ETV Bharat / city

SAD ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਜੇਲ੍ਹ 'ਚ ਮਜੀਠੀਆ ਦੀ ਜਾਨ ਨੂੰ ਦੱਸਿਆ ਖਤਰਾ

ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ ਅਤੇ ਦੱਸਿਆ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਜੇਲ੍ਹ 'ਚ ਖ਼ਤਰਾ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ 'ਤੇ ਕੋਈ ਵੀ ਬਰਾਮਦਗੀ ਪਾ ਕੇ ਉਨ੍ਹਾਂ ਨੂੰ ਇਕ ਹੋਰ ਝੂਠੇ ਮੁਕੱਦਮੇ 'ਚ ਫਸਾਇਆ ਜਾ ਸਕਦਾ ਹੈ।

author img

By

Published : Jun 8, 2022, 10:26 PM IST

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਹਰਪ੍ਰੀਤ ਸਿੱਧੂ ਨੂੰ ਜੇਲ੍ਹਾਂ ਦਾ ਚਾਰਜ ਸੌਂਪਿਆ ਗਿਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਕਰਮ ਮਜੀਠੀਆ ਨੂੰ ਜਾਨੋਂ ਮਾਰਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਕਿਉਂਕਿ ਬਿਕਰਮ ਮਜੀਠੀਆ ਡਰੱਗ ਕੇਸ 'ਚ ਪਟਿਆਲਾ ਜੇਲ੍ਹ 'ਚ ਬੰਦ ਹਨ।

ਅਕਾਲੀ ਦਲ ਵਲੋਂ ਰਾਜਪਾਲ ਨਾਲ ਮੁਲਾਕਾਤ: ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ ਅਤੇ ਦੱਸਿਆ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਜੇਲ੍ਹ 'ਚ ਖ਼ਤਰਾ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ 'ਤੇ ਕੋਈ ਵੀ ਬਰਾਮਦਗੀ ਪਾ ਕੇ ਉਨ੍ਹਾਂ ਨੂੰ ਇਕ ਹੋਰ ਝੂਠੇ ਮੁਕੱਦਮੇ 'ਚ ਫਸਾਇਆ ਜਾ ਸਕਦਾ ਹੈ।

SAD ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ

ਮਜੀਠੀਆ ਦੀ ਸੁਰੱਖਆ ਦਾ ਚੁੱਕਿਆ ਮੁੱਦਾ: ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਮਜੀਠੀਆ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਸਮੇਤ ਅਕਾਲੀ ਦਲ ਦੇ ਇੱਕ ਵਫ਼ਦ ਵਲੋਂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਕਿਹਾ ਕਿ ਉਹ ਹਰਪ੍ਰੀਤ ਸਿੱਧੂ ਨੂੰ ਏ.ਡੀ.ਜੀ.ਪੀ. ਜੇਲ੍ਹਾਂ ਦੇ ਦਿੱਤੇ ਐਡੀਸ਼ਨ ਚਾਰਜ ਨੂੰ ਵਾਪਸ ਲੈਣ ਲਈ ਤੁਰੰਤ ਹਦਾਇਤਾਂ ਜਾਰੀ ਕਰਨ।

ਹਰਪ੍ਰੀਤ ਸਿੱਧੂ ਨੂੰ ਏ.ਡੀ.ਜੀ.ਪੀ. ਜੇਲ੍ਹਾਂ ਲਾਉਣ 'ਤੇ ਇਤਰਾਜ਼: ਇਸ ਮੌਕੇ ਵਫ਼ਦ ਨੇ ਰਾਜਪਾਲ ਦੇ ਧਿਆਨ 'ਚ ਲਿਆਂਦਾ ਕਿ ਪਿਛਲੀ ਸਰਕਾਰ ਵਾਂਗ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੀ ਹਰਪ੍ਰੀਤ ਸਿੱਧੂ ਦੇ ਹੱਥਾਂ ਵਿੱਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਫ਼ਸਰ ਜੋ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਵਜੋਂ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ, ਨੂੰ ਏ.ਡੀ.ਜੀ.ਪੀ. ਜੇਲ੍ਹਾਂ ਦਾ ਐਡੀਸ਼ਨਲ ਚਾਰਜ ਸਿਰਫ ਬਿਕਰਮ ਮਜੀਠੀਆ ਨਾਲ ਨਿੱਜੀ ਕਿੜਾਂ ਕੱਢਣ ਲਈ ਦਿੱਤਾ ਗਿਆ ਹੈ।

