ETV Bharat / city

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ 23 ਨੂੰ ਵੋਟਿੰਗ,'ਆਪ' ਦੀ ਸਾਖ ਦਾ ਸਵਾਲ ਤਾਂ ਵਿਰੋਧੀਆਂ ਨੇ ਵੀ ਝੋਕੀ ਤਾਕਤ - ਸੰਗਰੂਰ ਲੋਕ ਸਭਾ ਸੀਟ

ਸੰਗਰੂਰ ਜ਼ਿਮਨੀ ਚੋਣ ਲਈ ਕੱਲ੍ਹ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਗਿਆ ਹੈ, ਹੁਣ ਉਮੀਦਵਾਰ ਅੱਜ ਸ਼ਾਮ 6 ਵਜੇ ਤਕ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਸਕਦੇ ਹਨ ਤੇ 23 ਜੂਨ ਨੂੰ ਇਸ ਸੀਟ ਲਈ ਵੋਟਿੰਗ ਹੋਵੇਗੀ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ 23 ਨੂੰ ਵੋਟਿੰਗ

author img

By

Published : Jun 21, 2022, 9:06 AM IST

Updated : Jun 21, 2022, 7:10 PM IST

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਚੋਣਾਂ ਦੇ ਮੱਦੇਨਜ਼ਰ 21 ਜੂਨ ਸ਼ਾਮ 6 ਵਜੇ ਤੋਂ ਲੈ ਕੇ 23 ਜੂਨ 2022 ਨੂੰ ਹੋਣ ਵਾਲੀ ਵੋਟਿੰਗ ਤੱਕ ਪੂਰੇ ਖੇਤਰ ਵਿੱਚ ਮੁਕੰਮਲ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਦੱਸ ਦਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।

ਇਹ ਵੀ ਪੜੋ: ਭ੍ਰਿਸ਼ਟਾਚਾਰ ਮਾਮਲੇ ਵਿੱਚ ਆਈਏਐਸ ਸੰਜੇ ਪੋਪਲੀ ਗ੍ਰਿਫ਼ਤਾਰ. 1 ਫੀਸਦ ਕਮਿਸ਼ਨ...

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ 23 ਨੂੰ ਵੋਟਿੰਗ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ 23 ਨੂੰ ਵੋਟਿੰਗ

ਕੁੱਲ ਵੋਟਰਾਂ ਦੀ ਗਿਣਤੀ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਹਲਕੇ ਵਿੱਚ ਕੁੱਲ 15,69,240 ਵੋਟਰ ਸ਼ਾਮਲ ਹਨ ਜਿਨਾਂ ਵਿੱਚ 8,30,056 ਪੁਰਸ਼ ਵੋਟਰ ਜਦਕਿ 7,39,140 ਮਹਿਲਾ ਵੋਟਰ ਹਨ। ਇਸ ਦੇ ਨਾਲ ਹੀ 44 ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ, ਜੋ ਇੰਨ੍ਹਾਂ ਜ਼ਿਮਣੀ ਚੋਣਾਂ 'ਚ ਭਾਗ ਲੈਣਗੇ। ਸੰਗਰੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ 'ਚ 13 ਪੁਰਸ਼ ਅਤੇ 3 ਮਹਿਲਾਵਾਂ ਚੋਣ ਮੈਦਾਨ ਵਿੱਚ ਹਨ।

ਸੰਗਰੂਰ ਸੀਟ ਇੰਝ ਹੋਈ ਖਾਲੀ: ਸੰਗਰੂਰ ਲੋਕ ਸਭਾ ਹਲਕੇ ਤੋਂ ਲਗਾਤਾਰ ਆਮ ਆਦਮੀ ਪਾਰਟੀ ਇਸ ਸੀਟ ਨੂੰ ਜਿੱਤਦੀ ਆ ਰਹੀ ਹੈ। ਜਿਸ 'ਚ ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਆਪ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ 'ਤੇ ਲਗਾਤਾਰ ਦੋ ਵਾਰ ਜਿੱਤ ਦਰਜ ਕਰ ਚੁੱਕੇ ਹਨ। ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਸੰਗਰੂਰ ਅਜਿਹੀ ਸੀਟ ਸੀ, ਜੋ ਪੂਰੇ ਦੇਸ਼ 'ਚ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਸੀ। ਭਗਵੰਤ ਮਾਨ ਹੁਣ ਵਿਧਾਨ ਸਭਾ ਚੋਣਾਂ 'ਚ ਧੂਰੀ ਤੋਂ ਜਿੱਤ ਦਰਜ ਕਰਕੇ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਅਤੇ ਇਸ 'ਤੇ ਮੁੜ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

