ETV Bharat / city

ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪਰ ਚਾਰੇ ਪਾਸਿਓਂ ਪਿਆ ਘੇਰਾ !

ਨਵਜੋਤ ਸਿੱਧੂ ਨੂੰ ਰੋਡ ਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ (Punjab Cong chief Sidhu road rage case) ਮਿਲੀ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਨੂੰ ਅੱਗੇ ਪਾ ਦਿੱਤਾ ਹੈ। ਹੁਣ ਇਸ ਮਾਮਲੇ ਵਿੱਚ 25 ਫਰਵਰੀ ਨੂੰ ਸੁਣਵਾਈ ਹੋਵੇਗੀ।

ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

author img

By

Published : Feb 3, 2022, 4:32 PM IST

Updated : Feb 4, 2022, 1:52 PM IST

ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਉਮੀਦਵਾਰਾਂ ਵੱਲੋਂ ਆਪਣੇ ਆਪਣੇ ਹਲਕੇ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਾਰੇ ਪਾਸੇ ਤੋਂ ਘਿਰਦੇ ਹੋਏ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ 1988 ਦੇ ਰੋਡ ਰੇਜ਼ ਮਾਮਲੇ ’ਚ ਸੁਪਰੀਮ ਕੋਰਟ ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਾਮਲੇ ’ਚ ਸਿੱਧੂ ਨੂੰ ਰਾਹਤ ਦਿੰਦੇ ਹੋਏ ਕੇਸ ਦੀ ਸੁਣਵਾਈ ਅੱਗੇ ਪਾ ਦਿੱਤੀ ਹੈ। ਹੁਣ ਇਸ ਮਾਮਲੇ ਵਿੱਚ 25 ਫਰਵਰੀ ਨੂੰ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਸਿੱਧੂ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ. ਚਿਦਾਂਬਰਮ ਪੇਸ਼ ਹੋਏ ਜਿੰਨ੍ਹਾਂ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਇਸ ਮਾਮਲੇ ਦੀ ਸੁਣਵਾਈ 4 ਹਫ਼ਤੇ ਲਈ ਅੱਗੇ ਪਾ ਦਿੱਤੀ ਜਾਵੇ। ਅਦਾਲਤ ਨੇ ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਵਾਈ ਦੀ ਤਰੀਕ ਅੱਗੇ ਪਾ ਦਿੱਤੀ।

ਸਟਾਰ ਪ੍ਰਚਾਰਕ ਸੂਚੀ ’ਚ ਸਿੱਧੂ ਦਾ ਨਾਂ ਗਾਇਬ

ਦੇਸ਼ ਦੇ ਪੰਜ ਸੂਬਿਆਂ ਚ ਵਿਧਾਨਸਬਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹਨ। ਜਿਸ ਦੇ ਚੱਲਦੇ ਹਰ ਇੱਕ ਪਾਰਟੀ ਵੱਲੋਂ ਆਪਣੇ ਚੋਣ ਪ੍ਰਚਾਰ ’ਚ ਤੇਜ਼ੀ ਲਿਆਈ ਜਾ ਰਹੀ ਹੈ। ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਉਤਰਾਖੰਡ 'ਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕੀਤਾ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਸੂਚੀ ’ਚ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਨਾਂ ਸ਼ਾਮਲ ਹੈ ਪਰ ਨਵਜੋਤ ਸਿੰਘ ਸਿੱਧੂ ਦਾ ਇਸ ਸੂਚੀ ਨਾਂ ਸ਼ਾਮਲ ਨਹੀਂ ਹੈ।

ਸਿੱਧੂ ਦੀ ਭੈਣ ਦਾ ਇਲਜ਼ਾਮ

ਚੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਭੈਣ ਵੱਲੋਂ ਉਨ੍ਹਾਂ ’ਤੇ ਇਲਜ਼ਾਮ ਲਗਾਇਆ ਹੈ। ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਅਚਾਨਕ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆ ਉਨ੍ਹਾਂ ਉੱਤੇ ਜ਼ਿਆਦਤੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਕਾਰਨ ਉਨ੍ਹਾਂ ਦੀ ਮਾਂ ਨੂੰ ਘਰ ਤੋਂ ਬਾਹਰ ਕੱਢਿਆ ਸੀ ਅਤੇ ਰੇਲਵੇ ਸਟੇਸ਼ਨ ਉੱਤੇ ਮਾਂ ਦੀ ਲਾਵਾਰਸ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਪ੍ਰੈਸ ਕਾਨਫਰੰਸ ਕਰਦਿਆਂ ਸੁਮਨ ਤੂਰ ਭਾਵੁਕ ਹੋ ਗਈ ਅਤੇ ਰੋ-ਰੋ ਕੇ ਉਨ੍ਹਾਂ ਨੇ ਆਪਣੀ ਮਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਇਸ ਮਾਮਲੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ। ਬਿਕਰਮ ਮਜੀਠੀਆ ਨੇ ਤਾਂ ਇੱਥੋ ਤੱਕ ਕਹਿ ਦਿੱਤਾ ਸੀ ਕਿ ਜਦੋਂ ਸਿੱਧੂ ਆਪਣੀ ਮਾਂ ਦਾ ਨਹੀਂ ਬਣ ਸਕਿਆ ਤਾਂ ਉਹ ਪੰਜਾਬ ਦਾ ਕਿਵੇਂ ਬਣ ਸਕਦਾ ਹੈ।

  • 1988 road rage case against Punjab Congress chief Navjot Singh Sidhu | Supreme Court adjourns the matter for February 25th.

