ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਤੇ 2012 ਦੇ ’ਚ ਪੀਪਲ ਪਾਰਟੀ ਆਫ ਪੰਜਾਬ ਵੱਲੋਂ ਖੇਮਕਰਨ ਤੋਂ ਚੋਣ ਲੜ ਚੁੱਕੇ ਸਰਵਨ ਸਿੰਘ ਧੁੰਨ ਆਪਣੇ ਸਾਥੀਆ ਸਮੇਤ ਆਮ ਆਦਮੀ ਪਾਰਟੀ ਪੰਜਾਬ ’ਚ ਸ਼ਾਮਲ ਹੋ ਗਏ। ਜਿਨ੍ਹਾਂ ’ਚ ਖੇਮਕਰਨ ਇਲਾਕੇ ਤੋਂ ਕਈ ਪਿੰਡਾਂ ਦੇ ਸਰਪੰਚ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤੇ ਕਿਸਾਨ ਵਿੰਗ ਦੇ ਸਾਬਕਾ ਚੇਅਰਮੈਨ ਵੀ ਸ਼ਾਮਲ ਸਨ।
ਇਹ ਵੀ ਪੜੋ: ਪੰਜਾਬ 'ਚ ਕੋਰੋਨਾ ਕਾਰਨ ਪਰਵਾਸੀ ਮਜ਼ਦੂਰਾਂ ਨੇ ਮੁੜ ਘਰਾਂ ਨੂੰ ਪਾਏ ਚਾਲੇ
ਇਸ ਦੌਰਾਨ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਆਮ ਪਰਿਵਾਰਾਂ ਤੋਂ ਉੱਠ ਕੇ ਉਹ ਸਿਆਸਤ ਵਿੱਚ ਆਏ ਹਨ, ਪਰ ਉਨ੍ਹਾਂ ਦੀ ਕਾਂਗਰਸ ’ਚ ਕੋਈ ਵੀ ਕਦਰ ਨਹੀਂ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੀਤੇ ਗਏ ਵਾਅਦਿਆਂ ’ਤੇ ਖਰੇ ਨਹੀਂ ਉਤਰੇ ਹਨ ਇਸੇ ਕਾਰਨ ਉਹ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਦੌਰਾਨ ਆਪ ਆਗੂ ਰਾਘਵ ਚੱਢਾ ਨੇ ਕਿਹਾ ਕਿ ਸਰਵਨ ਸਿੰਘ ਧੁੰਨ 2004 ਤੋਂ ਸਿਆਸਤ ਦੀ ਮੁੱਖ ਧਾਰਾ ’ਚ ਆਏ ਤੇ ਲਗਾਤਾਰ ਖੇਮਕਰਨ ਹਲਕੇ ’ਚ ਕੰਮ ਕਰ ਰਹੇ ਹਨ। ਜਿਹਨਾਂ ਦੀ ਕਾਂਗਰਸ ਸਰਕਾਰ ਨੇ ਕੋਈ ਕਦਰ ਨਹੀਂ ਕੀਤੀ ਤੇ ਲੋਕਾਂ ਨਾਲ ਕੀਤੀ ਵਾਅਦਾ ਖਿਲਾਫੀ ਤੋਂ ਦੁਖੀ ਹੋ ਉਹ ਆਪ ਦਾ ਪੱਲਾ ਫੜ ਰਹੇ ਹਨ।