ETV Bharat / city

ਮੰਗਾਂ ਨਾ ਮੰਨਣ ਨੂੰ ਲੈ ਕੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

author img

By

Published : Jan 16, 2020, 7:01 PM IST

ਚੰਡਗੜ੍ਹ ਵਿਖੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਡੀਏ ਦੀਆਂ ਕਿਸ਼ਤਾਂ ਅਤੇ ਛੇਵੀਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।

ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਚੰਡੀਗੜ੍ਹ: ਸ਼ਹਿਰ ਦੇ ਮਟਕਾ ਚੌਕ ਵਿਖੇ ਪੰਜਾਬ ਤੇ ਚੰਡੀਗੜ੍ਹ ਦੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਮੁਲਾਜ਼ਮਾਂ ਅਤੇ ਪੈਂਸ਼ਨਰਜ਼ ਨੇ ਹਿੱਸਾ ਲਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਹੱਥ 'ਚ ਸਾਰਕਾਰ ਵਿਰੋਧੀ ਨਾਅਰੇ ਦੀਆਂ ਤਖ਼ਤੀਆਂ ਫੜ੍ਹ ਰੋਸ ਪ੍ਰਦਰਸ਼ਨ ਕੀਤਾ।

ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਕਨਵੀਨਰ ਗੁਰਮੇਲ ਸਿੰਘ ਸਿੱਧੂ ਨੇ ਕਿਹਾ ਕਿ 3 ਲੱਖ ਮੁਲਾਜ਼ਮ ਅਤੇ 4 ਲੱਖ ਪੈਂਨਸ਼ਰਜ਼ ਸੂਬਾ ਸਰਕਾਰ ਤੋਂ ਦੁੱਖੀ ਹਨ। ਉਨ੍ਹਾਂ ਕਿਹਾ ਕਿ ਇਹ ਧਰਨਾ ਜ਼ਿਲ੍ਹਾ ਤਹਿਸੀਲ ਵਿਖੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਸਨ। ਇਸ ਕਾਰਨ ਕੈਪਟਨ ਸਰਕਾਰ ਤੋਂ ਸਾਨੂੰ ਬਹੁਤ ਉਮੀਦਾਂ ਸਨ, ਪਰ ਕੈਪਟਨ ਸਰਕਾਰ ਸਾਡੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਰਹੀ।

ਉਨ੍ਹਾਂ ਕਿਹਾ ਕਿ 15 ਹਜ਼ਾਰ ਤੋਂ ਵੱਧ ਨੌਜਵਾਨ ਟੈੱਟ ਤੇ ਬੀਐਡ ਪਾਸ ਹਨ ਜਦਕਿ ਸਿੱਖਿਆ ਵਿਭਾਗ ਵੱਲੋਂ ਮਹਿਜ਼ 500 ਅਸਾਮੀਆਂ ਕੱਢੀਆਂ ਗਈਆਂ ਹਨ ਜੋ ਕਿ ਸਹੀ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੋਲਦਿਆਂ ਆਖਿਆ ਮੁੱਖ ਮੰਤਰੀ ਕੋਲ ਸਲਾਹਕਾਰ ਤੇ ਚੇਅਰਮੈਨ ਲਗਾਉਣ, ਵਿਧਾਇਕਾਂ ਨੂੰ ਨਵੀਆਂ ਗੱਡੀਆਂ ਦੇਣ ਦੇ ਲਈ ਖ਼ਜ਼ਾਨਾ ਭਰਪੂਰ ਹੈ, ਲੇਕਿਨ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੇ ਲਈ ਸਰਕਾਰ ਦਾ ਖਜ਼ਾਨਾ ਖਾਲੀ ਹੈ।

ਪ੍ਰਦਰਸ਼ਨਕਾਰੀਆਂ ਨੇ ਮੰਤਰੀਆਂ 'ਤੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਮੰਤਰੀ ਭਾਵੇਂ ਦੋ ਦਿਨ ਰਹਿ ਜਾਵੇ, ਉਸ ਨੂੰ ਪੁਰਾਣੀ ਪੈਨਸ਼ਨ ਵੀ ਮਿਲਦੀ ਹੈ ਪਰ ਮੁਲਾਜ਼ਮਾਂ ਨੂੰ ਹੁਣ ਤੱਕ ਉਨ੍ਹਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਨਹੀਂ ਮਿਲਿਆਂ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ 'ਚ ਛੇਵਾਂ ਪੇ ਕਮਿਸ਼ਨ ਲਾਗੂ ਹੁੰਦਾ ਹੈ ਤਾਂ ਹੀ ਹਿਮਾਚਲ ਤੇ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਲਾਗੂ ਹੋਵੇਗੀ। ਪ੍ਰਦਰਸ਼ਨਕਾਰੀਆਂ ਵੱਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਡੀਏ ਦੀਆਂ ਕਿਸ਼ਤਾਂ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।

