ETV Bharat / city

ਸਤਿੰਦਰਪਾਲ ਗਿੱਲ ਨੇ ਪੰਜਾਬ ਜੈਨਕੋ ਦੇ ਚੇਅਰਮੈਨ ਵੱਜੋਂ ਅਹੁਦਾ ਸਾਂਭਿਆ

ਸਤਿੰਦਰਪਾਲ ਸਿੰਘ ਗਿੱਲ ਨੇ ਸ਼ੁੱਕਰਵਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲ ਲਿਆ ਹੈ।

ਸਤਿੰਦਰਪਾਲ ਗਿੱਲ ਨੇ ਪੰਜਾਬ ਜੈਨਕੋ ਦੇ ਚੇਅਰਮੈਨ ਵੱਜੋਂ ਅਹੁਦਾ ਸਾਂਭਿਆ
ਸਤਿੰਦਰਪਾਲ ਗਿੱਲ ਨੇ ਪੰਜਾਬ ਜੈਨਕੋ ਦੇ ਚੇਅਰਮੈਨ ਵੱਜੋਂ ਅਹੁਦਾ ਸਾਂਭਿਆ
author img

By

Published : Nov 13, 2020, 7:28 PM IST

ਚੰਡੀਗੜ੍ਹ: ਸਤਿੰਦਰਪਾਲ ਸਿੰਘ ਗਿੱਲ ਨੇ ਸ਼ੁੱਕਰਵਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲ ਲਿਆ ਹੈ।

ਨਵੇਂ ਚੇਅਰਮੈਨ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ 'ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।

ਜ਼ਿਕਰਯੋਗ ਹੈ ਕਿ ਸਤਿੰਦਰਪਾਲ ਸਿੰਘ ਗਿੱਲ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਸਪੁੱਤਰ ਹਨ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਵੱਜੋਂ ਸੇਵਾ ਨਿਭਾਅ ਚੁੱਕੇ ਹਨ।

ਇਸਤੋਂ ਇਲਾਵਾ ਉਹ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ, ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.