ਚੋਣ ਮੈਦਾਨ 'ਚ ਇਹ ਆਗੂ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ। ਇੰਨ੍ਹਾਂ 'ਚ ਪੰਜ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਦੀ ਆਪਸੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ 'ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ , ਕਾਂਗਰਸ ਤੋਂ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਮੈਦਾਨ 'ਚ ਹਨ।

ਇੰਨ੍ਹਾਂ ਉਮੀਦਵਾਰ ਦਾ ਸਿਆਸੀ ਪਿਛੋਕੜ:

ਗੁਰਮੇਲ ਸਿੰਘ ਘਰਾਚੋਂ ('ਆਪ' ਉਮੀਦਵਾਰ) : ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਗੁਰਮੇਲ ਸਿੰਘ ਘਰਾਚੋਂ ਆਪਣੀ ਪਹਿਲੀ ਚੋਣ ਲੜ ਰਹੇ ਹਨ। ਗੁਰਮੇਲ ਸਿੰਘ ਘਰਾਚੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਪਿੰਡ ਦੇ ਸਰਪੰਚ ਹਨ ਅਤੇ 'ਆਪ' ਦੇ ਜ਼ਿਲ੍ਹਾ ਇੰਚਾਰਜ ਹਨ।

ਸਿਮਰਨਜੀਤ ਸਿੰਘ ਮਾਨ (ਸ਼੍ਰੋ. ਅ. ਦਲ ਅੰਮ੍ਰਿਤਸਰ ਦੇ ਉਮੀਦਵਾਰ) : ਇੰਨ੍ਹਾਂ ਜ਼ਿਮਨੀ ਚੋਣਾਂ 'ਚ ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸਿਮਰਨਜੀਤ ਸਿੰਘ ਮਾਨ ਨੇ ਸਾਲ 1999 'ਚ ਲੋਕ ਸਭਾ ਚੋਣ ਜਿੱਤੀ ਸੀ, ਜਦੋਂ ਕਿ ਸਾਲ 1996, 1998, 2004, 2009 ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਹ ਜਿੱਤ ਹਾਸਲ ਕਰਨ 'ਚ ਸਫ਼ਲ ਨਹੀਂ ਹੋ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ਨੇ 1989 'ਚ ਲੋਕ ਸਭਾ ਹਲਕਾ ਤਰਨਤਾਰਨ ਦੀ ਚੋਣ ਵੀ ਜਿੱਤੀ ਸੀ। ਮਾਨ ਨੇ ਇਸ ਸਾਲ ਅਮਰਗੜ੍ਹ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਥੇ ਵੀ ਉਨ੍ਹਾਂ ਨੂੰ 'ਆਪ' ਦੀ ਹਨ੍ਹੇਰੀ ਅੱਗੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਦਲਵੀਰ ਸਿੰਘ ਗੋਲਡੀ (ਕਾਂਗਰਸ ਉਮੀਦਵਾਰ) : ਸੰਗਰੂਰ ਜ਼ਿਮਨੀ ਚੋਣਾਂ 'ਚ ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਦਲਵੀਰ ਸਿੰਘ ਗੋਲਡੀ ਸਾਲ 2017 'ਚ ਧੂਰੀ ਵਿਧਾਨ ਸਭਾ ਹਲਕੇ ਤੋਂ ਜੇਤੂ ਰਹੇ ਸਨ ਪਰ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਾਰ ਗਏ ਸਨ। ਉਹ ਲੋਕ ਸਭਾ ਲਈ ਪਹਿਲੀ ਵਾਰ ਕਿਸਮਤ ਅਜ਼ਮਾ ਰਹੇ ਹਨ।

