ਨਵੀਂ ਦਿੱਲੀ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ -20 ਸੀਰੀਜ਼ ਦਾ ਦੂਜਾ ਮੈਚ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਗਿਆ।
ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਨੇ ਇਸ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਸੀ। ਭਾਰਤ ਅਤੇ ਬੰਗਲਾਦੇਸ਼ ਦੀਆਂ ਦੋਵੇਂ ਟੀਮਾਂ ਨੇ ਇਸ ਮੈਚ ਲਈ ਆਪਣੇ ਪਲੇਅ ਇਲੈਵਨ ਨੂੰ ਨਹੀਂ ਬਦਲਿਆ।
ਬੰਗਲਾਦੇਸ਼ ਦੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ਉੱਤੇ 153 ਦੌੜਾਂ ਦੇ ਜਵਾਬ ਵਿੱਚ ਭਾਰਤ ਨੇ ਧਮਾਕੇਦਾਰ ਸ਼ੁਰੂਆਤ ਕੀਤੀ। ਭਾਰਤ ਦੇ ਟੀਚੇ ਦਾ ਪਿੱਛਾ ਕਰਦੇ ਹੋਏ 15.4 ਓਵਰਾਂ ‘ਚ 2 ਵਿਕਟਾਂ ਉੱਤੇ 154 ਦੌੜਾਂ ਬਣਾਈਆਂ।