ETV Bharat / city

ਚੰਡੀਗੜ੍ਹ ਬਾਰਡਰ 'ਤੇ ਸਿਹਤ ਵਿਭਾਗ ਤੇ ਪੁਲਿਸ ਵੱਲੋਂ ਲੋਕਾਂ ਦੀ ਸਕ੍ਰੀਨਿੰਗ ਜਾਰੀ - ਚੰਡੀਗੜ੍ਹ ਬਾਰਡਰ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰਫਿਊ 'ਚ ਢਿੱਲ ਦਿੱਤੇ ਜਾਣ ਦੇ ਨਾਲ-ਨਾਲ ਸਖ਼ਤੀ ਵੀ ਵਿਖਾਈ ਜਾ ਰਹੀ ਹੈ। ਖਰੜ ਤੇ ਪੰਚਕੂਲਾ ਬਾਰਡਰ ਰਾਹੀਂ ਸ਼ਹਿਰ 'ਚ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ।

ਲੋਕਾਂ ਦੀ ਸਕ੍ਰੀਨਿੰਗ ਜਾਰੀ
ਲੋਕਾਂ ਦੀ ਸਕ੍ਰੀਨਿੰਗ ਜਾਰੀ
author img

By

Published : May 6, 2020, 12:15 PM IST

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰਫਿਊ ਖ਼ਤਮ ਕਰ ਦਿੱਤਾ ਗਿਆ ਹੈ ਤੇ ਸ਼ਹਿਰ 'ਚ ਲੌਕਡਾਊਨ ਦਾ ਸਮਾਂ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਔਡ-ਈਵਨ ਦੇ ਤਹਿਤ, ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲੋੜੀਂਦਾ ਵਸਤੂਆਂ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ।

ਲੋਕਾਂ ਦੀ ਸਕ੍ਰੀਨਿੰਗ ਜਾਰੀ

ਚੰਡੀਗੜ੍ਹ 'ਚ ਲਗਾਤਾਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਕੋਰੋਨਾ ਸੰਕਟ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਸ਼ਹਿਰ ਨੂੰ ਆਉਣ ਜਾਣ ਵਾਲੇ ਸਾਰੇ ਮੁੱਖ ਮਾਰਗ, ਹਾਈਵੇ ਤੇ ਬਾਰਡਰ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਖਰੜ ਤੋਂ ਚੰਡੀਗੜ੍ਹ ਆਉਂਣ ਵਾਲੇ ਲੋਕਾਂ ਦੀ ਸਕ੍ਰੀਨਿੰਗ ਕਰਨ ਤੋਂ ਬਾਅਦ ਹੀ ਸ਼ਹਿਰ 'ਚ ਐਂਟਰੀ ਦਿੱਤੀ ਜਾ ਰਹੀ ਹੈ। ਸ਼ਹਿਰ 'ਚ ਹੋਰਨਾਂ ਇਲਾਕਿਆਂ ਤੋਂ ਆਉਂਣ ਵਾਲੇ ਲੋਕਾਂ ਦੀ ਸਕ੍ਰੀਨਿੰਗ ਲਈ ਵੱਡੀ ਗਿਣਤੀ 'ਚ ਪੰਜਾਬ ਪੁਲਿਸ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਸ ਮੌਕੇ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਸੁਨਸ਼ਚਿਤ ਕੀਤਾ ਜਾ ਰਿਹਾ ਹੈ ਕਿ ਸ਼ਹਿਰ 'ਚ ਹਰ ਦਾਖਲ ਹੋਣ ਵਾਲੇ ਵਿਅਕਤੀ ਦੀ ਸਕ੍ਰੀਨਿੰਗ ਹੋ ਰਹੀ ਹੈ ਜਾਂ ਨਹੀਂ। ਇਸ ਤੋਂ ਇਲਾਵਾ ਸੋਸ਼ਲ ਡਿਸਟੈਂਸਿੰਗ ਤੇ ਮਾਸਕ ਆਦਿ ਪਾਏ ਜਾਣ ਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਨੂੰ ਲਾਜ਼ਮੀ ਕੀਤਾ ਗਿਆ ਹੈ। ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਸਕ੍ਰੀਨਿੰਗ ਦੇ ਸ਼ਹਿਰ 'ਚ ਦਾਖਲ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮਾਸਕ ਆਦਿ ਵੀ ਵੰਡੇ ਜਾ ਰਹੇ ਹਨ ਤਾਂ ਜੋ ਕੋਈ ਸਰਕਾਰੀ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.