ETV Bharat / city

ਮਜੀਠੀਆ ਨੂੰ ਮਿਲੀ ਰਾਹਤ ਤੋਂ ਬਾਅਦ ਸੁਖਬੀਰ ਬਾਦਲ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ ! - ਮਜੀਠੀਆ ਦੀ ਜ਼ਮਾਨਤ ਅਰਜੀ ਮਨਜ਼ੂਰ

ਸੁਖਬੀਰ ਬਾਦਲ ਨੇ ਮਜੀਠੀਆ ਦੀ ਗ੍ਰਿਫਤਾਰੀ ’ਤੇ ਲੱਗੀ ਰੋਕ (stay Bikram Majithia arrest) ਦੇ ਅਦਾਲਤ ਦੇ ਫੈਸਲੇ ਸੁਆਗਤ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਸੀਐਮ ਚੰਨੀ, ਨਵਜੋਤ ਸਿੱਧੂ ਅਤੇ ਗ੍ਰਹਿ ਮੰਤਰੀ ’ਤੇ ਨਿਸ਼ਾਨੇ ਸਾਧੇ ਹਨ।

ਸੁਖਬੀਰ ਬਾਦਲ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ
ਸੁਖਬੀਰ ਬਾਦਲ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ
author img

By

Published : Jan 11, 2022, 9:12 AM IST

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ’ਤੇ ਹਾਈ ਕੋਰਟ ਵੱਲੋਂ ਰੋਕ (stay Bikram Majithia arrest) ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਨਿਆਂਪਾਲਿਕਾ ਦੀ ਨਿਰਪੱਖਤਾ ਵਿਚ ਪ੍ਰਗਟਾਇਆ ਵਿਸ਼ਵਾਸ ਸੱਚਾ ਸਾਬਤ ਹੋਇਆ ਹੈ।

ਸੁਖਬੀਰ ਬਾਦਲ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਪ੍ਰਧਾਨ ਨੇ ਕਿਹਾ ਕਿ ਨਿਆਂਪਾਲਿਕਾ ਸਾਡੇ ਦੇਸ਼ ਵਿਚ ਤੰਗ ਪ੍ਰੇਸ਼ਾਨ ਕਰਨ ਅਤੇ ਮੁਕੱਦਮੇਬਾਜ਼ੀ ਵਿੱਚ ਫਸਾਉਣ ਖਿਲਾਫ਼ ਬਚਾਅ ਕਰਦੀ ਹੈ। ਉਹਨਾਂ ਕਿਹਾ ਕਿ ਜਦੋਂ ਵੀ ਕਾਨੂੰਨ ਦੀ ਸਿਆਸੀ ਮੰਤਵਾਂ ਵਾਸਤੇ ਦੁਰਵਰਤੋਂ ਹੁੰਦੀ ਹੈ ਤਾਂ ਇਹ ਨਿਆਂਪਾਲਿਕਾ ਹੈ ਜੋ ਦਖਲ ਦੇ ਕੇ ਵਿਅਕਤੀ ਦਾ ਮਾਣ ਸਤਿਕਾਰ ਬਹਾਲ ਰੱਖਦੀ ਹੈ। ਉਹਨਾਂ ਕਿਹਾ ਕਿ ਅੱਜ ਵੀ ਇਹੋ ਕੁਝ ਹੋਇਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਹ ਕਹਿੰਦਾ ਰਿਹਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਲੀਡਰਸ਼ਿਪ ਦੇ ਖਿਲਾਫ਼ ਨਿੱਜੀ ਤੇ ਸਿਆਸੀ ਬਦਲਾਖੋਰੀ ਨਾਲ ਕੰਮ ਕਰ ਰਹੀ ਹੈ ਤੇ ਇਹ ਹਾਲ ਹੀ ਵਿਚ ਵਾਪਰੇ ਘਟਨਾਕ੍ਰਮ ਤੋਂ ਸਾਬਤ ਵੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਲੋਕਾਂ ਨੂੰ ਇਸ ਨੀਤੀ ਦਾ ਖਮਿਆਜ਼ਾ ਝੱਲਣਾ ਪੈਂਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਕੋਰੋਨਾ ਸੰਕਟ ਦਾ ਚਿੱਤ ਚੇਤਾ ਵੀ ਨਹੀਂ ਸੀ ਤੇ ਨਾ ਹੀ ਅਮਨ ਕਾਨੂੰਨ ਵਿਵਸਥਾ ਵਿਗੜਨ ਦਾ ਖਿਆਲ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਵੇਲੇ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤਾਂ ਬੇਅਦਬੀ ਮਾਮਲਿਆਂ ਦਾ ਸਿਆਸੀਕਰਨ ਕਰ ਕੇ ਪੰਜਾਬੀਆਂ ਨੂੰ ਵੀ ਗੁੰਮਰਾਹ ਕਰਦੀ ਰਹੀ ਹੈ ਕਿਉਂਕਿ ਇਸਦਾ ਮੰਤਵ ਅਕਾਲੀ ਲੀਡਰਸ਼ਿਪ ਨੂੰ ਇਹਨਾਂ ਘਿਨੌਣੇ ਅਪਰਾਧਾਂ ਵਿਚ ਫਸਾਉਣਾ ਰਿਹਾ ਹੈ।

ਬਾਦਲ ਨੇ ਕਿਹਾ ਕਿ ਪਾਰਟੀ ਨੂੰ ਆਸ ਹੈ ਕਿ ਝੂਠ ’ਤੇ ਸੱਚ ਦੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਇਹ ਰਿਕਾਰਡ ਦਾ ਹਿੱਸਾ ਹੈ ਕਿ ਬਹੁ ਗਿਣਤੀ ਪੁਲਿਸ ਅਫਸਰਾਂ ਨੇ ਕਾਂਗਰਸ ਸਰਕਾਰ ਦੀ ਬਦਲਾਖੋਰੀ ਦੀ ਨੀਤੀ ਦਾ ਹਿੱਸਾ ਬਣਨ ਤੋਂ ਨਾਂਹ ਕਰ ਦਿੱਤੀ ਸੀ। ਕਈਆਂ ਨੇ ਤਾਂ ਲਿਖਤੀ ਇਤਰਾਜ਼ ਵੀ ਦਿੱਤੇ। ਪਰ ਕਾਂਗਰਸ ਸਰਕਾਰ ਦੋ ਪੁਲਿਸ ਮੁਖੀ ਅਤੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਤਿੰਨ ਮੁਖੀ ਬਦਲਣ ਤੋਂ ਬਾਅਦ ਮਜੀਠੀਆ ਦੇ ਖਿਲਾਫ਼ ਝੂਠਾ ਕੇਸ ਦਰਜ ਕਰਨ ਵਿੱਚ ਸਫਲ ਹੋ ਗਈ। ਉਹਨਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਨਿਆਂਇਕ ਪ੍ਰਕਿਰਿਆ ਇਸਨੂੰ ਗਲਤ ਸਾਬਿਤ ਕਰੇਗੀ।

ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ

ETV Bharat Logo

Copyright © 2024 Ushodaya Enterprises Pvt. Ltd., All Rights Reserved.