ETV Bharat / city

ਸਿਆਸੀ ਪਾਰਟੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦਿੱਤੀ ਇਹ ਚਿਤਾਵਨੀ, ਨਹੀਂ ਤਾਂ... - ਸ਼੍ਰੋਮਣੀ ਅਕਾਲੀ ਦਲ

ਮੋਗਾ ਚ ਹੋਏ ਕਿਸਾਨਾਂ ’ਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ ਜਾ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਸ਼ੁਰੂ ਕੀਤੀ ‘ਗੱਲ ਪੰਜਾਬ ਦੀ‘ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।

ਸਿਆਸੀ ਪਾਰਟੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦਿੱਤੀ ਇਹ ਚਿਤਾਵਨੀ

author img

By

Published : Sep 4, 2021, 11:02 AM IST

Updated : Sep 4, 2021, 11:23 AM IST

ਚੰਡੀਗੜ੍ਹ: ਇੱਕ ਪਾਸੇ ਜਿੱਥੇ 2022 ਦੀਆਂ ਵਿਧਾਨਸਭਾ ਚੋਣਾਂ ਆਉਣ ਵਾਲੀਆਂ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦਾ ਰਾਜਨੀਤੀਕ ਪਾਰਟੀਆਂ ਖਿਲਾਫ ਵਿਰੋਧ ਤੇਜ਼ ਹੁੰਦਾ ਜਾ ਰਿਹਾ ਹੈ। ਸੂਬੇ ਭਰ ’ਚ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਮੋਗਾ ਚ ਹੋਏ ਕਿਸਾਨਾਂ ’ਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਿਆ ਜਾ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਸ਼ੁਰੂ ਕੀਤੀ ‘ਗੱਲ ਪੰਜਾਬ ਦੀ‘ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।

ਸੰਯੁਕਤ ਕਿਸਾਨ ਮੋਰਚੇ
ਸੰਯੁਕਤ ਕਿਸਾਨ ਮੋਰਚੇ

ਕਿਸਾਨਾਂ ਦੀ ਚਿਤਾਵਨੀ

ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ 32 ਜਥੇਬੰਦੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ 32 ਜਥੇਬੰਦੀਆਂ ਵੱਲੋਂ ਸੁਖਬੀਰ ਬਾਦਲ ਦੀ ਰੈਲੀ ਦੌਰਾਨ ਕੀਤੀ ਗਈ ਬਦਸਲੂਕੀ ਅਤੇ ਲਾਠੀਚਾਰਜ ਦੀ ਨਿਖੇਧੀ ਕੀਤੀ । ਨਾਲ ਹੀ ਕਿਸਾਨ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋ ਤੱਕ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਨਹੀਂ ਹੋ ਜਾਂਦਾ ਉਸ ਸਮੇਂ ਤੱਕ ਸਿਆਸੀ ਪਾਰਟੀਆਂ ਪੰਜਾਬ ’ਚ ਆਪਣੀਆਂ ਰੈਲੀਆਂ ਨਾ ਕਰਨ ਅਤੇ ਜੋ ਰੈਲੀਆਂ ਕਰ ਰਹੀਆਂ ਹਨ ਉਹ ਬੰਦ ਕਰਨ ਦੇਣ।

ਕਿਸਾਨਾਂ ’ਤੇ ਦਰਜ ਮਾਮਲੇ ਹੋਣ ਰੱਦ

ਸੰਯੁਕਤ ਕਿਸਾਨ ਮੋਰਚੇ ਨੇ ਅਪੀਲ ਕੀਤੀ ਕਿ ਪੰਜਾਬ 'ਚ ਕਿਸਾਨਾਂ 'ਤੇ ਦਰਜ਼ ਕੀਤੇ ਕੇਸਾਂ ਨੂੰ ਤੁਰੰਤ ਰੱਦ ਕੀਤੇ ਜਾਣੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ 8 ਤਰੀਕ ਦਾ ਸਮਾਂ ਦਿੱਤਾ ਹੈ।

‘ਗੱਲ ਪੰਜਾਬ ਦੀ‘ ਪ੍ਰੋਗਰਾਮ ਮੁਲਤਵੀ

ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ‘ਗੱਲ ਪੰਜਾਬ ਦੀ‘ ਪ੍ਰੋਗਰਾਮ ਨੂੰ ਛੇ ਦਿਨ ਤੱਕ ਮੁਲਤਵੀ ਕਰ ਦਿੱਤਾ ਹੈ ਜੋ ਕਿ ਮੁੜ 10 ਸਤੰਬਰ ਤੋਂ ਸ਼ੁਰੂ ਕੀਤਾ ਜਾਵੇਗਾ। ਬੀਤੇ ਦਿਨ ਸੁਖਬੀਰ ਸਿੰਘ ਬਾਦਲ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਿੰਡਾਂ ਚ ਮਾਹੌਲ ਖਰਾਬ ਕਰ ਰਹੀ ਹੈ। ਇਸ ਦੇ ਨਾਲ ਹੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਭਾਈਚਾਰਕ ਪਾੜਾ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਦੀ ਲੜਾਈ ਕੇਂਦਰ ਨਾਲ ਹੈ ਪਰ ਅੱਜ ਮਹੌਲ ਇਹ ਸਿਰਜਿਆ ਜਾ ਰਿਹਾ ਹੈ ਕਿ ਆਪਸ ਵਿੱਚ ਹੀ ਪਿੰਡਾਂ ਵਿੱਚ ਲੜਾਈ ਸ਼ੁਰੂ ਹੋ ਗਈ ਹੈ।

ਕਿਸਾਨਾਂ ਨੂੰ ਸੁਆਲ ਕਰਨ ਦਾ ਦਿੱਤਾ ਸੱਦਾ

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਕਿਸਾਨ ਮੋਰਚੇ ਨੂੰ ਬੇਨਤੀ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਸਾਰੇ ਸੁਆਲਾਂ ਦਾ ਜਵਾਬ ਦੇਣ ਲਈ ਤਿਆਰ ਹੈ ਤੇ ਛੇ ਦਿਨ ਤੱਕ ਅਕਾਲੀ ਦਲ ਦਾ ਪ੍ਰੋਗਰਾਮ ਮੁਲਤਵੀ ਰਹੇਗਾ ਤੇ ਇਸ ਦੌਰਾਨ ਕਿਸਾਨ ਮੋਰਚੇ ਦੇ ਆਗੂ, ਜਿੱਥੇ ਕਹਿਣਗੇ ਉਹ ਉੱਥੇ ਪਹੁੰਤ ਕੇ ਕਿਸਾਨਾਂ ਦੇ ਸਾਰੇ ਸੁਆਲਾਂ ਦਾ ਜਵਾਬ ਦੇਣਗੇ ਤੇ ਸ਼ੰਕੇ ਦੂਰ ਕਰਨਗੇ।

ਇਹ ਵੀ ਪੜੋ: ਕਿਸਾਨਾਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਅਕਾਲੀ ਦਲ ਤਿਆਰ : ਸੁਖਬੀਰ ਬਾਦਲ

Last Updated : Sep 4, 2021, 11:23 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.