ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਹਾਈਕੋਰਟ ਨੇ ਦੋਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਦੱਸ ਦਈਏ ਕਿ ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਇਨ੍ਹਾਂ ਦੋਵਾਂ ਦਾ ਨਾਂ ਜੰਗਲਾਤ ਘੁਟਾਲੇ ਵਿੱਚ ਸ਼ਾਮਲ ਹੈ।
ਫੈਸਲਾ ਰੱਖ ਲਿਆ ਸੀ ਸੁਰੱਖਿਅਤ: ਹਾਈਕੋਰਟ ਵਿੱਚ ਪਿਛਲੀ ਵਾਰ ਹੋਈ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਨੂੰ ਕੋਈ ਰਾਹਤ ਦਿੱਤੇ ਟਾਲ ਦਿੱਤਾ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਸਾਧੂ ਸਿੰਘ ਧਰਮਸੋਤ ਉੱਤੇ ਰਿਸ਼ਵਤ ਲੈਣ ਦਾ ਸੀ ਇਲਜ਼ਾਮ: ਦੱਸ ਦਈਏ ਕਿ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਮਾਮਲੇ 'ਚ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਧਰਮਸੋਤ ਖ਼ਿਲਾਫ਼ 6 ਜੂਨ ਨੂੰ ਮੁਹਾਲੀ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਗਿਲਜ਼ੀਆਂ ਨੂੰ ਮਿਲ ਚੁੱਕੀ ਅਗਾਉ ਜ਼ਮਾਨਤ: ਦੱਸ ਦਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਸੀ ਇਸੇ ਮਾਮਲੇ ਵਿੱਚ ਹਿੱਸੇਦਾਰ ਹੋਣ ਕਾਰਨ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ਨੂੰ ਹਾਈਕੋਰਟ ਵੱਲੋਂ ਅਗਾਉਂ ਜਮਾਨਤ ਮਿਲ ਚੁੱਕੀ ਹੈ। ਜਦਕਿ ਉਨ੍ਹਾਂ ਦੇ ਭਤੀਜੇ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਉਹ ਜੇਲ੍ਹ ਚ ਬੰਦ ਸੀ।
ਇਹ ਲੱਗੇ ਸੀ ਇਲਜ਼ਾਮ: ਕਾਬਿਲੇਗੌਰ ਹੈ ਕਿ ਇਨ੍ਹਾਂ ’ਤੇ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤੱਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।
ਇਹ ਵੀ ਪੜੋ: ਅਧਿਆਪਕ ਦਿਵਸ ਮੌਕੇ ਸੀਐੱਮ ਮਾਨ ਦਾ ਵੱਡਾ ਐਲਾਨ