ETV Bharat / city

ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ’ਚ ਦੂਜਾ ਭਗੌੜਾ ਸ਼ੂਟਰ ਗ੍ਰਿਫ਼ਤਾਰ - ਕਤਲ ਮਾਮਲੇ ’ਚ ਦੂਜਾ ਭਗੌੜਾ ਸ਼ੂਟਰ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਕਾਮਰੇਡ ਬਲਵਿੰਦਰ ਸਿੰਘ ਕਤਲ ਕਾਂਡ 'ਚ ਸ਼ਾਮਲ ਦੂਜੇ ਸ਼ੂਟਰ ਇੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੁੰਬਈ ਦੇ ਛੱਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਦੀ ਉਡਾਣ ਫੜਨ ਤੋਂ ਕੁਝ ਘੰਟੇ ਪਹਿਲਾਂ ਕਾਬੂ ਕੀਤਾ ਗਿਆ।

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ’ਚ ਦੂਜਾ ਭਗੌੜਾ ਸ਼ੂਟਰ ਗਿਰਫ਼ਤਾਰ

author img

By

Published : Jan 28, 2021, 10:22 PM IST

ਚੰਡੀਗੜ੍ਹ: ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕਾਮਰੇਡ ਬਲਵਿੰਦਰ ਸਿੰਘ ਦੀ ਕਤਲ ਕਾਂਡ 'ਚ ਸ਼ਾਮਲ ਦੂਜੇ ਸ਼ੂਟਰ ਇੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੁੰਬਈ ਦੇ ਛੱਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਦੀ ਉਡਾਣ ਫੜਨ ਤੋਂ ਕੁਝ ਘੰਟੇ ਪਹਿਲਾਂ ਕਾਬੂ ਕੀਤਾ ਗਿਆ। ਇੰਦਰਜੀਤ ਨੇ ਗੁਰਜੀਤ ਸਿੰਘ ਉਰਫ਼ ਭਾਅ ਦੇ ਨਾਲ ਮਿਲ ਕੇ ਕਾਮਰੇਡ ਬਲਵਿੰਦਰ ਸਿੰਘ ਨੂੰ ਭਿਖੀਵਿੰਡ, ਤਰਨਤਾਰਨ ਵਿਖੇ ਉਨ੍ਹਾਂ ਦੀ ਰਿਹਾਇਸ਼ ਕਮ ਸਕੂਲ ਵਿੱਚ ਗੋਲੀ ਮਾਰ ਦਿੱਤੀ ਸੀ।

ਡੀਜੀਪੀ ਪੰਜਾਬ ਦਿਨਕਰ ਗੁਪਤਾ ਮੁਤਾਬਕ ਗੁਰਜੀਤ ਸਿੰਘ ਨੂੰ ਬੀਤੀ 7 ਦਸੰਬਰ ਨੂੰ ਦਿੱਲੀ ਪੁਲਿਸ ਨੇ ਉਸਦੇ ਸਾਥੀ ਸੁਖਜੀਤ ਸਿੰਘ ਉਰਫ਼ ਬੁੜਾ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਦੋਂ ਗੁਰਜੀਤ ਅਤੇ ਇੰਦਰਜੀਤ ਸਿੰਘ ਨੇ ਗੋਲੀਬਾਰੀ ਕੀਤੀ ਤਾਂ ਉਸ ਵੇਲੇ ਸੁਖਜੀਤ ਘਟਨਾ ਸਥਾਨ ਤੋਂ ਥੋੜੀ ਦੂਰੀ ’ਤੇ ਮੌਜੂਦ ਸੀ। ਮੁੱਢਲੀ ਪੁੱਛਗਿੱਛ ਦੌਰਾਨ ਇੰਦਰਜੀਤ ਨੇ ਖੁਲਾਸਾ ਕੀਤਾ ਕਿ ਦੋ ਵਿਦੇਸ਼ੀ ਖਾਲਿਸਤਾਨੀ ਕਾਰਕੁਨਾਂ ਨੇ ਉਸ ਦੀਆਂ ਕੱਟੜਪੰਥੀ ਪੋਸਟਾਂ ਕਾਰਨ ਮਾਰਚ 2020 ਵਿੱਚ ਉਸ ਨਾਲ ਫੇਸਬੁੱਕ ਉੱਤੇ ਸੰਪਰਕ ਕੀਤਾ ਸੀ।

