ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਘਿਰਾਓ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਪਹੁੰਚੇ। ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਆਪ ਆਗੂ ਮਨਵਿੰਦਰ ਗਿਆਸਪੁਰਾ ਨੂੰ ਭੁੱਖ ਹੜਤਾਲ ਉੱਤੇ ਬੈਠਣ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ।
ਇਸ ਦੌਰਾਨ ਈਟੀਵੀ ਭਾਰਤ ਨੂੰ ਜਾਣਕਾਰੀ ਦਿੰਦਿਆਂ ਗਿਆਸਪੁਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਲਿਤ ਵਿਰੋਧੀ ਸਰਕਾਰ ਹੈ ਅਤੇ ਜੋ ਕੰਮ ਅਕਾਲੀ ਦਲ ਭਾਜਪਾ ਸਰਕਾਰ ਨੇ ਆਪਣੀ ਸਰਕਾਰ ਦੇ ਰਾਜ ਵਿੱਚ ਕੀਤਾ ਸੀ ਉਹੀ ਘੁਟਾਲੇ ਹੁਣ ਕਾਂਗਰਸ ਸਰਕਾਰ ਕਰ ਰਹੀ ਹੈ।
ਇਸ ਦੌਰਾਨ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦਾ ਕਰੋੜਾਂ ਰੁਪਿਆ ਗਬਨ ਕਰ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਪੈਸੇ ਵਾਪਿਸ ਹੋਣ ਤਕ ਪ੍ਰਦਰਸ਼ਨ ਕਰਦੀ ਰਹੇਗੀ।
ਆਪ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਦੋ ਵਿਧਾਇਕਾਂ ਨਾਲ ਪਹੁੰਚੇ। ਇਸ ਦੌਰਾਨ ਚੀਮਾ ਨੇ ਕਿਹਾ ਕਿ ਆਈਏਐਸ ਅਫਸਰਾਂ ਦੀ 3 ਮੈਂਬਰੀ ਕਮੇਟੀ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਉੱਤੇ ਦਿੱਤੀ ਗਈ। ਅਜਿਹੀ ਕਲੀਨ ਚਿੱਟ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਪ੍ਰਕਾਸ਼ ਸਿੰਘ ਬਾਦਲ ਆਪਣੇ ਮੰਤਰੀਆਂ ਨੂੰ ਦਿੰਦੇ ਸਨ।
ਇਹ ਵੀ ਪੜ੍ਹੋ:ਬੇਅਦਬੀ ਮਾਮਲਿਆਂ 'ਚ ਪੰਜਾਬ ਸਰਕਾਰ ਕਰ ਰਹੀ ਸਿਆਸਤ- ਚੁੱਘ
ਹਾਲਾਂਕਿ ਆਈਐਸ ਕਿਰਪਾ ਸ਼ੰਕਰ ਦੀ ਰਿਪੋਰਟ ਵਿੱਚ 64 ਕਰੋੜ ਦੇ ਘੁਟਾਲੇ ਦਾ ਹੁਣ ਤੱਕ ਕੋਈ ਵੀ ਅਤਾ ਪਤਾ ਨਹੀਂ ਲੱਗ ਸਕਿਆ ਸਾਧੂ ਸਿੰਘ ਧਰਮਸੋਤ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਚੀਮਾ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਵੀ ਦਲਿਤ ਵਿਰੋਧੀ ਸਰਕਾਰ ਹੈ ਜੋ ਕਿ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਕਰੋੜਾਂ ਰੁਪਿਆ ਖਾ ਚੁੱਕੇ ਹਨ।
ਹਰਪਾਲ ਚੀਮਾ ਨੇ ਇਹ ਵੀ ਕਿਹਾ ਕਿ ਤਿੰਨ ਸਾਲਾਂ ਦੀ ਸਕਾਲਰਸ਼ਿਪ ਦਾ ਪੈਸਾ ਗਬਨ ਕਾਰਨ ਹੀ ਐੱਸਸੀ ਕਮਿਸ਼ਨ ਵੱਲੋਂ ਚੀਫ ਸੈਕਟਰੀ ਵਿੰਨੀ ਮਹਾਜਨ ਨੂੰ ਤਲਬ ਕੀਤਾ ਗਿਆ ਹੈ