ETV Bharat / city

ਸੰਗਰੂਰ ਜ਼ਿਮਨੀ ਚੋਣ ਲਈ ਆਪ ਨੇ ਗੁਰਮੇਲ ਸਿੰਘ 'ਤੇ ਖੇਡਿਆ ਦਾਅ ਤਾਂ ਵਿਰੋਧੀਆਂ ਪਾਰਟੀਆਂ ਦੀ ਕੀ ਹੋਵੇਗੀ ਰਣਨੀਤੀ? - Gurmail Singh will be the candidate of Aam Aadmi Party

ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਸੀਐਮ ਭਗਵੰਤ ਮਾਨ ਨੇ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਆਪ ਨੇ ਗੁਰਮੇਲ ਸਿੰਘ ਨੂੰ ਐਲਾਨਿਆ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ

author img

By

Published : Jun 3, 2022, 5:16 PM IST

Updated : Jun 3, 2022, 7:30 PM IST

ਚੰਡੀਗੜ੍ਹ: ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਸੀਐਮ ਭਗਵੰਤ ਮਾਨ ਨੇ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸੀਐਮ ਭਗਵੰਤ ਮਾਨ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ।

ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਨੇ ਗੁਰਮੇਲ ਸਿੰਘ: ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਦੌਰਾਨ ਉਨ੍ਹਾਂ ਸਰਪੰਚ ਗੁਰਮੇਲ ਸਿੰਘ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ ਹਨ।

  • ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ..ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ… pic.twitter.com/V6fjEEtprz

    — Bhagwant Mann (@BhagwantMann) June 3, 2022 " class="align-text-top noRightClick twitterSection" data=" ">

ਆਪ ਵੱਲੋਂ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨਣ ਪਿੱਛੇ ਦੇ ਕੀ ਨੇ ਮਾਇਨੇ:? ਆਮ ਆਦਮੀ ਪਾਰਟੀ ਵੱਲੋਂ ਆਪਣੇ ਅਕਸ਼ ਨੂੰ ਬਰਕਰਾਰ ਰੱਖਣ ਦੇ ਲਈ ਗੁਰਮੇਲ ਸਿੰਘ ਨੂੰ ਲੋਕਸਬਾ ਜਿਮਨੀ ਚੋਣ ਲਈ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਆਪ ਵੱਲੋਂ ਐਲਾਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਸਿਆਸੀ ਪੰਡਿਤਾਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ ਕੀ ਆਖਿਰ ਆਪ ਵੱਲੋਂ ਗੁਰਮੇਲ ਸਿੰਘ ਨੂੰ ਕਿਉਂ ਚੋਣ ਲੜਾਇਆ ਦਾ ਫੈਸਲਾ ਗਿਆ ਹੈ।

ਨਵੇਂ ਵਿਵਾਦ ਤੋਂ ਬਚਣ ਦੇ ਲਈ ਲਿਆ ਫੈਸਲਾ?: ਸਭ ਤੋਂ ਜੋ ਵੱਡੀ ਗੱਲ ਹੈ ਕਿ ਆਪ ਵੱਲੋਂ ਆਮ ਹੋਣ ਦੇ ਚੱਲਦੇ ਹੀ ਸੱਤਾ ਸੰਭਾਲੀ ਗਈ ਸੀ ਅਤੇ ਪਿਛਲੇ ਸਮੇਂ ਦੀ ਕਾਰਗੁਜਾਰੀ ਨੂੰ ਲੈਕੇ ਸਰਕਾਰ ਉੱਪਰ ਵੱਡੇ ਸਵਾਲ ਖੜ੍ਹੇ ਹੋ ਰਹੇ ਸਨ ਇਸ ਲਈ ਸਰਕਾਰ ਕਿਸੇ ਤਰ੍ਹਾਂ ਦੇ ਝੰਜਟ ਵਿੱਚ ਨਹੀਂ ਪੈਣਾ ਚਾਹੁੰਦੀ ਸੀ। ਇਸੇ ਲਈ ਹੀ ਆਪ ਵੱਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨੌਜਵਾਨ ਆਗੂ ਨੂੰ ਲੋਕਾਂ ਦੇ ਸਾਹਮਣੇ ਲਿਆ ਕੇ ਆਪਣਾ ਅਕਸ਼ ਸਾਫ ਵਿਖਾਇਆ ਗਿਆ ਹੈ।