ਖਾਲਿਸਤਾਨੀ ਕਾਰਕੁਨਾਂ ਨੇ ਕੀਤਾ ਸੀ ਪ੍ਰੇਰਿਤ

ਡੀਜੀਪੀ ਨੇ ਕਿਹਾ ਕਿ ਮੁਲਜ਼ਮ ਨੇ ਕਬੂਲ ਕੀਤਾ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਨੂੰ ਅੰਜ਼ਾਮ ਦੇਣ ਲਈ ਖ਼ਾਲਿਸਤਾਨੀ ਕਾਰਕੁਨਾਂ ਨੇ ਉਸਨੂੰ ਪ੍ਰੇਰਿਤ ਕੀਤਾ ਸੀ। ਦੋਸ਼ੀ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਸ ਦੇ ਦੋ ਵਿਦੇਸ਼ੀ ਸੰਚਾਲਕਾਂ ਵਿੱਚੋਂ ਕੈਨੇਡਾ ਵਾਸੀ ਸੰਨੀ ਨੇ ਪਹਿਲਾਂ ਉਸ ਨੂੰ ਕਾਮਰੇਡ ਬਲਵਿੰਦਰ ਸਿੰਘ ਦੀ ਰਿਹਾਇਸ਼ ਦਾ ਪਤਾ ਲਗਾਉੁਣ ਅਤੇ ਬਾਅਦ ਵਿੱਚ ਭਗੌੜੇ ਗੈਂਗਸਟਰ ਸੁਖ ਭਿਖਾਰੀਵਾਲ ਨਾਲ ਉਸਦੇ ਸੰਪਰਕ ਵਿੱਚ ਮਦਦ ਕਰਨ ਦਾ ਜ਼ਿੰਮਾ ਸੌਂਪਿਆ ਸੀ ਤਾਂ ਜੋ ਉਹ ਆਪਣੀ ਯੋਜਨਾ ਨੂੰ ਅੰਜ਼ਾਮ ਦੇ ਸਕਣ।

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਤੋਂ ਬਾਅਦ ਸੀ ਫ਼ਰਾਰ

ਡੀਜੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਕਤਲ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੰਨੀ ਨੇ ਇੰਦਰਜੀਤ ਅਤੇ ਉਸਦੇ ਸਾਥੀਆਂ ਨੂੰ ਵਿੱਤੀ ਅਤੇ ਲੌਜਿਸਟਿਕ ਸਹਾਇਤਾ ਦਿੱਤੀ ਸੀ। ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਕਰਨ ਤੋਂ ਬਾਅਦ ਇਹ ਤਿੰਨੇ ਵਿਅਕਤੀ ਪੰਜਾਬ ਤੋਂ ਫ਼ਰਾਰ ਹੋ ਗਏ ਅਤੇ ਵੱਖ-ਵੱਖ ਟਿਕਾਣਿਆਂ ’ਤੇ ਚਲੇ ਗਏ। ਗੁਰਜੀਤ ਅਤੇ ਸੁਖਜੀਤ ਨੂੰ ਦਿੱਲੀ ਪੁਲਿਸ ਨੇ ਦਸੰਬਰ ਵਿੱਚ ਕਾਬੂ ਕਰ ਲਿਆ ਸੀ, ਜਦਕਿ ਇੰਦਰਜੀਤ ਫ਼ਰਾਰ ਰਿਹਾ, ਜਿਸਨੇ ਬਿਹਾਰ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਵੱਖ-ਵੱਖ ਥਾਵਾਂ ’ਤੇ ਪਨਾਹ ਲਈ।

