ਚੰਡੀਗੜ੍ਹ: ਦੇਸ਼ਭਰ ’ਚ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੇ ਖਿਲਾਫ ਨੌਜਵਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਵਿਰੋਧ ਦੇ ਚੱਲਦੇ ਨੌਜਵਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਉੱਥੇ ਹੀ ਹੁਣ ਇਸ ਅੱਗ ਦਾ ਸੇਕ ਦੇਸ਼ ਦੇ ਵੱਖ ਵੱਖ ਸੂਬਿਆਂ ’ਚ ਦੇਖਣ ਨੂੰ ਮਿਲਣ ਲੱਗਾ ਹੈ। ਦੂਜੇ ਪਾਸੇ ਵਿਰੋਧੀਆਂ ਵੱਲੋਂ ਵੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਨੌਜਵਾਨਾਂ ਦੇ ਨਾਲ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਹੋ ਗਈਆਂ ਹਨ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਸਾਫ ਕਰ ਦਿੱਤਾ ਹੈ ਕਿ ਉਹ ਅਗਨੀਪਥ ਸਕੀਮ ਦੇ ਖਿਲਾਫ ਨੌਜਵਾਨਾਂ ਦਾ ਸਾਥ ਦੇਣਗੇ। ਇਸ ਸਬੰਧੀ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਰਾਕੇਸ਼ ਟਿਕੈਤ ਵੱਲੋਂ ਕੀਤੇ ਗਏ ਟਵੀਟ ਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦਾ 24 ਜੂਨ ਨੂੰ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ਭਰ ’ਚ ਜਿਲ੍ਹਾ ਤਹਿਸੀਲ ਦਫਤਰਾਂ ’ਚ ਵਿਰੋਧ ਪ੍ਰਦਰਸ਼ਨ ਕਰਨਗੇ।
-
संयुक्त किसान मोर्चा का 24 जून को अग्निपथयोजना के खिलाफ देशभर में जिला-तहसील मुख्यालयों पर विरोधप्रदर्शन।SKMकॉर्डिनेशन कमेटी का करनाल में फैसला।युवा-नागरिक संगठनों-पार्टियों से जुटने की अपील।भाकियू 30 के प्रदर्शन के बजाय 24 के फैसले में ही शामिल। @ANI @PTI_News #YouthEmpowerment pic.twitter.com/NFaGjYEiNM
— Rakesh Tikait (@RakeshTikaitBKU) June 20, 2022 " class="align-text-top noRightClick twitterSection" data="
">संयुक्त किसान मोर्चा का 24 जून को अग्निपथयोजना के खिलाफ देशभर में जिला-तहसील मुख्यालयों पर विरोधप्रदर्शन।SKMकॉर्डिनेशन कमेटी का करनाल में फैसला।युवा-नागरिक संगठनों-पार्टियों से जुटने की अपील।भाकियू 30 के प्रदर्शन के बजाय 24 के फैसले में ही शामिल। @ANI @PTI_News #YouthEmpowerment pic.twitter.com/NFaGjYEiNM