    (File photo) pic.twitter.com/aMuw6az8iG

    — ANI (@ANI) February 3, 2022 " class="align-text-top noRightClick twitterSection" data=" ">

ਵੱਡੇ ਆਗੂਆਂ ਦਾ ਚੰਨੀ ਨੂੰ ਸਮਰਥਨ

ਪੰਜਾਬ ਕਾਂਗਰਸ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਸੀਐੱਮ ਉਮੀਦਵਾਰ ਦਾ ਐਲਾਨ 6 ਫਰਵਰੀ ਨੂੰ ਕਰਨਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਚ ਸੀਐੱਮ ਉਮੀਦਵਾਰ ਨੂੰ ਲੈ ਕੇ ਅੰਦਰੁਨੀ ਕਲੇਸ਼ ਸਾਹਮਣੇ ਆਉਣ ਲੱਗਾ ਹੈ। ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਇਸ ਜੰਗ ’ਚ ਹਨ। ਉੱਥੇ ਹੀ ਕਾਂਗਰਸ ਦੇ ਕਈ ਵੱਡੇ ਆਗੂਆਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਉਮੀਦਵਾਰ ਵੱਜੋਂ ਐਲਾਨੇ ਦੀ ਗੱਲ ਆਖੀ ਜਾ ਰਹੀ ਹੈ। ਰਵਨੀਤ ਬਿੱਟੂ, ਰਾਜਕੁਮਾਰ ਵੇਰਕਾ ਅਤੇ ਬ੍ਰਹਮ ਮਹਿੰਦਰਾ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਉਮੀਦਵਾਰ ਵੱਜੋ ਐਲਾਨਣ ਦੀ ਗੱਲ ਕਹੀ ਜਾ ਰਹੀ ਹੈ। ਖੈਰ ਅਖਿਰੀ ਫੈਸਲਾ ਕਾਂਗਰਸ ਹਾਈਕਮਾਂਡ ਦਾ ਹੋਵੇਗਾ। ਕਾਂਗਰਸ ਵੱਲੋਂ ਲੋਕਾਂ ਤੋਂ ਸੀਐੱਮ ਉਮੀਦਵਾਰ ਦੇ ਲਈ ਰਾਏ ਲਈ ਜਾ ਰਹੀ ਹੈ।

ਲੋਕਾਂ ਦੀ ਲਈ ਜਾ ਰਹੀ ਹੈ ਰਾਏ

ਦੱਸ ਦਈਏ ਕਿ ਸੀਐੱਮ ਅਹੁਦੇ ਨੂੰ ਲੈ ਕੇ ਪੰਜਾਬ ਕਾਂਗਰਸ ਸ਼ਸ਼ੋਪੰਜ ਚ ਫਸੀ ਹੋਈ ਹੈ। ਕਿਉਂਕਿ ਸੀਐੱਮ ਦੀ ਕੁਰਸੀ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਅੰਦਰੁਨੀ ਕਲੇਸ਼ ਮੁੜ ਸਾਹਮਣੇ ਆ ਰਿਹਾ ਹੈ। ਸੀਐੱਮ ਉਮੀਦਵਾਰ ਦੇ ਲਈ ਹੁਣ ਕਾਂਗਰਸ ਵੱਲੋਂ ਲੋਕਾਂ ਦੀ ਰਾਏ ਲਈ ਜਾ ਰਹੀ ਹੈ। ਇਸ ਲਈ ਕਾਂਗਰਸ ਵੱਲੋਂ ਲੋਕਾਂ ਨੂੰ ਫੋਨ ਕੀਤਾ ਜਾ ਰਿਹਾ ਹੈ ਅਤੇ ਸੀਐੱਮ ਚਿਹਰੇ ਨੂੰ ਲੈ ਕੇ ਉਨ੍ਹਾਂ ਤੋਂ ਰਾਏ ਮੰਗੀ ਜਾ ਰਹੀ ਹੈ। ਕਾਂਗਰਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਸੀਐੱਮ ਉਮੀਦਵਾਰ ਦੇ ਲਈ ਲੋਕਾਂ ਤੋਂ ਰਾਏ ਲਈ ਗਈ ਸੀ।

ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ’ਚ ਪਾਰਕਿੰਗ ਵਾਲੀ ਥਾਂ ਨੂੰ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ’ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ। ਇਸ ਘਟਨਾ ਤੋਂ ਬਾਅਦ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।

ਸਾਲ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਕੇਸ ਪੁਰਾਣਾ ਹੋਣ ਅਤੇ ਹੋਰ ਕਈ ਕਾਰਨ ਦੇ ਚੱਲਦੇ ਸਿੱਧੂ ਨੂੰ ਜ਼ੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸਦੇ ਨਾਲ ਹੀ ਇੱਕ ਸਾਲ ਬਾਅਦ ਸੁਪਰੀਮ ਕੋਰਟ ਨੇ ਸਜ਼ਾ ’ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜ੍ਹੋ: SC ਤੋਂ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਗ੍ਰਿਫਤਾਰੀ ’ਤੇ ਲੱਗੀ ਰੋਕ

Last Updated : Feb 4, 2022, 1:52 PM IST

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.