ETV Bharat / city

ਕਾਂਗਰਸ ਦੇ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ’ 'ਚ ਸ਼ਾਮਲ

author img

By

Published : Feb 11, 2022, 9:55 PM IST

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਤਪਾਲ ਡੋਡ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਭ੍ਰਿਸ਼ਟ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਪਾਰਟੀ ਵਿੱਚ ਆਪਣੇ ਹੀ ਲੋਕਾਂ ਅਤੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਬਾਹਰਲੇ ਲੋਕਾਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਪਾਲ ਡੋਡ 'ਆਪ' ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।

ਸਤਪਾਲ ਡੋਡ ਫ਼ਰੀਦਕੋਟ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਲਾਕ ਯੂਥ ਕਾਂਗਰਸ ਜੈਤੋ ਜ਼ਿਲ੍ਹਾ ਦੇ ਪ੍ਰਧਾਨ ਅਤੇ ਆਪਣੇ ਇਲਾਕੇ ਤੋਂ ਕੌਂਸਲਰ ਵੀ ਰਹਿ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਵਜੋਂ ਡੋਡ ਕੋਲ ਕਾਂਗਰਸ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਲੰਬਾ ਤਜ਼ਰਬਾ ਹੈ।

ਰਾਘਵ ਚੱਢਾ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ, ਪਰ ਜਦੋਂ ਤੋਂ ਕਾਂਗਰਸ ਨੇ ਚੰਨੀ ਨੂੰ ਸੀਐੱਮ ਉਮੀਦਵਾਰ ਐਲਾਨਿਆ ਹੈ, ਪਾਰਟੀ ਦੇ ਨੇਤਾ ਵੀ ਨਿਰਾਸ਼ ਹਨ ਅਤੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਸਵੀਕਾਰ ਕਰ ਲਈ ਹੈ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਲੋਕਾਂ ਨੇ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ।

ਇਹ ਵੀ ਪੜ੍ਹੋ : ਚੋਣ ਕਮਿਸ਼ਨ ਵਲੋਂ ਐਸ.ਐਚ.ਓ ਫਿਰੋਜ਼ਪੁਰ ਸਿਟੀ ਮਨੋਜ ਕੁਮਾਰ ਦਾ ਕੀਤਾ ਤਬਾਦਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.