— Rakesh Tikait (@RakeshTikaitBKU) June 20, 2022संयुक्त किसान मोर्चा का 24 जून को अग्निपथयोजना के खिलाफ देशभर में जिला-तहसील मुख्यालयों पर विरोधप्रदर्शन।SKMकॉर्डिनेशन कमेटी का करनाल में फैसला।युवा-नागरिक संगठनों-पार्टियों से जुटने की अपील।भाकियू 30 के प्रदर्शन के बजाय 24 के फैसले में ही शामिल। @ANI @PTI_News #YouthEmpowerment pic.twitter.com/NFaGjYEiNM
— Rakesh Tikait (@RakeshTikaitBKU) June 20, 2022
ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੀ ਕੋਆਰਡੀਨੇਸ਼ਨ ਕਮੇਟੀ ਕਰਨਾਲ ਵੱਲੋਂ ਫੈਸਲਾ ਲਿਆ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਨੌਜਵਾਨਾਂ, ਸੰਗਠਨਾਂ ਅਤੇ ਪਾਰਟੀਆਂ ਨੂੰ ਇਸ ਨਾਲ ਜੁੜਨ ਦੀ ਅਪੀਲ ਵੀ ਕੀਤੀ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਯੁਨੀਅਨ ਨੇ 30 ਜੂਨ ਨੂੰ ਰੋਸ ਪ੍ਰਦਰਸ਼ਨ ਕਰਨ ਦੀ ਥਾਂ ਇਸ ਨੂੰ 24 ਜੂਨ ਨੂੰ ਕਰਨ ਦਾ ਫੈਸਲਾ ਕੀਤਾ ਹੈ।
ਕੀ ਹੈ ਅਗਨੀਪਥ ਸਕੀਮ: ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਫੌਜੀਆਂ ਦੀ ਭਰਤੀ ਨੂੰ ਲੈ ਕੇ ਅਗਨੀਪਥ ਸਕੀਮ ਬਣਾਈ ਗਈ ਸੀ। ਜਿਸ ਚ ਨੌਜਵਾਨਾਂ ਨੂੰ 4 ਸਾਲ ਦੀ ਨੌਕਰੀ ਦਿੱਤੀ ਜਾਵੇਗੀ। ਇਨ੍ਹਾਂ ਚਾਰ ਸਾਲਾਂ ਚ ਨੌਜਵਾਨਾਂ ਨੂੰ ਪਹਿਲਾਂ ਟ੍ਰੇਨਿੰਗ ਦਿੱਤੀ ਜਾਵੇਗੀ। 4 ਸਾਲ ਬਾਅਦ ਇਨ੍ਹਾਂ ਨੌਜਵਾਨਾਂ ਚ ਸਿਰਫ 25 ਨੌਜਵਾਨਾਂ ਨੂੰ ਫੌਜ ਚ ਰੱਖਿਆ ਜਾਵੇਗਾ। ਬਾਕੀ 75 ਫੀਸਦ ਨੂੰ ਕੱਢ ਦਿੱਤਾ ਜਾਵੇਗਾ। ਇਸ ਭਰਤੀ ’ਚ ਨੌਜਵਾਨਾਂ ਦੀ ਉਮਰ 17 ਤੋਂ 21 ਸਾਲ ਰੱਖੀ ਗਈ ਸੀ। ਪਰ ਬਾਅਦ ਚ ਨੌਜਵਾਨਾਂ ਵੱਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਇਸ ਨੂੰ 23 ਸਾਲ ਕਰ ਦਿੱਤਾ ਗਿਆ।
ਕਿਉਂ ਹੋ ਰਿਹਾ ਹੈ ਦੇਸ਼ ਚ ਵਿਰੋਧ: ਵਿਰੋਧ ਕਰਨ ਵਾਲੇ ਨੌਜਵਾਨਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲਾਂ ਤੋਂ ਉਹ ਫੌਜ ਚ ਭਰਤੀ ਹੋਣ ਦੇ ਲਈ ਤਿਆਰੀ ਕਰ ਰਹੇ ਹਨ। ਨਾਲ ਹੀ ਦੋ ਸਾਲਾਂ ਤੋਂ ਭਰਤੀਆਂ ਵੀ ਨਹੀਂ ਕੀਤੀਆਂ ਗਈਆਂ ਹੁਣ ਕੇਂਦਰ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਦੇ ਭਵਿੱਖ ਦੇ ਨਾਲ ਖਿਲਵਾੜ ਕਰ ਰਿਹਾ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਚਾਰ ਸਾਲ ਤਾਂ ਉਹ ਕੰਮ ਕਰ ਲੈਣਗੇ ਉਸ ਤੋਂ ਬਾਅਦ ਉਹ ਕੀ ਕਰਨਗੇ।
ਇਹ ਵੀ ਪੜੋ: ਹਾਈਕੋਰਟ ਦਾ ਫੈਸਲਾ: 16 ਸਾਲਾ ਮੁਸਲਿਮ ਕੁੜੀ ਕਰਵਾ ਸਕਦੀ ਹੈ ਆਪਣੀ ਮਰਜ਼ੀ ਨਾਲ ਵਿਆਹ !