ਰਾਜਸਭਾ ਮੈਂਬਰਾਂ ਨੂੰ ਲੈਕੇ ਕਸੂਤੀ ਫਸੀ ਸੀ ਸਰਕਾਰ !: ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਰਾਜਸਭਾ ਮੈਂਬਰਾਂ ਨੂੰ ਲੈਕੇ ਆਮ ਲੋਕਾਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ ਇਸ ਲਈ ਵੀ ਸਰਕਾਰ ਕਿਸੇ ਤਰ੍ਹਾਂ ਦਾ ਕੋਈ ਨਵਾਂ ਸਿਆਪਾ ਗਲ ਨਹੀਂ ਪਾਉਣਾ ਚਾਹੁੰਦੀ ਸੀ ਤੇ ਜਿਸਦੇ ਚੱਲਦੇ ਨਵੇਂ ਵਿਵਾਦ ਵਿੱਚ ਪੈਣ ਤੋਂ ਆਮ ਆਦਮੀ ਪਾਰਟੀ ਵੱਲੋਂ ਕੰਨ੍ਹੀ ਕਤਰਾਈ ਗਈ ਹੈ।

ਸੀਐਮ ਦੀ ਭੈਣ ਦੇ ਉਮੀਦਵਾਰ ਐਲਾਨੇ ਜਾਣ ਦੀ ਚੱਲ ਰਹੀ ਸੀ ਚਰਚਾ: ਦੱਸ ਦਈਏ ਕਿ ਇਸ ਤੋਂ ਪਹਿਲਾਂ ਸੰਗਰੂਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਉਮੀਦਵਾਰ ਐਲਾਨੇ ਜਾਣ ਦੀ ਚਰਚਾ ਚੱਲ ਰਹੀ ਸੀ। ਇਸਦੇ ਚੱਲਦੇ ਬਕਾਇਦਾ ਉਨ੍ਹਾਂ ਦੇ ਪੋਸਟਰ ਪੰਜਾਬ ਦੇ ਵੱਖ ਵੱਖ ਜਿਲ੍ਹਿਆ ਵਿੱਚ ਲੱਗ ਰਹੇ ਸਨ ਪਰ ਹੁਣ ਸੀਐਮ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਸਾਰੀਆਂ ਚਰਚਾਵਾਂ ਉੱਪਰ ਵਿਰਾਮ ਲਗਾ ਦਿੱਤਾ ਹੈ।

ਓਧਰ ਸੂਬੇ ਦੀਆਂ ਵਿਰੋਧੀਆਂ ਪਾਰਟੀਆਂ ਵੱਲੋਂ ਅਜੇ ਕੋਈ ਵੀ ਸਿਆਸੀ ਪੱਤਾ ਨਹੀਂ ਖੋਲ੍ਹਿਆ ਗਿਆ ਹੈ ਜਿਸ ਕਰਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਹੀ ਲਗਾਈਆਂ ਜਾ ਰਹੀਆਂ ਹਨ। ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਸੰਗਰੂਰ ਦੀ ਜਿਮਨੀ ਚੋਣ ਨੂੰ ਲੈਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਉਮੀਦਵਾਰ ਬਾਰੇ ਸਸਪੈਂਸ ਬਣਿਆ ਹੋਇਆ ਹੈ।

