ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੀ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer leader Balbir Singh Rajewal) ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੋ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ 15 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ ਸੀ, ਹੁਣ ਉਸ ਵਾਪਸ ਲਿਆ ਗਿਆ ਹੈ। ਅਤੇ ਹੁਣ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਸਾੜੇ ਜਾਣਗੇ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇੱਕ ਨਿੱਜੀ ਅਖਬਾਰ ਵੱਲੋਂ 15 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਪੁਤਲੇ ਸਾੜਨ ਨੂੰ ਹਿੰਦੂ-ਸਿੱਖ ਦਾ ਰੰਗ ਦਿੱਤਾ ਗਿਆ ਹੈ। ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਨੇ 15 ਅਕਤੂਬਰ ਦੀ ਬਜਾਏ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹਚਾਉਣਾ ਚਾਹੁੰਦੇ। ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਧਰਮ ਦਾ ਅੰਦੋਲਨ ਨਹੀਂ ਹੈ ਇਹ ਇੱਕ ਕਿਸਾਨਾਂ (farmers) ਦਾ ਅੰਦੋਲਨ ਹੈ, ਪਰ ਕਈ ਸਰਕਾਰ ਦੇ ਪੱਖੀ ਟੀਵੀ ਚੈਨਲ ਤੇ ਅਖਬਾਰ ਇਸ ਨੂੰ ਕਿਸੇ ਨਾ ਕਿਸੇ ਤਰ੍ਹਾਂ ਖ਼ਤਮ ਕਰਨ ਲਈ ਹਰ ਤਰੀਕੇ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਸੀਂ ਕਿਸਾਨੀ ਅੰਦੋਲਨ ਵਿੱਚ ਜਿੱਤ ਪ੍ਰਾਪਤ ਕਰ ਚੁੱਕੇ ਹਾਂ, ਪਰ ਕਿਸੇ ਨਾ ਕਿਸੇ ਤਰ੍ਹਾਂ ਕੇਂਦਰ ਸਰਕਾਰ ਕੋਈ ਨਾ ਕੋਈ ਬਹਾਨਾ ਬਣਾ ਕੇ ਕਿਸਾਨਾਂ ਦੇ ਜਿੱਤੇ ਹੋਏ ਅੰਦੋਲਨ ਨੂੰ ਢਾਹ ਲਗਾਉਣਾ ਚਾਹੁੰਦੀ ਹੈ।
ਦਰਅਸਲ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਵੀ ਦੁਸਹਿਰਾ ਮੌਕੇ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਕਿਸਾਨਾਂ ਵੱਲੋਂ ਪੁਤਲੇ ਸਾੜੇ ਗਏ ਸਨ।
ਇਹ ਵੀ ਪੜ੍ਹੋ:ਦਿੱਲੀ ਜਾਣ ਤੋਂ ਪਹਿਲਾਂ ਮੁੜ੍ਹ ਬਦਲੇ ਸਿੱਧੂ ਦੇ ਤੇਵਰ, ਕਹੀ ਵੱਡੀ ਗੱਲ