ਗੁਪਤਾ ਨੇ ਦੱਸਿਆ ਕਿ ਉਸਦੀ ਭਾਲ ਵਿੱਚ ਲੱਗੀ ਤਰਨਤਾਰਨ ਪੁਲਿਸ ਦੀ ਜਾਂਚ ਟੀਮ ਨੂੰ ਸੂਹ ਮਿਲੀ ਕਿ ਇੰਦਰਜੀਤ ਵਿਦੇਸ਼ ਨੂੰ ਫਰਾਰ ਹੋਣ ਲਈ ਮੁੰਬਈ ਜਾ ਰਿਹਾ ਹੈ। ਇੰਦਰਜੀਤ ਨੇ ਇਹ ਵੀ ਕਬੂਲ ਕੀਤਾ ਕਿ ਉਸਨੂੰ ਸੰਨੀ ਨੇ 25 ਜਨਵਰੀ ਨੂੰ ਮੁੰਬਈ ਬੁਲਾਇਆ ਸੀ, ਜਿਸਨੇ ਉਸਦੇ ਈ-ਵੀਜ਼ਾ ਅਤੇ ਦੁਬਈ ਜਾਣ ਲਈ ਟਿਕਟ ਦਾ ਪ੍ਰਬੰਧ ਕੀਤਾ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਵਿਅਕਤੀਆਂ ਦੇ ਖੁਲਾਸਿਆਂ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਕਾਮਰੇਡ ਬਲਵਿੰਦਰ ਸਿੰਘ ਨੂੰ ਮਾਰਨ ਦੀ ਪੂਰੀ ਸਾਜਿਸ਼ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਆਈ.ਐਸ.ਵਾਈ.ਐਫ. ਦੇ ਪਾਕਿਸਤਾਨ ਅਧਾਰਤ ਸਵੈ-ਘੋਸ਼ਿਤ ਚੀਫ਼ ਲਖਵੀਰ ਸਿੰਘ ਰੋਡੇ ਅਤੇ ਉਸ ਦੇ ਪਾਕਿ ਅਧਾਰਤ ਆਈ.ਐਸ.ਆਈ. ਸੰਚਾਲਕਾਂ ਨੇ ਘੜੀ ਸੀ। ਉਨ੍ਹਾਂ ਦੱਸਿਆ ਕਿ ਰੋਡੇ ਨੇ ਸੁਖ ਸੁਖਮੀਤ ਪਾਲ ਅਤੇ ਸੰਨੀ ਨੂੰ ਹੱਤਿਆ ਦੀ ਜ਼ਿੰਮੇਵਾਰੀ ਦਿੱਤੀ ਸੀ।

ਇਤਫ਼ਾਕਨ ਫ਼ਰਜ਼ੀ ਪਾਸਪੋਰਟ ’ਤੇ ਦੁਬਈ ਵਿੱਚ ਰਹਿ ਰਹੇ ਸੁਖਮੀਤ ਨੂੰ ਦੁਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਭਾਰਤ ਡਿਪੋਰਟ ਕਰ ਦਿੱਤਾ ਸੀ ਅਤੇ ਇੱਥੇ ਆਉਣ ’ਤੇ ਦਿੱਲੀ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਕਿਉਂਕਿ ਐਨਆਈਏ ਵੱਲੋਂ ਇਸ ਕੇਸ ਵਿੱਚ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਤਾਂ ਕੇਸ ਦੇ ਤਬਾਦਲੇ ਦੀ ਰਸਮੀ ਕਾਰਵਾਈ ਪੂਰੀ ਹੋਣ ਉਪਰੰਤ ਇੰਦਰਜੀਤ ਨੂੰ ਉਨ੍ਹਾਂ ਹਵਾਲੇ ਕਰ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.