ETV Bharat / city

ਬਟਾਲਾ ਧਮਾਕੇ ਨੂੰ ਲੈ ਕੇ ਭਗਵੰਤ ਮਾਨ ਨੇ ਸੂਬਾ ਸਰਕਾਰ ਨੂੰ ਘੇਰਿਆ - sangrur mp

ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਲਈ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਜ਼ਿੰਮੇਵਾਰ ਹਨ, ਜਿਨ੍ਹਾਂ ਦਾ ਵੱਡਾ ਹਿੱਸਾ ਪੂਰੀ ਤਰ੍ਹਾਂ ਭ੍ਰਿਸ਼ਟ ਹੈ।

ਫ਼ੋਟੋ।
author img

By

Published : Sep 6, 2019, 7:52 AM IST

ਚੰਡੀਗੜ੍ਹ: ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮਾਨ ਨੇ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨੂੰ ਨਿਯਮਾਂ ਮੁਤਾਬਕ ਨਿਭਾਉਂਦੇ ਤਾਂ ਇਸ ਤਰ੍ਹਾਂ ਦੀ ਮੰਦਭਾਗੀਆਂ ਘਟਨਾਵਾਂ ਤੋਂ ਬਚਾਅ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਅਫ਼ਸਰਾਂ ਦੀ ਰਿਸ਼ਵਤ ਖੋਰੀਆਂ, ਕੰਮ ਚੋਰੀਆਂ ਤੇ ਗੈਰ ਜ਼ਿੰਮੇਵਾਰਨਾ ਰਵੱਈਏ ਨੇ ਇਸ ਤਰ੍ਹਾਂ ਦੇ ਹਾਦਸੇ ਨੂੰ ਸੱਦਾ ਦਿੱਤਾ ਹੈ। ਅਜਿਹਾ ਹੀ ਚਲਦਾ ਰਿਹਾ ਤਾਂ ਇਨ੍ਹਾਂ ਹਾਦਸੇ ਦੀਆਂ ਗਿਣਤੀਆਂ ਵੱਧਦੀ ਜਾਵੇਗੀ।

ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ, ਜਦਕਿ ਸੰਗਰੂਰ ਤੇ ਜਲੰਧਰ 'ਚ ਵੀ ਇਸ ਤਰ੍ਹਾਂ ਦੇ ਹਾਦਸੇ ਵਾਪਰ ਚੁੱਕੇ ਹਨ। ਕੈਪਟਨ ਸਰਕਾਰ ਤੋਂ ਮੰਗ ਕਰਦੇ ਹੋਏ ਮਾਨ ਨੇ ਕਿਹਾ ਕਿ ਸੂਬੇ ਭਰ 'ਚ ਇਸ ਤਰ੍ਹਾਂ ਦੀਆਂ ਜਲਣਸ਼ੀਲ ਤੇ ਬਾਰੂਦ ਦੇ ਜ਼ਖੀਰੇ ਵਾਲੀਆਂ ਸਾਰੀਆਂ ਫ਼ੈਕਟਰੀਆਂ ਦੀ ਤਲਾਸ਼ੀ ਤੋਂ ਉਨ੍ਹਾਂ ਨੂੰ ਰਿਹਾਇਸ਼ੀ ਇਲਾਕਿਆਂ 'ਚੋਂ ਕੱਢ ਕੇ ਸਰਕਾਰੀ ਫੋਕਲ ਪੁਆਇੰਟਾਂ ਦੇ ਖੇਤਰਾਂ 'ਚ ਸਥਾਪਿਤ ਕਰਵਾਇਆ ਜਾਵੇ। ਜ਼ਿਕਰਯੋਗ ਹੈ ਕਿ ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੱਦ ਕਿ 20 ਤੋਂ ਵੱਧ ਗੰਭੀਰ ਜਖ਼ਮੀ ਹਨ।

Intro:ਕੱਲ ਗੁਰਦਾਸਪੁਰ ਜਿਲ੍ਹੇ ਕੇ ਬਟਾਲਾ ਕਸਬੇ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਬਲਾਸਟ ਹੋਣ ਤੋਂ ਬਾਅਦ ਜਿੱਥੇ ਸਾਰੇ ਪਾਸੇ ਗਮ ਦਾ ਮਾਹੌਲ ਬਣਿਆ ਹੋਇਆBody:ਜਿਥੇ ਰਾਜਨੀਤਕ ਪਾਰਟੀਆਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰ ਰਹੀਆਂ ਹਨ,ਉਥੇ ਹੀ ਬਲਿਵੱਡ ਐਕਟਰ ਅਤੇ ਗੁਰਦਾਸਪੁਰ ਤੋਂ ਭਾਜਪਾ ਦੇ ਸਾਂਸਦ ਮੈਂਬਰ ਸਨੀ ਦਿਉਲ ਅੱਜ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨConclusion:ਵਾਸਤੇ ਮੁੰਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚੇ,ਉਹਨਾਂ ਨਾਲ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸਵੈਤ ਮਲਿਕ ਵੀ ਨਾਲ ਸਨ।ਪਰ ਬਾਲੀਵੁੱਡ ਐਕਟਰ ਅਤੇ ਸਾਂਸਦ ਸਨੀ ਦਿਉਲ ਨੇ ਮੀਡਿਆ ਤੋਂ ਦੂਰੀ ਬਣਾ ਕੇ ਰੱਖੀ।
ETV Bharat Logo

Copyright © 2025 Ushodaya Enterprises Pvt. Ltd., All Rights Reserved.