ETV Bharat / city

ਲਖੀਮਪੁਰ ਖੇੜੀ ਮਾਮਲੇ ‘ਚ ਕਾਰਵਾਈ ‘ਚ ਦੇਰੀ ਨਾ ਹੋਣ ਦੇਵੇ ਕੇਂਦਰ ਸਰਕਾਰ: ਅਕਾਲੀ ਦਲ - ਨਿਆਂਇਕ ਜਾਂਚ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅਗਵਾਈ ਹੇਠ ਇਥੇ ਪਾਰਟੀ ਦੀ ਕੋਰ ਕਮੇਟੀ (Core Committee) ਦੀ ਹੋਈ ਮੀਟਿੰਗ ਵਿੱਚ ਜਿਥੇ ਕੇਂਦਰ ਸਰਕਾਰ (Centre Government) ਕੋਲੋਂ ਮੰਗ ਕੀਤੀ ਗਈ ਕਿ ਲਖੀਮਪੁਰ ਖੇੜੀ (Lakhimpur Kheri) ਘਟਨਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਵਿੱਚ ਦੇਰੀ ਕਰਨ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ, ਉਥੇ ਹੀ ਪਾਰਟੀ ਨੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਿੱਲੀ ਦੀ ਆਪ ਸਰਕਾਰ (AAP Govt.) ਦੇ ਦਖਲ ਦਾ ਗੰਭੀਰ ਨੋਟਿਸ ਲਿਆ ਹੈ।

ਕਾਰਵਾਈ ‘ਚ ਦੇਰੀ ਨਾ ਹੋਣ ਦੇਵੇ ਕੇਂਦਰ ਸਰਕਾਰ: ਅਕਾਲੀ ਦਲ

author img

By

Published : Oct 5, 2021, 7:42 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੁੰ ਲਖੀਮਪੁਰ ਖੇੜੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਵਿਚ ਦੇਰੀ ਦੀ ਆਗਿਆ ਨਹੀਂ ਦੇਣੀ ਚਾਹੀਦੀ ਤੇ ਕਮੇਟੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਵਾਪਸ ਲਵੇ। ਪਾਰਟੀ ਦੀ ਕੋਰ ਕਮੇਟੀ ਮੀਟਿੰਗ ਵਿਚ ਇਸ ਮਾਮਲੇ ਵਿਚ ਦ੍ਰਿੜ੍ਹ ਨਿਸ਼ਚਾ ਲਿਆ ਗਿਆ ਤੇ ਪਾਰਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੁੰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਅਤੇ ਇਹਨਾਂ ਦਾ ਖਿਆਲ ਕਰਦਿਆਂ ਜਿੰਨੀ ਛੇਤੀ ਸੰਭਵ ਹੋ ਕੇ ਖੇਤੀ ਕਾਨੁੰਨ ਖਾਰਜ ਕਰਨੇ ਚਾਹੀਦੇ ਹਨ।

ਅਕਾਲੀ ਦਲ ਨੇ ਨਿਆਇਕ ਜਾਂਚ ਮੰਗੀ

ਅਕਾਲੀ ਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਖੀਮਪੁਰ ਵਿਖੇ ਮਾਸੂਮ ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ (State Home Minister) ਅਜੈ ਮਿਸ਼ਰਾ (Ajay Mishra) ਦੇ ਭੜਕਾਊ ਭਾਸ਼ਣ ਸਮੇਤ ਸਾਰੇ ਮਾਮਲੇ ਦੀ ਨਿਆਂਇਕ ਜਾਂਚ (Judicial Probe) ਕਰਵਾਈ ਜਾਵੇ।

ਆਪ ਸਰਕਾਰ ਦੀ ਕਾਰਵਾਈ ਬਾਰੇ ਗੰਭੀਰ ਨੋਟਿਸ ਲਿਆ

ਕੋਰ ਕਮੇਟੀ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਕਿਸ ਤਰੀਕੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀ ਹੈ। ਕਿਹਾ ਕਿ ਆਪ ਸਰਕਾਰ ਅਕਾਲੀ ਦਲ ਵੱਲੋਂ ਸਪਸ਼ਟ ਬਹੁਮਤ ਹਾਸਲ ਕਰਨ ਦੇ ਬਾਵਜੂਦ ਆਪ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਹਾਊਸ ਦਾ ਗਠਨ ਨਹੀਂ ਹੋਣ ਦੇ ਰਹੀ। ਸੁਖਬੀਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦਾ ਕੋਆਪਟਡ ਮੈਂਬਰ ਬਣਨ ਤੋਂ ਰੋਕਣ ਲਈ ਕਿਸ ਤਰੀਕੇ ਦੇ ਫਿਲਮੀ ਆਧਾਰ ਬਣਾਏ ਜਾ ਰਹੇ ਹਨ।

ਸਿਰਸਾ ਦੀ ਨਾਮਜਦਗੀ ਬਿਲਕੁਲ ਦਰੁਸਤ-ਸੁਖਬੀਰ

ਉਨ੍ਹਾਂ ਕਿਹਾ ਕਿ ਸਿਰਸਾ ਦੀ ਨਾਮਜ਼ਦਗੀ ਸਾਰੇ ਪੱਖਾਂ ਤੋਂ ਦਰੁੱਸਤ ਹੈ ਤੇ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਉਹ ਪੰਜਾਬੀ ਭਾਸ਼ਾ ਤੋਂ ਚੰਗੀ ਤਰ੍ਹਾਂ ਜਾਣੂ ਹਨ ਪਰ ਜਾਣ ਬੁੱਝ ਕੇ ਬਹਾਨਾ ਬਣਾ ਕੇ ਉਹਨਾਂ ਦੀ ਨਾਮਜ਼ਦਗੀ ਰੱਣ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਡਾਇਰੈਕਟਰ ਗੁਰਦੁਆਰਾ ਚੋਣਾਂ ਨੇ ਦਿੱਲੀ ਦੀਆਂ ਸਿੰਘ ਸਭਾਵਾਂ ਦੇ ਦੋ ਮੈਂਬਰਾਂ ਦੀ ਕੋਆਪਸ਼ਨ ਨਾਲ ਚੋਣ ਦੇ ਮਾਮਲੇ ਵਿਚ ਵੀ ਨਿਯਮਾਂ ਮੁਤਾਬਕ ਸਿੰਘ ਸਭਾਵਾਂ ਦੇ ਦੋ ਪ੍ਰਧਾਨਾਂ ਨੁੰ ਨਾਮਜ਼ਦ ਨਹੀਂ ਕੀਤਾ।

ਆਪ ਸੰਵਿਧਾਨਕ ਸੰਸਥਾਵਾਂ ਨੂੰ ਖਤਮ ਕਰਨ ‘ਤੇ ਤੁਲੀ

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਸੰਵਿਧਾਨਕ ਸੰਸਥਾਵਾਂ ਨੁੰ ਖ਼ਤਮ ਕਰਨ ’ਤੇ ਤੁਲੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਹਾਲਤ ਵਿਚ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਸਿੱਧਾ ਦਖਲ ਬਰਦਾਸ਼ਤ ਨਹੀਂ ਕਰੇਗਾ।

ਇਹ ਵੀ ਪੜ੍ਹੋ:ਲਖੀਮਪੁਰ ਹਿੰਸਾ: ਆਪ ਵੱਲੋਂ ਯੋਗੀ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ

ETV Bharat Logo

Copyright © 2025 Ushodaya Enterprises Pvt. Ltd., All Rights Reserved.