ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਚ ਸਿਆਸਤ ਕਾਫੀ ਭਖੀ ਹੋਈ ਹੈ। ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਸੰਯੁਕਤ ਸੰਘਰਸ਼ ਪਾਰਟੀ ਦੇ ਪ੍ਰਧਾਨ ਅਤੇ ਕਿਸਾਨ ਆਗੂ ਗੁਰਮਾਨ ਸਿੰਘ ਚਡੂਨੀ ਵੱਲੋਂ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਦਕਿ ਇੱਕ ਹੋਰ ਉਮੀਦਵਾਰ ਦਾ ਐਲਾਨ ਬਾਅਦ ਚ ਕੀਤਾ ਜਾਵੇਗਾ।
ਗੁਰਨਾਮ ਚੜੂਨੀ ਨੇ ਦੱਸਿਆ ਕਿ ਉਨ੍ਹਾਂ ਦਾ ਚੋਣ ਨਿਸ਼ਾਨ ਕਪ ਪਲੇਟ ਹੋਵੇਗਾ। ਆਪਣੀ ਇਸ ਪਾਰਟੀ ਨੂੰ ਉਨ੍ਹਾਂ ਵੱਲੋਂ ਪੂਰੇ ਦੇਸ਼ ਚ ਖੜਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਉਮੀਦਵਾਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾ ਕੇ ਟਿਕਟ ਦੇਣਗੇ। ਚਡੂਨੀ ਨੇ ਇਹ ਵੀ ਦੱਸਿਆ ਕਿ ਉਹ ਵਿਧਾਨਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਵੱਲੋਂ ਲੋਕਾਂ ਨੂੰ ਇੱਕ ਵਿਕਲਪ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੋਂ ਆਮ ਆਦਮੀ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ। ਪਰ ਭਾਜਪਾ ਨੂੰ ਕੋਈ ਲਾਭ ਨਹੀਂ ਹੋਵੇਗਾ। ਕਿਉਂਕਿ ਭਾਜਪਾ ਦਾ ਪੰਜਾਬ ਚ ਕੁਝ ਵੀ ਨਹੀਂ ਹੈ।
ਗੁਰਨਾਮ ਚਡੂਨੀ ਨੇ ਸੰਯੁਕਤ ਮੋਰਚੇ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲਖੀਮਪੁਰ ਕਾਂਡ ਤੇ ਪਾਰਟੀ ਨੂੰ ਪਹਿਲਾਂ ਸਟੈਂਡ ਲੈ ਲੈਣਾ ਚਾਹੀਦਾ ਸੀ। ਉਨ੍ਹਾਂ ਨੇ ਉੱਥੇ ਦੋ ਵਾਰ ਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪਰ ਸੰਯਕੁਤ ਕਿਸਾਨ ਮੋਰਚਾ ਇਸ ਸਬੰਧ ਚ ਚੁੱਪ ਰਿਹਾ। ਜਿੱਥੇ ਤੱਕ ਲਖੀਮਪੁਰ ਚ ਮੋਰਚਾ ਲਗਾਉਣ ਦੀ ਗੱਲ ਹੈ ਕਿ ਜੇਕਰ ਮੋਚਰਾ ਲੱਗਿਆ ਤਾਂ ਉਹ ਜਰੂਰ ਜਾਣਗੇ।
ਦੂਜੇ ਪਾਸੇ ਗੁਰਨਾਮ ਸਿੰਘ ਚਡੂਨੀ ਐਸਵਾਈਐਲ ਦੇ ਪਾਣੀ ਦੇ ਸਵਾਲ ਤੇ ਸਿੱਧਾ ਜਵਾਬ ਦੇਣ ਤੋਂ ਬਚੇ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਰਾਜਨੀਤੀਕ ਮੁੱਦਾ ਹੈ। ਐਸਵਾਈਐਲ ਦਾ ਮੁੱਦਾ ਹੋਵੇ ਜਾਂ ਚੰਡੀਗੜ੍ਹ ਲੈਣ ਦੀ ਗੱਲ ਹੋਵੇ ਇਹ ਰਾਜਨੀਤੀਕ ਮੁੱਦਾ ਹੈ। ਸਾਨੂੰ ਪਾਣੀ ਬਚਾਉਣ ਦੀ ਲੋੜ ਹੈ।
ਇਹ ਵੀ ਪੜੋ: ਪੰਜਾਬ ਕਾਂਗਰਸ ਨੇ ਕਿਸਾਨੀ ਅੰਦੋਲਨ ਨਾਲ ਸਬੰਧਿਤ ਡਾਕੂਮੈਂਟਰੀ ਕੀਤੀ ਰਿਲੀਜ਼