ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ, ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ (Agricultural laws) ਰੱਦ ਨਹੀਂ ਹੋ ਜਾਂਦੇ ਉਦੋਂ ਤਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਥੇ ਹੀ 2022 ਵਿੱਚ ਪੰਜਾਬ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਤੇ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਗਿਆ ਹੈ। ਇਸ ਸਬੰਧੀ ਭਲਕੇ ਦਿੱਲੀ ਸਰਹੱਦ ’ਤੇ ਡਟੀਆਂ ਦੇਸ਼ ਦੀਆਂ 32 ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 36 (Behind ISKON Temple) ’ਚ ਸਵੇਰੇ 11 ਵਜੇ ਰੱਖੀ ਗਈ ਹੈ।
ਇਹ ਵੀ ਪੜੋ: ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਨੋਟਿਸ ਦਾ ਦਿੱਤਾ ਇਹ ਜਵਾਬ
ਬੈਠਕ ’ਚ ਇਹ ਹੋਵੇਗੀ ਚਰਚਾ
ਦੱਸ ਦਈਏ ਕਿ ਜਾਣਕਾਰੀ ਮੁਤਾਬਿਕ ਬੈਠਕ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਚਿਤਾਵਨੀ ਦਿੱਤੀ ਜਾਵੇਗੀ ਕਿ ਜਦੋਂ ਤਕ ਪੰਜਾਬ ਦੀਆਂ ਚੋਣਾਂ ਦਾ ਐਲਾਨ ਨਹੀਂ ਹੁੰਦਾ ਉਦੋਂ ਤਕ ਕੋਈ ਵੀ ਸਿਆਸੀ ਰੈਲੀ ਨਾ ਕੀਤੀ ਜਾਵੇ।
ਸੁਖਬੀਰ ਬਾਦਲ ਦਾ ਕੀਤਾ ਸੀ ਵਿਰੋਧ
ਦੱਸ ਦਈਏ ਕਿ ਕਿਸਾਨਾਂ ਵੱਲੋਂ ਮੋਗਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੈਲੀ ਦਾ ਵਿਰੋਧ ਕੀਤਾ ਗਿਆ ਸੀ। ਇਸ ਮੌਕੇ ਸਥਿਤੀ ਤਣਾਅ ਪੂਰਨ ਬਣ ਗਈ ਸੀ ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਵੀ ਹੋ ਗਈ ਸੀ ਤੇ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ ਸੀ, ਜਿਸ ਤੋਂ ਮਗਰੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਸਨ।
ਭਾਜਪਾ ਦਾ ਮੁਕੰਮਲ ਬਾਈਕਾਟ
ਉਥੇ ਹੀ ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਵੱਲੋਂ ਭਾਜਪਾ ਦਾ ਬਾਈਕਾਟ ਕੀਤਾ ਗਿਆ ਹੈ, ਸੰਯੁਕਤ ਕਿਸਾਨ ਮੋਰਚੇ (Sanyukt Kisan Morcha) ਨੇ ਪਹਿਲਾਂ ਬਿਆਨ ਦਿੱਤਾ ਸੀ ਕਿ ਭਾਜਪਾ ਨੂੰ ਛੱਡ ਬਾਕੀ ਕਿਸੇ ਵੀ ਪਾਰਟੀ ਦਾ ਵਿਰੋਧ ਨਾ ਕੀਤਾ ਜਾਵੇ, ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਹੋਣ ਤਕ ਹਰ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਈ ਪਿੰਡਾਂ ਵਿੱਚ ਸਿਆਸੀ ਪਾਰਟੀਆਂ ਦੇ ਬਾਈਕਾਟ ਦੇ ਪੋਸਟਰ ਵੀ ਲੱਗ ਗਏ ਹਨ ਤੇ ਪਿੰਡਾਂ ਵਿੱਚ ਸਿਆਸੀ ਆਗੂਆਂ ਨੂੰ ਵੜਨ ਨਹੀਂ ਦਿੱਤਾ ਜਾ ਰਿਹ ਹੈ। ਜਦਕਿ ਭਾਜਪਾ ਆਗੂਆਂ ਨੂੰ ਤਾਂ ਘਰ ਤੋਂ ਹੀ ਬਾਹਰ ਨਹੀਂ ਦਿੱਤਾ ਜਾ ਰਿਹਾ ਹੈ।
ਕਾਨੂੰਨ ਰੱਦ ਹੋਣ ਤਕ ਸੰਘਰਸ਼ ਰਹੇਗਾ ਜਾਰੀ
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ (Agricultural laws) ਰੱਦ ਨਹੀਂ ਹੁੰਦੇੇ ਉਦੋਂ ਤਕ ਇਹ ਸੰਘਰਸ਼ ਜਾਰੀ ਰਹੇਗਾ। ਦੱਸ ਦਈਏ ਕਿ 9 ਮਹੀਨੇ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਕਿ ਕਿਸਾਨ ਖੇਤੀ ਕਾਨੂੰਨ (Agricultural laws) ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ ਤੇ ਕਿਸਾਨਾਂ ਦੀਆਂ ਸਰਕਾਰ ਨਾਲ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਜੋ ਬੇਸਿੱਟਾ ਹੀ ਰਹੀਆਂ ਹਨ।
ਇਹ ਵੀ ਪੜੋ: BJP ਆਗੂਆਂ ਤੇ ਪੁਲਿਸ ਵਿਚਾਲੇ ਝੜਪ, ਪ੍ਰਦਰਸ਼ਨਕਾਰੀ ਕਰਨ ਲੱਗੇ ਸਨ ਇਹ ਕੰਮ...