ETV Bharat / city

ਸਾਬਕਾ ਮੰਤਰੀ ਗਿਲਜ਼ੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਮਿਲੀ ਰਾਹਤ - ਸਾਬਕਾ ਮੰਤਰੀ ਗਿਲਜ਼ੀਆ

ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਲਈ ਪਾਈ ਪਟੀਸ਼ਨ ਤੇ ਸੁਣਵਾਈ ਹੋਈ ਜਿਸ ’ਚ ਸਾਬਕਾ ਮੰਤਰੀ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।

ਸਾਬਕਾ ਮੰਤਰੀ ਗਿਲਜ਼ੀਆਂ ਨੂੰ ਹਾਈਕੋਰਟ ਤੋਂ ਵੱਡਾ ਝਟਕਾ

author img

By

Published : Jul 4, 2022, 12:28 PM IST

Updated : Jul 4, 2022, 12:59 PM IST

ਚੰਡੀਗੜ੍ਹ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਸਬੰਧੀ ਮੰਤਰੀ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਜਿਸ ’ਤੇ ਹਾਈਕੋਰਟ ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਸਾਬਕਾ ਮੰਤਰੀ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕੇਸ ਦੀ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।

ਹਾਈਕੋਰਟ ਤੋਂ ਨਹੀਂ ਕੋਈ ਰਾਹਤ: ਦੱਸ ਦਈਏ ਕਿ ਗਿਲਜੀਆ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਵਾਉਣ ਦੇ ਲਈ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਹਾਈਕੋਰਟ ਨੇ ਕਿਹਾ ਸੀ ਕਿ ਇਸ ਸਮੇਂ ਛੁੱਟੀ ਹੋਣ ਦੇ ਕਾਰਨ ਸਿਰਫ ਜਰੂਰੀ ਮਾਮਲਿਆਂ ਤੇ ਹੀ ਸੁਣਵਾਈ ਹੋ ਰਹੀ ਹੈ ਅਤੇ ਇਹ ਕੋਈ ਜ਼ਰੂਰੀ ਮਾਮਲਾ ਨਹੀਂ ਹੈ ਅਤੇ ਇਸ ’ਤੇ ਰੈਗੁਲਰ ਬੇਂਚ ਹੀ ਸੁਣਵਾਈ ਕਰ ਸਕਦਾ ਹੈ। ਜਿਸ ਤੋਂ ਬਾਅਦ 4 ਜੁਲਾਈ ਯਾਨੀ ਅੱਜ ਸੁਣਵਾਈ ਹੋਈ।

ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ: ਕਾਬਿਲੇਗੌਰ ਹੈ ਕਿ ਜੰਗਲਾਤ ਵਿਭਾਗ ਵਿੱਚ ਘੁਟਾਲੇ (Scams in the forest department) ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਇਸੇ ਮਾਮਲੇ ਵਿੱਚ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਪਰਚਾ ਦਰਜ ਕੀਤਾ ਗਿਆ ਸੀ।

ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।

ਗਿਲਜੀਆਂ ਖ਼ਿਲਾਫ਼ ਵੀ FIR: ਇਸੇ ਮਾਮਲੇ ਵਿੱਚ ਹਿੱਸੇਦਾਰ ਹੋਣ ਕਾਰਨ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਤੇ ਗਿਲਜੀਆਂ ਦੋਵਾਂ ਦਾ ਨਾਂ ਇੱਕ ਹੀ ਪਰਚੇ ਵਿੱਚ ਦਰਜ ਹੈ।

ਇਹ ਵੀ ਪੜੋ: ਹਾਈ ਕੋਰਟ ਨੇ ਰਾਮ ਰਹੀਮ ਦੇ ਨਕਲੀ ਹੋਣ ਦੀ ਪਟੀਸ਼ਨ ਕੀਤੀ ਖਾਰਜ

Last Updated : Jul 4, 2022, 12:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.