ETV Bharat / city

ਪੰਜਾਬ 'ਚ ਮੁੜ ਬੰਦ ਹੋ ਸਕਦੇ ਨੇ ਸਕੂਲ ! - ਮੁਅੱਤਲ ਅਤੇ ਕੁਆਰੰਟਾਈਨ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇੱਕ ਕਲਾਸ 'ਚ ਕੋਰੋਨਾ ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਉਸ ਕਲਾਸ ਨੂੰ 14 ਦਿਨਾਂ ਲਈ ਮੁਅੱਤਲ ਅਤੇ ਕੁਆਰੰਟਾਈਨ ਕਰ ਦਿੱਤਾ ਜਾਵੇ। ਇਸ ਦੇ ਨਾਲ ਹੀ ਜੇਕਰ ਸਕੂਲ 'ਚ 2 ਜਾਂ ਇਸ ਤੋਂ ਵੱਧ ਕੋਵਿਡ ਦੇ ਕੇਸ ਸਾਹਮਣੇ ਆਉਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ।

ਮੁੜ ਹੋ ਸਕਦੇ ਸਕੂਲ ਬੰਦ, ਸਿਹਤ ਮੰਤਰੀ ਵੱਲੋਂ ਨਵੀਆਂ ਹਦਾਇਤਾਂ ਜਾਰੀ

author img

By

Published : Aug 6, 2021, 3:18 PM IST

ਚੰਡੀਗੜ੍ਹ : ਸੂਬੇ 'ਚ ਕੋਰੋਨਾ ਦੀ ਦੂਜੀ ਲਹਿਰ ਕੁਝ ਘੱਟ ਹੋਣ 'ਤੇ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ ਸਕੂਲ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਸੀ। ਇਸ ਦੇ ਨਾਲ ਹੀ ਕੋਵਿਡ ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਾਰੇ ਸਿਵਲ ਸਰਜਨਾਂ ਨੂੰ ਮਾਹਿਰ ਕਮੇਟੀ ਵੱਲੋਂ ਸਿਫ਼ਾਰਿਸ਼ ਕੀਤੇ ਐਸ.ਓ.ਪੀਜ਼ ਅਨੁਸਾਰ ਸਕੂਲਾਂ 'ਚ ਕੋਵਿਡ-19 ਦੇ ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇੱਕ ਕਲਾਸ 'ਚ ਕੋਰੋਨਾ ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਉਸ ਕਲਾਸ ਨੂੰ 14 ਦਿਨਾਂ ਲਈ ਮੁਅੱਤਲ ਅਤੇ ਕੁਆਰੰਟਾਈਨ ਕਰ ਦਿੱਤਾ ਜਾਵੇ। ਇਸ ਦੇ ਨਾਲ ਹੀ ਜੇਕਰ ਸਕੂਲ 'ਚ 2 ਜਾਂ ਇਸ ਤੋਂ ਵੱਧ ਕੋਵਿਡ ਦੇ ਕੇਸ ਸਾਹਮਣੇ ਆਉਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ।

ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ 'ਚ ਬੱਚਿਆਂ 'ਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਵਲ ਸਰਜਨਾਂ ਨੂੰ ਸ਼ੱਕੀ ਮਾਮਲਿਆਂ ਸਬੰਧੀ ਅੰਕੜੇ ਪ੍ਰਦਾਨ ਕਰਨ ਅਤੇ ਆਪਣੇ ਸਬੰਧਿਤ ਜ਼ਿਲ੍ਹਿਆਂ 'ਚ ਕੋਵਿਡ ਟੈਸਟ ਕਰਵਾਉਣ ਸਬੰਧੀ ਇੱਕ ਮਾਈਕ੍ਰੋ-ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਧੂ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਕੋਵਿਡ-19 ਦੀ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕਰਨ।

ਉਨ੍ਹਾਂ ਕਿਹਾ ਕਿ ਸਕੂਲ ਅਤੇ ਇਸ ਵਿਚਲੀਆਂ ਵਾਰ-ਵਾਰ ਚਰਤੋ 'ਚ ਆਉਣ ਵਾਲੀਆਂ ਚੀਜ਼ਾਂ ਦੀ ਰੋਜ਼ਾਨਾ ਸਫ਼ਾਈ ਅਤੇ ਰੋਗਾਣੂ-ਮੁਕਤ ਕਰਨ ਲਈ ਸਮਾਂ-ਸਾਰਣੀ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਕੂਲ ਨੂੰ ਵਿਦਿਆਰਥੀ ਦੇ 'ਬਿਮਾਰ ਹੋਣ 'ਤੇ ਘਰ ਹੀ ਰਹਿਣ' ਸਬੰਧੀ ਨੀਤੀ ਲਾਗੂ ਕਰਨੀ ਚਾਹੀਦੀ ਹੈ। ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਹੜੇ ਵਿਦਿਆਰਥੀ ਜਾਂ ਸਟਾਫ਼ ਕੋਵਿਡ-19 ਮਰੀਜ਼ ਦੇ ਸੰਪਰਕ 'ਚ ਆਏ ਹਨ, ਉਹ 14 ਦਿਨਾਂ ਲਈ ਘਰ ਹੀ ਰਹਿਣ।

ਹਾਲਾਂਕਿ ਡੈਸਕਾਂ ਦੇ ਫਾਸਲੇ ਨਾਲ, ਅੱਧੀ ਛੁੱਟੀ, ਬ੍ਰੇਕ ਅਤੇ ਲੰਚ ਬਰੇਕ ਨੂੰ ਪੜਾਅਵਾਰ ਢੰਗ ਨਾਲ ਵਿਵਸਥਿਤ ਕਰਕੇ, ਕਲਾਸਾਂ 'ਚ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਕੇ ਹਰੇਕ ਵਿਚਕਾਰ ਘੱਟੋ-ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਲਾਸਾਂ 'ਚ ਚੰਗੀ ਹਵਾਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ ਵਾਰ-ਵਾਰ ਹੱਥਾਂ ਦੀ ਸਫ਼ਾਈ ਅਤੇ ਵਾਤਾਵਰਣ ਦੀ ਸਫ਼ਾਈ ਸਬੰਧੀ ਉਪਾਅ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ:ਕਿਸਾਨਾਂ ਦੀ ਸੰਸਦ 'ਚ ਸ਼ਾਮਲ ਹੋਣ ਪੁੱਜੇ ਰਾਹੁਲ ਗਾਂਧੀ

ETV Bharat Logo

Copyright © 2024 Ushodaya Enterprises Pvt. Ltd., All Rights Reserved.