ETV Bharat / city

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

author img

By

Published : Mar 4, 2021, 5:59 PM IST

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੁਰਾ ਫਾਇਰਿੰਗ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋ ਰਾਹਤ ਦਿੱਤੀ ਗਈ ਹੈ।

ਤਸਵੀਰ
ਤਸਵੀਰ

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਫਾਇਰਿੰਗ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ। ਇਸ ਦੌਰਾਨ ਹਾਈਕੋਰਟ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਮੰਗ ਉੱਤੇ 22 ਮਾਰਚ ਲਈ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਜਵਾਬ ਤਲਬ ਕੀਤਾ ਹੈ। ਨਾਲ ਹੀ ਹਾਈਕੋਰਟ ਨੇ ਅਗਲੀ ਸੁਣਵਾਈ ਤੱਕ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਤਤਕਾਲੀ ਪੰਜਾਬ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ। ਸੈਣੀ ਖ਼ਿਲਾਫ਼ ਐਸਆਈਟੀ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਵਿੱਚ ਵੀ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ ਅਤੇ ਇਸ ਮਾਮਲੇ ਦੇ ਵਿੱਚ ਵੀ ਹੇਠਲੀ ਅਦਾਲਤ ਵਿੱਚ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਿਜ ਕੀਤੀ ਸੀ, ਜਿਸ ਤੋਂ ਬਾਅਦ ਸੈਣੀ ਵੱਲੋਂ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ ਤੇ ਹਾਈਕੋਰਟ ਵਿੱਚ ਉਨ੍ਹਾਂ ਨੂੰ ਰਾਹਤ ਮਿਲੀ ਸੀ।

ਕੀ ਸੀ ਮਾਮਲਾ

ਦੱਸ ਦੇਈਏ ਪਿਛਲੇ ਸਾਲ ਅਕਤੂਬਰ ਵਿਚ ਬਤੌਰ ਆਰੋਪੀ ਸੈਣੀ ਨੂੰ ਐਸਆਈਟੀ ਵੱਲੋਂ ਨਾਮਜ਼ਦ ਕੀਤਾ ਗਿਆ ਸੀ। ਐਸਆਈਟੀ ਨੇ ਸਾਬਕਾ ਡੀਜੀਪੀ ’ਤੇ ਗੋਲੀ ਕਾਂਡ ਦੀ ਸਾਜਿਸ਼ ’ਚ ਸ਼ਾਮਲ ਹੋਣ ਦੇ ਆਰੋਪ ਲਗਾਏ ਸਨ। ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਘਟਨਾਵਾਂ 14 ਅਕਤੂਬਰ 2015 ਨੂੰ ਹੋਈ ਸੀ। ਕੋਟਕਪੂਰਾ ’ਚ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਫਾਇਰਿੰਗ ਦੌਰਾਨ ਕਈ ਲੋਕ ਜਖ਼ਮੀ ਹੋ ਗਏ ਸਨ।

ਐਸਆਈਟੀ ਨੇ ਜਾਂਚ ਤੋਂ ਬਾਅਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਪਰਮਜੀਤ ਸਿੰਘ ਪਨੂੰ, ਤਤਕਾਲੀ ਡੀਐਸਪੀ ਕੋਟਕਪੂਰਾ ਬਲਜੀਤ ਸਿੰਘ ਅਤੇ ਤਤਕਾਲੀ ਐੱਸਐੱਚਓ ਸਿਟੀ ਗੁਰਦੀਪ ਸਿੰਘ ਪੰਧੇਰ ਤੋਂ ਇਲਾਵਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਸਾਰੇ ਹੀ 6 ਆਰੋਪੀਆਂ ਖ਼ਿਲਾਫ਼ ਐੱਸਆਈਟੀ (SIT) ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.