ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਜਿਥੇ ਸਿਆਸੀ ਪਾਰਟੀਆਂ ਸਰਗਰਮ ਹਨ, ਉਥੇ ਹੀ ਕਿਸਾਨ ਜਥੇਬੰਦੀਆਂ ਵੀ ਪੁਰੀ ਤਰ੍ਹਾਂ ਤੇਜ਼ੀ ਦਿਖਾ ਰਹੀਆਂ ਹਨ। ਇਸ ਦੇ ਚੱਲਦਿਆਂ ਕਿਸਾਨਾਂ ਵਲੋਂ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ।
ਸੰਯੁਕਤ ਸਮਾਜ ਮੋਰਚਾ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ’ਚ ਮੋਰਚੇ ਵੱਲੋਂ 35 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ਦੱਸ ਦਈਏ ਕਿ ਕਿਸਾਨ ਮੋਰਚੇ ਵਲੋਂ ਬਾਘਾਪੁਰਾਣਾ ਤੋਂ ਭੋਲਾ ਸਿੰਘ ਬਰਾੜ, ਸੁਲਤਾਨਪੁਰ ਲੋਧੀ ਤੋਂ ਹਰਪ੍ਰੀਤ ਪਾਲ ਸਿੰਘ ਵਿਰਕ, ਕਪੂਰਥਲਾ ਤੋਂ ਕੁਲਵੰਤ ਸਿੰਘ ਜੋਸ਼ਨ, ਫਤਿਹਗੜ੍ਹ ਚੂੜੀਆਂ ਤੋਂ ਬਲਜਿੰਦਰ ਸਿੰਘ, ਮੌੜ ਮੰਡੀ ਤੋਂ ਮੋਰਚੇ ਨੇ ਕਿਸਾਨ ਅੰਦੋਲਨ ਦੌਰਾਨ ਸਰਗਰਮ ਰਹੇ ਲੱਖਾ ਸਿਧਾਣਾ ਨੂੰ ਮੈਦਾਨ ’ਚ ਉਤਾਰਿਆ ਹੈ।
ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਵੱਲੋਂ ਪਹਿਲਾਂ 57 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਤੇ ਹੁਣ 35 ਉਮੀਦਵਾਰਾਂ ਦੇ ਐਲਾਨ ਨਾਲ ਕੁੱਲ 92 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 10 ਉਮੀਦਵਾਰਾਂ ਦਾ ਐਲਾਨ ਸੰਯੁਕਤ ਸੰਘਰਸ਼ ਮੋਰਚਾ ਵਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚੰਨੀ ਸਮੇਤ ਕਾਂਗਰਸ ਦੇ ਵੱਡੇ ਲੀਡਰਾਂ ਦੀ ਮਾਈਨਿੰਗ ਮਾਫੀਆ ’ਚ ਸੀ ਸ਼ਮੂਲੀਅਤ- ਕੈਪਟਨ