ਚੰਡੀਗੜ੍ਹ: ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਉੱਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ (SC to pronounce verdict on PM security lapse) ਸੁਣਾਏਗੀ। ਦੱਸ ਦਈਏ ਕਿ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਪੀਐੱਮ ਦੇ ਕਾਫਲੇ ਨੂੰ 15 ਮਿੰਟ ਤੱਕ ਫਲਾਈਓਵਰ ਉੱਤੇ ਖੜ੍ਹਾ ਰਹਿਣਾ ਪਿਆ ਸੀ, ਜਿਸ ਤੋਂ ਬਾਅਦ ਪੀਐਮ ਮੋਦੀ ਰੈਲੀ ਰੱਦ ਕਰ ਦਿੱਲੀ ਪਰਤ ਗਏ ਸਨ।
ਇਹ ਵੀ ਪੜੋ: ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼
ਜਾਂਚ ਲਈ ਬਣਾਈ ਗਈ ਸੀ ਕਮੇਟੀ: ਉਸ ਸਮੇਂ ਇਹ ਮਾਮਲਾ ਕਾਫੀ ਗਰਮਾ ਗਿਆ ਸੀ ਤੇ ਮੌਕੇ ਦੀ ਕਾਂਗਰਸ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੀ ਨੋਟਿਸ ਲਿਆ ਸੀ ਤੇ ਸੁਪਰੀਮ ਕੋਰਟ ਨੇ ਜਾਂਚ ਲਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਉਸ ਸਮੇਂ ਜਾਂਚ ਲਈ ਬਣਾਈ ਗਈ ਕਮੇਟੀ ਦੁਆਰਾ ਫਲਾਈਓਵਰ ਦਾ ਦੌਰਾ ਕੀਤਾ ਗਿਆ ਤੇ ਜਾਂਚ ਕੀਤੀ ਗਈ ਸੀ। ਹਾਲਾਂਕਿ ਜਾਂਚ ਵਿੱਚ ਕੀ ਸਾਹਮਣੇ ਆਇਆ ਹੈ, ਇਸ ਨੂੰ ਅਜੇ ਜਨਤਕ ਨਹੀਂ ਕੀਤਾ ਗਿਆ ਹੈ।
ਕਿਵੇਂ ਵਾਪਰੀ ਸੀ ਘਟਨਾ: ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਲਈ ਪੰਜਾਬ ਦੌਰੇ ਉੱਤੇ ਆਏ ਸਨ, ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ। ਉਸ ਸਮੇਂ ਪੀਐਮ ਨੇ ਬਠਿੰਡੇ ਤੋਂ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਬਾਰਡਰ ਜਾਣਾ ਸੀ, ਪਰ ਪ੍ਰਦਰਸ਼ਨ ਕਾਰਨ ਪ੍ਰਧਾਨ ਮੰਤਰੀ ਮੋਦੀ 15 ਤੋਂ 20 ਮਿੰਟ ਫਲਾਈਓਵਰ ਉੱਤੇ ਫਸੇ ਰਹੇ, ਜਿਸ ਤੋਂ ਬਾਅਦ ਉਹਨਾਂ ਨੇ ਦੌਰਾ ਰੱਦ ਕਰ ਦਿੱਤਾ ਅਤੇ ਵਾਪਸ ਦਿੱਲੀ ਪਰਤ ਗਏ।
ਮੌਕੇ ਦੀ ਸਰਕਾਰ ’ਤੇ ਉੱਠੇ ਸਵਾਲ: ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਕੇ ਦੇ ਮੁੱਖ ਮੰਤਰੀ ਸਨ। ਪ੍ਰਧਾਨ ਮੰਤਰੀ ਮੋਦੀ ਦੇ ਦਿੱਲੀ ਵਾਪਸ ਪਰਤ ਜਾਣ ਤੋਂ ਬਾਅਦ ਸਰਕਾਰ ਉੱਤੇ ਕਾਫੀ ਸਵਾਲ ਖੜੇ ਕੀਤੇ, ਪਰ ਮੁੱਖ ਮੰਤਰੀ ਚੰਨੀ ਨੇ ਸੁਰੱਖਿਆ ਦੀ ਕਮੀ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜੋ: ਕੈਨੇਡਾ ਵਿੱਚ 16 ਸਾਲਾ ਜਪਗੋਬਿੰਦ ਸਿੰਘ ਬਣਿਆ ਸੋਲੋ ਪਾਇਲਟ