SAD ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ

ਅਰਵਿੰਦ ਕੇਜਰੀਵਾਲ ਦੀ ਭੂਮਿਕਾ ਦਾ ਕੀਤਾ ਜਿਕਰ: ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਕਿ ਅਜਿਹਾ ਕਰਨਾ ਆਮ ਆਦਮੀ ਪਾਰਟੀ ਲਈ ਸਿਆਸੀ ਤੌਰ 'ਤੇ ਲਾਹੇਵੰਦ ਹੈ ਕਿਉਂਕਿ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਮਜੀਠੀਆ ਨਾਲ ਲੱਗਦੇ ਹਨ ਕਿਉਂਕਿ ਉਨ੍ਹਾਂ ਨੂੰ ਨਸ਼ਿਆਂ ਦੇ ਮਾਮਲੇ 'ਚ ਮਜੀਠੀਆ ਖ਼ਿਲਾਫ਼ ਲਾਏ ਦੋਸ਼ਾਂ ਲਈ ਉਨ੍ਹਾਂ ਤੋਂ ਮੁਆਫੀ ਮੰਗਣੀ ਪਈ ਸੀ।

ਮਜੀਠੀਆ 'ਤੇ ਝੂਠੇ ਕੇਸ ਪਾਉਣ ਦੀ ਕੀਤੀ ਗੱਲ: ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਹਰਪ੍ਰੀਤ ਸਿੰਘ ਸਿੱਧੂ ਏ.ਡੀ.ਜੀ.ਪੀ. ਜੇਲ੍ਹਾਂ ਰਹਿਣਗੇ, ਮੇਰੇ ਭਰਾ ਦੀ ਜੇਲ੍ਹ 'ਚ ਜਾਨ ਸੁਰੱਖਿਅਤ ਨਹੀਂ ਹੈ। ਪੁਲਿਸ ਅਫ਼ਸਰ ਉਨ੍ਹਾਂ ਦੇ ਭਰਾ ਦਾ ਨੁਕਸਾਨ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਮਜੀਠੀਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਜਾਂ ਫਿਰ ਉਨ੍ਹਾਂ ਨੂੰ ਇਕ ਹੋਰ ਝੂਠੇ ਕੇਸ 'ਚ ਫਸਾਇਆ ਜਾ ਸਕਦਾ ਹੈ।

ਸਿੱਧੂ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ: ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਕਿ ਸਿੱਧੂ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ ਹੈ, ਕੀ ਉਸ ਨੂੰ ਸੁਪਰ ਡੀ.ਜੀ.ਪੀ ਵਜੋਂ ਕੰਮ ਨਹੀਂ ਕਰਨ ਦੇਣਾ ਚਾਹੀਦਾ। ਵਫ਼ਦ ਨੇ ਦੱਸਿਆ ਕਿ ਪੁਲਿਸ ਅਫ਼ਸਰ ਨਾ ਸਿਰਫ ਐੱਸ.ਟੀ.ਐੱਫ. ਦੇ ਮੁਖੀ ਵਜੋਂ ਮਜੀਠੀਆ ਦੇ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਐੱਸ.ਟੀ.ਐੱਫ. ਗਠਿਤ ਕਰਵਾਉਣ ਲਈ ਜ਼ਿੰਮੇਵਾਰ ਹਨ ਬਲਕਿ ਉਹ ਇਸ ਨੂੰ ਕੰਟਰੋਲ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਿੱਧੂ ਨੂੰ ਜੇਲ੍ਹ ਵਿਭਾਗ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ ਤਾਂ ਜੋ ਉਹ ਮਜੀਠੀਆ ਦੇ ਖ਼ਿਲਾਫ਼ ਹੋਰ ਝੂਠੇ ਸਬੂਤ ਜੁਟਾ ਸਕਣ।

ਮਜੀਠੀਆ 'ਤੇ ਕੀਤਾ ਜਾਂਦਾ ਤਸ਼ੱਦਦ: ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਇਹ ਵੀ ਦੱਸਿਆ ਕਿ ਕਿਵੇਂ ਮਜੀਠੀਆ ਨਾਲ ਜੇਲ੍ਹ 'ਚ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਮਜੀਠੀਆ ਨੂੰ 8 ਬਾਈ 8 ਸਾਈਜ਼ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਮਜੀਠੀਆ ਨੂੰ ਇਸ ਸੈੱਲ 'ਚ ਤਬਦੀਲ ਕਰਨ ਦਾ ਮਕਸਦ ਸਿਰਫ ਉਨ੍ਹਾਂ ਨੂੰ ਜ਼ਲੀਲ ਕਰਨਾ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨਾ ਹੈ।

ਇਹ ਵੀ ਪੜ੍ਹੋ: ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ETV Bharat Logo

Copyright © 2024 Ushodaya Enterprises Pvt. Ltd., All Rights Reserved.