ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਧਾਇਕ ਦਲ ਨੇ ਬੁੱਧਵਾਰ ਨੂੰ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਵਾਧੇ ਅਤੇ ਕਾਂਗਰਸ ਸਰਕਾਰ ਵੱਲੋਂ ਮਹਾਂਮਾਰੀ ਨਾਲ ਨਜਿੱਠਣ ਦੇ ਤਰੀਕੇ ’ਤੇ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿੱਚ ਵਿਚਾਰ ਚਰਚਾ ਕਰਨ ਲਈ ਇੱਕ ਮਤਾ ਪੇਸ਼ ਕੀਤਾ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮਤਾ ਇਸ ਕਰ ਕੇ ਪੇਸ਼ ਕੀਤਾ ਗਿਆ ਹੈ ਕਿਉਂਕਿ ਕਾਂਗਰਸ ਸਰਕਾਰ ਦੀ ਕੋਰੋਨਾ ਨਾਲ ਨਜਿੱਠਣ ਦੀ ਪਹਿਲਕਦਮੀ ਮਿਸ਼ਨ ਫਤਿਹ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ।
ਲੋਕਾਂ ਨੂੰ ਮਰਨ ਲਈ ਨਹੀਂ ਛੱਡਿਆ ਜਾ ਸਕਦਾ
ਉਨ੍ਹਾਂ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਬੇਵੱਸ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਖੁਦ ਮੰਨਿਆ ਹੈ ਕਿ ਅਗਲੇ ਮਹੀਨੇ ਤੱਕ ਕੋਰੋਨਾ ਕੇਸਾਂ ਦੀ ਗਿਣਤੀ ਇੱਕ ਲੱਖ ਟੱਪ ਜਾਵੇਗੀ, ਇਸ ਲਈ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਇੱਕ ਪ੍ਰਭਾਵਸ਼ਾਲੀ ਰਣਨੀਤੀ ਦੀ ਜ਼ਰੂਰਤ ਹੈ ਕਿਉਂਕਿ ਲੋਕਾਂ ਨੂੰ ਕਾਂਗਰਸ ਸਰਕਾਰ ਦੀ ਅਣਗਹਿਲੀ ਕਾਰਨ ਮਰਨ ਵਾਸਤੇ ਨਹੀਂ ਛੱਡਿਆ ਜਾ ਸਕਦਾ।
ਸਰਕਾਰ ਦੇ ਮਿਸ਼ਨ ਫਤਿਹ 'ਤੇ ਨਿਸ਼ਾਨਾ
ਵਿਧਾਨ ਸਭਾ ਸਕੱਤਰੇਤ ਵਿੱਚ ਪ੍ਰੋਸੀਜ਼ਰ ਐਂਡ ਕੰਡਕਟ ਆਫ ਬਿਜ਼ਨਸ ਇਨ ਅਸੈਂਬਲੀ ਦੇ ਨਿਯਮ 77 ਤਹਿਤ ਪੇਸ਼ ਕੀਤੇ ਮਤੇ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਕਿਹਾ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਤਿਆਰ ਕਰਨ ਤੋਂ ਇਲਾਵਾ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਸਦਾ ਮਿਸ਼ਨ ਫਤਿਹ ਇੰਨੀ ਬੁਰੀ ਤਰ੍ਹਾਂ ਫੇਲ੍ਹ ਕਿਉਂ ਹੋ ਗਿਆ ਹੈ ਤੇ ਬਜਾਏ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਰਾਜ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੇ ਹਾਲਾਤ ਵਿਗੜਨ ’ਤੇ ਚੁੱਪ ਕਿਉਂ ਧਾਰੀ ਰੱਖੀ।
-
“The govt should explain the failure of Mission Fateh. There is also an urgent need for an effective strategy to tackle the pandemic since people cannot not be left to die due to negligence of Cong govt,” said the SAD legislative wing leader. #CoronavirusPandemic 2/2
— Shiromani Akali Dal (@Akali_Dal_) August 26, 2020 " class="align-text-top noRightClick twitterSection" data="
