ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਪੂਰੀ ਤਰ੍ਹਾਂ ਭੱਖ ਗਿਆ ਹੈ। ਬੁੱਧਵਾਰ ਨੂੰ ਦਿੱਲੀ-ਚੰਡੀਗੜ੍ਹ ਹਾਈਵੇ 'ਤੇ ਦਿੱਲੀ ਆ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ-ਪ੍ਰਸ਼ਾਸਨ ਨੇ ਕੁਰੂਕਸ਼ੇਤਰ ਵਿੱਚ ਟਿਓਰਾ ਥੀਹ ਨੇੜੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਕਾਰਨ ਨਾਰਾਜ਼ ਕਿਸਾਨ ਪੁਲਿਸ ਨਾਲ ਭਿੜ ਗਏ। ਸ਼ਾਹਬਾਦ ਤੱਕ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਤਿੰਨ ਘੰਟਿਆਂ ਦਾ ਹਾਈ ਵੋਲਟੇਜ ਡਰਾਮਾ ਹੋਇਆ।
-
Security deployed at Delhi-Faridabad border in view of farmers' 'Delhi Chalo' protest march.
— ANI (@ANI) November 26, 2020 " class="align-text-top noRightClick twitterSection" data="
Sub Inspector Prithviraj Meena says, "3 teams of CRPF, Police force from 2-3 Police stations and Home Guard jawans are here. Senior officers are making rounds. Vehicles being checked. pic.twitter.com/0QvABUQujQ
">Security deployed at Delhi-Faridabad border in view of farmers' 'Delhi Chalo' protest march.
— ANI (@ANI) November 26, 2020
Sub Inspector Prithviraj Meena says, "3 teams of CRPF, Police force from 2-3 Police stations and Home Guard jawans are here. Senior officers are making rounds. Vehicles being checked. pic.twitter.com/0QvABUQujQSecurity deployed at Delhi-Faridabad border in view of farmers' 'Delhi Chalo' protest march.
— ANI (@ANI) November 26, 2020
Sub Inspector Prithviraj Meena says, "3 teams of CRPF, Police force from 2-3 Police stations and Home Guard jawans are here. Senior officers are making rounds. Vehicles being checked. pic.twitter.com/0QvABUQujQ
ਅਰਧ ਸੈਨਿਕ ਬਲਾਂ ਦੀ ਤਾਇਨਾਤੀ
ਕਿਸਾਨਾਂ ਦੇ 26 ਅਤੇ 27 ਨਵੰਬਰ ਨੂੰ ਦਿੱਲੀ ਚਲੋ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਸਰਹੱਦ 'ਤੇ ਚੌਕਸੀ ਤੇਜ਼ ਕਰ ਦਿੱਤੀ ਹੈ। ਕਿਸਾਨਾਂ ਨੂੰ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਮੰਗਲਵਾਰ ਰਾਤ ਤੋਂ ਹੀ ਸਾਰੀਆਂ ਸਰਹੱਦਾਂ 'ਤੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਦਿੱਲੀ ਸਰਹੱਦ ਦੇ ਨਾਲ ਲੱਗਦੇ ਵੱਡੇ ਮਾਰਗਾਂ 'ਤੇ ਬੈਰੀਕੇਡਿੰਗ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਦਿੱਲੀ ਨਹੀਂ ਆਉਣਾ ਚਾਹੀਦਾ।
ਦਿੱਲੀ ਕੂਚ
ਹਰਿਆਣਾ ਸਰਕਾਰ ਨੇ ਸੂਬੇ ਦੀਆਂ ਹੱਦਾਂ ਨੂੰ ਵੀ ਸੀਲ ਕਰ ਦਿੱਤਾ ਹੈ। ਬੁੱਧਵਾਰ ਨੂੰ ਦੁਪਹਿਰ ਵੇਲੇ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਦੁਨੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਮੋਹਰਾ ਮੰਡੀ ਤੋਂ ਦਿੱਲੀ ਵੱਲ ਕੂਚ ਕੀਤਾ। ਇਸ ਦੌਰਾਨ ਪੁਲਿਸ ਨੇ ਠੰਡੇ ਪਾਣੀ ਦੀਆਂ ਬੁਛਾੜਾਂ ਕੀਤੀਆਂ , ਪਰ ਕਿਸਾਨ ਡੱਟੇ ਰਹੇ।