ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸੁਪਰੀਮ ਫੈਸਲਾ ਸੁਣਾਉਂਦਿਆਂ ਹਰਿਆਣਾ ਦੇ ਗੁਰੂਘਰਾਂ ਦਾ ਪ੍ਰਬੰਧਨ hsgpc ਯਾਨਿ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੇ ਹੱਥ ਵਿੱਚ ਦੇਣ ਦਾ ਫੈਸਲਾ ਕੀਤਾ ਹੈ।
ਦੂਜੇ ਪਾਸੇ ਐੱਸਜੀਪੀਸੀ ਨੇ ਸਾਫ ਸ਼ਬਦਾਂ ਵਿੱਚ (The SGPC stated the challenge in clear terms) ਕਿਹਾ ਹੈ ਕਿ ਭਾਵੇਂ ਦੇਸ਼ ਦੀ ਸੁਪਰੀਮ ਨਿਆਂਇਕ ਸੰਸਥਾ ਦਾ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਨਹੀਂ ਆਇਆ ਪਰ ਉਹ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਤੋਂ ਬਾਅਦ ਦਹਾਕਿਆਂ ਤੋਂ ਐੱਸਜੀਪੀਸੀ ਵੱਲੋਂ ਹੀ ਇਤਿਹਾਸਕ ਗੁਰੂਘਰਾਂ ਦੀ ਦੇਖ-ਰੇਖ ਕੀਤੀ ਜਾ ਰਹੀ ਹੈ ਅਤੇ ਹੁਣ ਅਚਾਨਕ ਹਰਿਆਣਾ ਦੇ ਗੁਰੂਘਰਾਂ ਵਿੱਚੋਂ ਉਨ੍ਹਾਂ ਦੀ ਦੇਖ-ਰੇਖ ਨੂੰ ਹਟਾਇਆ ਨਹੀਂ ਜਾ ਸਕਦਾ।
ਇੱਥੇ ਦੱਸ ਦਈਏ ਕਿ ਹਰਿਆਣਾ ਸਰਕਾਰ ਦੁਆਰਾ ਨਾਮਜ਼ਦ ਇੱਕ ਐਡਹਾਕ ਕਮੇਟੀ ਨੇ ਗੁਰਦੁਆਰਿਆਂ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਸੀ, ਜਿਸ ਵਿੱਚ ਚੱਲ ਅਤੇ ਅਚੱਲ ਜਾਇਦਾਦ ਵੀ ਸ਼ਾਮਲ ਸੀ। ਐਡ-ਹਾਕ ਕਮੇਟੀ (Ad Hoc Committee) ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਲਈ ਚੋਣਾਂ ਹੋਣ ਤੱਕ ਸਾਰੀਆਂ ਚੱਲ ਅਤੇ ਅਚੱਲ ਸੰਪਤੀਆਂ ਦਾ ਪ੍ਰਬੰਧਨ ਅਤੇ ਨਿਗਰਾਨੀ ਕਰਨਾ ਸੀ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਉੱਤੇ ਵਪਾਰੀ ਕੋਲੋਂ ਮੰਗੀ 1 ਕਰੋੜ ਦੀ ਫਿਰੌਤੀ !