">“The govt should explain the failure of Mission Fateh. There is also an urgent need for an effective strategy to tackle the pandemic since people cannot not be left to die due to negligence of Cong govt,” said the SAD legislative wing leader. #CoronavirusPandemic 2/2
— Shiromani Akali Dal (@Akali_Dal_) August 26, 2020“The govt should explain the failure of Mission Fateh. There is also an urgent need for an effective strategy to tackle the pandemic since people cannot not be left to die due to negligence of Cong govt,” said the SAD legislative wing leader. #CoronavirusPandemic 2/2
— Shiromani Akali Dal (@Akali_Dal_) August 26, 2020
ਕੋਵਿਡ ਟੈਸਟਿੰਗ ਵਧਾਉਣ 'ਚ ਨਾਕਾਮ ਸਰਕਾਰ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਮੌਤ ਦਰ ਦੇਸ਼ ਦੀ 1.6 ਦੀ ਔਸਤ ਨਾਲੋਂ ਵੱਧ 2.5 ਫੀਸਦੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਟੈਸਟਿੰਗ ਵਧਾਉਣ ਵਿੱਚ ਫੇਲ੍ਹ ਰਹੀ ਹੈ ਅਤੇ ਇਹ ਪਲਾਜ਼ਮਾ ਇਲਾਜ ਵੀ ਸ਼ੁਰੂ ਨਹੀਂ ਕਰਵਾ ਸਕੀ।
ਹਸਪਤਾਲਾਂ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ 'ਤੇ ਚੁੱਕੇ ਸਵਾਲ
ਵਿਧਾਇਕਾਂ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਕਾਂਗਰਸ ਸਰਕਾਰ ਜ਼ਮੀਨੀ ਪੱਧਰ ’ਤੇ ਲੋੜੀਂਦੇ ਕਦਮ ਚੁੱਕਣ ਨਾਲੋਂ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਨਹੀਂ ਕੀਤੀ ਗਈ ਜਿਸ ਕਾਰਨ ਮਰੀਜ਼ ਇਲਾਜ ਵਾਸਤੇ ਪ੍ਰਾਈਵੇਟ ਹਸਪਤਾਲਾਂ ਵੱਲ ਰੁੱਖ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਪ੍ਰਾਈਵੇਟ ਹਸਪਤਾਲਾਂ ਦੇ ਕੰਮਕਾਜ ਨੂੰ ਨਿਯਮਿਤ ਕਰਨ ਵਿੱਚ ਵੀ ਫੇਲ੍ਹ ਰਹੀ ਹੈ ਤੇ ਕਈ ਹਸਪਤਾਲਾਂ ਵੱਲੋਂ ਮਰੀਜ਼ਾਂ ਤੋਂ ਵੱਧ ਚੜ੍ਹ ਕੇ ਫੀਸਾਂ ਵਸੂਲਣ ਦੇ ਮਾਮਲੇ ਸਾਹਮਣੇ ਆਏ ਹਨ।
ਵੀਕੈਂਡ ਲੌਕਡਾਊਨ ਨੂੰ ਦੱਸਿਆ ਫੇਲ
ਮਤੇ ਵਿੱਚ ਕਿਹਾ ਗਿਆ ਕਿ ਕਾਂਗਰਸ ਸਰਕਾਰ ਵੱਲੋਂ ਹਫਤੇ ਦੇ ਅਖੀਰ ਵਿੱਚ ਸਾਰੇ ਵਪਾਰ ਬੰਦ ਕਰ ਕੇ ਕੋਰੋਨਾ ਦਾ ਟਾਕਰਾ ਕਰਨ ਦੇ ਯਤਨਾਂ ਦੇ ਨਤੀਜੇ ਵਜੋਂ ਲੱਖਾਂ ਦੁਕਾਨਦਾਰ, ਵਪਾਰੀ ਤੇ ਹੁਨਰਮੰਦ ਵਰਕਰਾਂ ਨੂੰ ਤਬਾਹੀ ਦਾ ਸਾਹਮਣਾ ਕਰਨਾ ਪਿਆ ਹੈ। ਮਤੇ ਵਿੱਚ ਕਿਹਾ ਗਿਆ ਕਿ ਇਸਦਾ ਨਤੀਜਾ ਇਹ ਹੈ ਕਿ ਹਫਤੇ ਦੇ ਅਗਲੇ ਦਿਨਾਂ ਵਿੱਚ ਬਜ਼ਾਰਾਂ ਵਿੱਚ ਭੀੜ ਵੱਧ ਰਹੀ ਹੈ ਤੇ ਜਿਸ ਮਕਸਦ ਨਾਲ ਲੌਕਡਾਊਨ ਕੀਤਾ ਗਿਆ, ਉਹੀ ਖਤਮ ਹੋ ਰਿਹਾ ਹੈ।