Intro:ਚੰਡੀਗੜ੍ਹ ਦੇ ਮਟਕਾ ਚੌਕ ਵਿਖੇ ਪੰਜਾਬ ਤੇ ਚੰਡੀਗੜ੍ਹ ਦੀ ਸਾਂਝਾ ਮੁਲਾਜ਼ਮ ਮੰਚ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਡੀਏ ਦੀਆਂ ਕਿਸ਼ਤਾਂ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਹੱਥਾਂ ਚ ਤਖਤੀਆਂ ਪਕੜ ਸੜਕ ਕਿਨਾਰੇ ਖੜ੍ਹ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਤਹਿਸੀਲ ਸੈਕਟਰੀਏਟ ਉੱਥੇ ਚੰਡੀਗੜ੍ਹ ਵਿਖੇ ਇਹ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ

Body:ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਤੋਂ ਸਾਨੂੰ ਬਹੁਤ ਉਮੀਦਾਂ ਸਨ ਪਰ ਸਾਡੀਆਂ ਉਮੀਦਾਂ ਤੇ ਕੈਪਟਨ ਸਰਕਾਰ ਖਰੀ ਨਹੀਂ ਉਤਰ ਰਹੀ ਪ੍ਰਦਰਸ਼ਨਕਾਰੀ ਆਗੂ ਮੁਤਾਬਿਕ ਸੂਬੇ ਦੇ ਵਿੱਚ ਪੰਦਰਾਂ ਹਜ਼ਾਰ ਤੋਂ ਵੱਧ ਟੈੱਟ ਪਾਸ ਨੌਜਵਾਨ ਤੁਰਿਆ ਫਿਰਦਾ ਤੇ ਸਿੱਖਿਆ ਵਿਭਾਗ ਵੱਲੋਂ ਸਿਰਫ ਪੰਜ ਸੌ ਪੋਸਟਾਂ ਟੈੱਟ ਪਾਸ ਲਈ ਕੱਢੀਆਂ ਗਈਆਂ ਨੇ

ਪ੍ਰਦਰਸ਼ਨਕਾਰੀਆਂ ਨੇ ਮੰਤਰੀਆਂ ਤੇ ਭੜਾਸ ਕੱਢਦਿਆਂ ਕਿਹਾ ਕਿ ਮੰਤਰੀ ਭਾਵੇਂ ਦੋ ਦਿਨ ਰਹਿ ਜਾਵੇ ਉਸ ਨੂੰ ਪੁਰਾਣੀ ਪੈਨਸ਼ਨ ਵੀ ਮਿਲਦੀ ਹੈ ਪਰ ਮੁਲਾਜ਼ਮਾਂ ਨੂੰ ਹੁਣ ਤੱਕ ਧੱਕੇ ਖਾਣੇ ਪੈ ਰਹੇ ਨੇ

Conclusion:ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਗੁਰਮੇਲ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਵਿਚ ਜੇਕਰ ਪੇ ਕਮਿਸ਼ਨ ਲਾਗੂ ਹੁੰਦਾ ਹੈ ਤਾਹੀਓਂ ਹਿਮਾਚਲ ਤੇ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਲਾਗੂ ਹੋਵੇਗੀ ਇਸ ਲਈ ਉਨ੍ਹਾਂ ਮੁਲਾਜ਼ਮਾਂ ਦੀਆਂ ਨਜ਼ਰਾਂ ਪੰਜਾਬ ਉੱਤੇ ਨੇ ਕਿ ਪੰਜਾਬ ਦੇ ਵਿੱਚ ਕਦੋਂ ਪੇ ਕਮਿਸ਼ਨ ਲਾਗੂ ਕੀਤਾ ਜਾਵੇਗਾ

ਗੁਰਮੇਲ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਭੜਾਸ ਕਢਦਿਆਂ ਕਿਹਾ ਕਿ ਸਲਾਹਕਾਰ ਲਗਾਉਣ ਦੇ ਲਈ ਚੇਅਰਮੈਨਾਂ ਲਗਾਉਣ ਦੇ ਲਈ ਤੇ ਵਿਧਾਇਕਾਂ ਨੂੰ ਨਵੀਆਂ ਗੱਡੀਆਂ ਦੇਣ ਦੇ ਲਈ ਸਰਕਾਰ ਕੋਲੇ ਖ਼ਜ਼ਾਨਾ ਭਰਪੂਰ ਹੈ ਲੇਕਿਨ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਦੇਣ ਦੇ ਲਈ ਸਰਕਾਰ ਦਾ ਖਜ਼ਾਨਾ ਖਾਲੀ ਹੈ

ਵਾਈਟ: ਗੁਰਮੇਲ ਸਿੰਘ ਸਿੱਧੂ,ਕਨਵੀਨਰ, ਸਾਂਝਾ ਮੁਲਾਜ਼ਮ ਮੰਚ ਪੰਜਾਬ ਚੰਡੀਗੜ੍ਹ
ETV Bharat Logo

Copyright © 2024 Ushodaya Enterprises Pvt. Ltd., All Rights Reserved.