ਕਮਲਦੀਪ ਕੌਰ ਰਾਜੋਆਣਾ (ਸ਼੍ਰੋ. ਅ. ਦਲ ਉਮੀਦਵਾਰ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਕਮਲਦੀਪ ਕੌਰ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਸਾਲ 2014 'ਚ ਉਨ੍ਹਾਂ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਜਿਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਕੇਵਲ ਸਿੰਘ ਢਿੱਲੋਂ (ਭਾਜਪਾ ਉਮੀਦਵਾਰ) : ਜ਼ਿਮਨੀ ਚੋਣਾਂ 'ਚ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕੇਵਲ ਸਿੰਘ ਢਿੱਲੋਂ ਦੂਜੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਕੇਵਲ ਸਿੰਘ ਢਿੱਲੋਂ ਨੇ ਸਾਲ 2019 ਦੀ ਲੋਕ ਸਭਾ ਚੋਣ ਕਾਂਗਰਸ ਉਮੀਦਵਾਰ ਵੱਜੋਂ ਲੜੀ ਸੀ ਪਰ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਤੋਂ ਹਾਰ ਗਏ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸੀ ਉਮੀਦਵਾਰ ਵੱਜੋਂ ਸਾਲ 2007 ਅਤੇ ਸਾਲ 2012 'ਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜੇਤੂ ਰਹੇ ਹਨ, ਜਦੋਂ ਕਿ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵੱਲੋਂ ਢਿੱਲੋਂ ਨੂੰ ਟਿਕਟ ਨਹੀਂ ਦਿੱਤੀ ਗਈ ਸੀ। ਹੁਣ ਭਾਜਪਾ 'ਚ ਸ਼ਾਮਲ ਹੁੰਦਿਆਂ ਹੀ ਉਨ੍ਹਾਂ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ।

ਪ੍ਰਸ਼ਾਸਨ ਦੇ ਪ੍ਰਬੰਧ:

ਧਾਰਾ 144 ਲਾਗੂ: ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚਾ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਮਾਨ ਅਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ। ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅੱਜ ਸ਼ਾਮ 6 ਵਜੇ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਪ੍ਰਵਾਨਗੀ ਤੋਂ ਬਿਨਾਂ ਜਨਤਕ ਮੀਟਿੰਗਾਂ ਅਤੇ ਇਕੱਠ ਕਰਨ 'ਤੇ ਪਾਬੰਦੀ ਰਹੇਗੀ।

23 ਜੂਨ ਨੂੰ ਛੁੱਟੀ ਦਾ ਐਲਾਨ: ਚੋਣ ਕਮਿਸ਼ਨ ਤੇ ਸਰਕਾਰ ਵੱਲੋਂ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਪੁਲਿਸ ਨੂੰ ਸ਼ਾਮ 6 ਵਜੇ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਹਨ। ਸੰਗਰੂਰ ਵਿੱਚ ਕੋਈ ਬਾਹਰੀ ਵਿਅਕਤੀ ਨਾ ਠਹਿਰੇ, ਇਸ ਲਈ ਉਹ ਹੋਟਲਾਂ, ਸਰਾਵਾਂ ਸਮੇਤ ਅਜਿਹੀਆਂ ਸਾਰੀਆਂ ਥਾਵਾਂ ਦੀ ਚੈਕਿੰਗ ਕਰਨਗੇ। ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।

ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਿੰਗ: ਸੰਗਰੂਰ ਵਿੱਚ 23 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 13 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।

ਪ੍ਰਸ਼ਾਸਨ ਵਲੋਂ ਚੌਕਸੀ: ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਵੰਡਕੇ ਵੋਟਾਂ ਖਰੀਦਣ ਵਰਗੀਆਂ ਗ਼ੈਰ-ਜਮਹੂਰੀ ਘਟਨਾਵਾਂ ਨੂੰ ਰੋਕਣ ਲਈ ਬੜੀ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ।

ਮੁਕੰਮਲ ਡਰਾਈ ਡੇਅ ਐਲਾਨਿਆ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 21 ਜੂਨ ਨੂੰ ਸ਼ਾਮ 6 ਵਜੇ ਤੋਂ 23 ਜੂਨ ਨੂੰ ਵੋਟਾਂ ਪੈਣ ਤੱਕ ਸੰਗਰੂਰ ਲੋਕ ਸਭਾ ਹਲਕੇ ਵਿੱਚ ਮੁਕੰਮਲ ਡਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ।

ਇਹ ਵੀ ਪੜੋ: ਸਸਤੀ ਸ਼ਰਾਬ ਤੋਂ ਦੁਖ਼ੀ 3 ਪਿੰਡਾਂ ਦੀਆਂ ਔਰਤਾਂ ਨੇ ਘੇਰਿਆ ਸ਼ਰਾਬ ਦਾ ਠੇਕਾ

Last Updated : Jun 21, 2022, 7:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.