ਕਾਂਗਰਸ ਕਿਸ ’ਤੇ ਖੇਡੇਗੀ ਸਿਆਸੀ ਦਾਅ ?: ਪੰਜਾਬ ਦੀ ਕਾਂਗਰਸ ਪਾਰਟੀ ਵੱਲੋਂ ਉਮੀਦਵਾਲ ਦੇ ਐਲਾਨ ਨੂੰ ਲੈਕੇ ਫਿਲਹਾਲ ਕੋਈ ਤਸਵੀਰ ਸਾਫ ਨਹੀਂ ਹੋ ਸਕੀ ਹੈ। ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ਰੂਰ ਹੋ ਰਹੀ ਹੈ ਕਿ ਪਾਰਟੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚੋਂ ਕਿਸੇ ਨੂੰ ਚੋਣ ਪਿੜ ਵਿੱਚ ਉਤਾਰ ਸਕਦੀ ਹੈ। ਇਸ ਸਬੰਧੂ ਪੂਰੀ ਤਸਵੀਰ ਅਗਲੇ ਕੁਝ ਦਿਨਾਂ ਵਿੱਚ ਸਾਫ ਹੋ ਜਾਵੇਗੀ।

ਅਕਾਲੀ ਦਲ ਨੇ ਕੀ ਬਣਾਇਆ ਹੈ ਪਲਾਨ?: ਸ਼੍ਰੋਮਣੀ ਅਕਾਲੀ ਦਲ ਦੀ ਜੇ ਗੱਲ ਕੀਤੀ ਜਾਵੇ ਤਾਂ ਪਾਰਟੀ ਵੱਲੋਂ ਕੋਰ ਕਮੇਟੀ ਦੀਆਂ ਮੀਟਿੰਗਾਂ ਚੋਣ ਨੂੰ ਲੈਕੇ ਕੀਤੀਆਂ ਜਾ ਰਹੀਆਂ ਹਨ ਪਰ ਕਿਸੇ ਵੀ ਚਿਹਰੇ ਉੱਪਰ ਮੋਹਰ ਨਹੀਂ ਲਗਾਈ ਗਈ ਹੈ ਜਿਸ ਕਰਕੇ ਅਕਾਲੀ ਦਲ ਦੇ ਪਾਰਟੀ ਉਮੀਦਵਾਰ ਉੱਪਰ ਵੀ ਸਸਪੈਂਸ ਬਰਕਰਾਰ ਹੈ।

ਕੀ ਪਰਮਿੰਦਰ ਢੀਂਡਸਾ ਹੋਣਗੇ ਭਾਜਪਾ ਦੇ ਉਮੀਦਵਾਰ?: ਓਧਰ ਭਾਜਪਾ ਵੱਲੋਂ ਆਉਣ ਵਾਲੇ ਦਿਨ੍ਹਾਂ ਵਿੱਚ ਉਮੀਦਵਾਰ ਦੇ ਐਲਾਨ ਕਰਨ ਦੀ ਗੱਲ ਕਹੀ ਜਾ ਰਹੀ ਹੈ। ਚੋਣ ਨੂੰ ਲੈਕੇ ਪਾਰਟੀ ਲਗਾਤਾਰ ਸਰਗਰਮ ਵਿਖਾਈ ਦੇ ਰਹੀ ਹੈ ਅਤੇ ਧੜਾ ਧੜਾ ਮੀਟਿੰਗ ਜ਼ਰੂਰ ਕਰ ਰਹੀ ਹੈ ਪਰ ਕੋਈ ਵੀ ਸਿਆਸੀ ਪੱਤਾ ਨਹੀਂ ਖੋਲ੍ਹਿਆ ਗਿਆ ਹੈ। ਇਸਨੂੰ ਲੈਕੇ ਇੱਕ ਚਰਚਾ ਜ਼ਰੂਰ ਹੋ ਰਹੀ ਹੈ ਕਿ ਭਾਜਪਾ ਪਰਮਿੰਦਰ ਸਿੰਘ ਢੀਂਡਸਾ ਉੱਪਰ ਸਿਆਸੀ ਦਾਅ ਖੇਡ ਸਕਦੀ ਹੈ ਅਤੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।

ਇਹ ਵੀ ਪੜ੍ਹੋ: ਭਲਕੇ ਚੰਡੀਗੜ੍ਹ ਆਉਣਗੇ ਸ਼ਾਹ, ਕਈ ਕਾਂਗਰਸੀ ਅਤੇ ਅਕਾਲੀ ਹੋਣਗੇ ਬੀਜੇਪੀ ’ਚ ਸ਼ਾਮਲ

Last Updated : Jun 3, 2022, 7:30 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.