ETV Bharat / city

ਵਜੀਫਾ ਘੁਟਾਲਾ- ਕੇਂਦਰ ਜਾਰੀ ਕੀਤੀ ਰਕਮ ਦਾ ਲੈ ਸਕਦਾ ਹੈ ਹਿਸਾਬ: ਪ੍ਰੇਮ ਸਿੰਘ ਚੰਦੂਮਾਜਰਾ

author img

By

Published : Sep 1, 2020, 8:02 PM IST

ਅਕਾਲੀ ਦਲ ਦੇ ਇੱਕ ਵਫ਼ਦ ਨੇ ਐਸਸੀ ਵਿਦਿਆਰਥੀਆਂ ਦੇ ਵਜੀਫੇ ਘੁਟਾਲੇ ਸਬੰਧੀ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਸਰਕਾਰ ਦੇ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਕੀਤੀ। ਅਕਾਲੀ ਵਫ਼ਦ ਨੇ ਵਜੀਫੇ ਘੁਟਾਲੇ ਦੀ ਨਿਰਪੱਖ ਜਾਂਚ ਕੀਤੇ ਜਾਣ ਦੀ ਮੰਗ ਕੀਤੀ। ਇਸ ਦੌਰਾਨ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੈਪਟਨ ਸਰਕਾਰ 'ਤੇ ਜਮ ਕੇ ਨਿਸ਼ਾਨੇ ਸਾਧੇ।

ਵਜੀਫਾ ਘੁਟਾਲਾ- ਕੇਂਦਰ ਜਾਰੀ ਕੀਤੀ ਰਕਮ ਦਾ ਲੈ ਸਕਦਾ ਹੈ ਹਿਸਾਬ: ਪ੍ਰੇਮ ਸਿੰਘ ਚੰਦੂਮਾਜਰਾ
ਵਜੀਫਾ ਘੁਟਾਲਾ- ਕੇਂਦਰ ਜਾਰੀ ਕੀਤੀ ਰਕਮ ਦਾ ਲੈ ਸਕਦਾ ਹੈ ਹਿਸਾਬ: ਪ੍ਰੇਮ ਸਿੰਘ ਚੰਦੂਮਾਜਰਾ

ਚੰਡੀਗੜ੍ਹ: ਪੰਜਾਬ 'ਚ ਵਜੀਫਾ ਘੁਟਾਲੇ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਸੰਬਧੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਐਸਸੀ ਵਿਦਿਆਰਥੀਆਂ ਦੇ ਵਜੀਫੇ ਘੁਟਾਲੇ ਸਬੰਧੀ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਸਰਕਾਰ ਦੇ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਕਈ ਅਕਾਲੀ ਆਗੂ ਮੌਜੂਦ ਰਹੇ। ਅਕਾਲੀ ਵਫ਼ਦ ਨੇ ਵਜੀਫੇ ਘੁਟਾਲੇ ਦੀ ਨਿਰਪੱਖ ਜਾਂਚ ਕੀਤੇ ਜਾਣ ਦੀ ਮੰਗ ਕੀਤੀ।

ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੈਪਟਨ ਸਰਕਾਰ 'ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਐਸਸੀ ਬੱਚਿਆਂ ਦੀ ਪੋਸਟ ਮੈਟਰਿਕ ਨੂੰ ਮਿਲਣ ਵਾਲੇ ਵਜੀਫੇ 'ਚ ਘੁਟਾਲਾ ਹੋਣ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਮੁੱਖ ਮੰਤਰੀ ਹਾਸੋ ਹੀਣ ਬਿਆਨ ਦੇ ਰਹੇ ਹਨ। ਉਨ੍ਹਾਂ ਨੇ ਕੇਂਦਰ ਵੱਲੋਂ ਜਾਂਚ ਕੀਤੇ ਜਾਣ ਨੂੰ ਸਿਆਸੀ ਢਾਂਚੇ 'ਤੇ ਹਮਲਾ ਦੱਸਿਆ ਹੈ ਜੋ ਕਿ ਪੂਰੀ ਤਰ੍ਹਾਂ ਗ਼ਲਤ ਹੈ। ਚੰਦੂਮਾਜਰਾ ਨੇ ਆਖਿਆ ਕਿ ਅਸੀਂ ਵੀ ਸੰਘੀ ਢਾਂਚੇ ਦੇ ਖਿਲਾਫ ਹਾਂ, ਪਰ ਕੇਂਦਰ ਜਾਰੀ ਕੀਤੀ ਰਕਮ ਦਾ ਹਿਸਾਬ ਲੈ ਸਕਦਾ ਹੈ, ਪਰ ਕੈਪਟਨ ਸਰਕਾਰ ਕਿਸੇ ਵੀ ਤਰ੍ਹਾਂ ਦੇ ਹਿਸਾਬ ਦੇਣ ਤੋਂ ਬਚਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੂਬੇ ਦੇ ਮੁੱਖ ਸਕੱਤਰ ਨੂੰ ਸੌਂਪੀ ਹੈ। ਜਦੋਂ ਕਿ ਪ੍ਰੋਟੋਕਾਲ ਦੇ ਮੁਤਾਬਕ ਮੁੱਖ ਸਕੱਤਰ ਕੈਬਿਨੇਟ ਮੰਤਰੀਆਂ ਦੇ ਹੇਠ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਿਸੇ ਤਰ੍ਹਾਂ ਦਾ ਅਸਤੀਫਾ ਨਹੀਂ ਲਿਆ ਗਿਆ ਤੇ ਕੈਪਟਨ ਸਾਹਿਬ ਨੇ ਇਹ ਜਾਂਚ ਆਪਣੇ ਪੱਖ ਦੇ ਲੋਕਾਂ ਨੂੰ ਸੌਂਪੀ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਵੱਲੋਂ ਇਸ ਵਜੀਫਾ ਘੁਟਾਲੇ ਦੀ ਜਾਂਚ ਦੇ ਖਿਲਾਫ ਹਨ, ਪਰ ਕੇਂਦਰ ਸਰਕਾਰ ਭੇਜੇ ਗਏ ਫੰਡ ਦੀ ਜਾਣਕਾਰੀ ਮੰਗ ਸਕਦੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸੂਬਾ ਸਰਕਾਰ ਨਾਲ ਬਿਨਾਂ ਸਲਾਹ ਮਸ਼ਵਰਾ ਕੀਤੇ ਜਾਂ ਮੁੱਖ ਸਕੱਤਰ ਦੀ ਜਾਂਚ ਰਿਪੋਰਟ ਉਡੀਕੇ ਬਿਨਾਂ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਦਾ ਹੁਕਮ ਦਿੱਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਸੱਚ ਹੈ ਇਹ ਕਦਮ ਭਾਰਤੀ ਸੰਵਿਧਾਨਕ ਸਿਆਸਤ ਦੇ ਸੰਘੀ ਢਾਂਚੇ ਉੱਤੇ ਇੱਕ ਹੋਰ ਹਮਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਦਾ ਮਕਸਦ ਸੂਬਾ ਸਰਕਾਰ ਦੀ ਸਾਖ਼ ਨੂੰ ਖੋਰਾ ਲਾਉਣਾ ਹੈ ਜੋ ਕਿ ਭਾਜਪਾ ਸਰਕਾਰ ਵੱਲੋਂ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੀਆਂ ਸਰਕਾਰਾਂ ਨੂੰ ਕਮਜ਼ੋਰ ਕਰਨ ਦੇ ਏਜੰਡੇ ਦਾ ਹਿੱਸਾ ਹੈ ਪਰ ਉਨ੍ਹਾਂ ਦੀ ਸਰਕਾਰ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੁਆਰਾ ਪਾਏ ਜਾ ਰਹੇ ਅਜਿਹੇ ਹੋਛੇ ਦਬਾਅ ਅੱਗੇ ਨਹੀਂ ਝੁਕੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.