ETV Bharat / city

ਸਿੱਧੂ ਮੂਸੇਵਾਲਾ ਦੇ ਕਤਲਕਾਂਡ ਤੋਂ ਬਾਅਦ ਮਾਨ ਸਰਕਾਰ ਨੇ ਸੁਰੱਖਿਆ ਕੀਤੀ ਬਹਾਲ, ਪਰ... - security of 40 vvis restored by punjab government

ਮਾਨ ਸਰਕਾਰ ਵੱਲੋਂ 40 ਵੀਵੀਆਈਪੀ ਦੀ ਸੁਰੱਖਿਆ ਨੂੰ ਮੁੜ ਤੋਂ ਬਹਾਲ ਕੀਤਾ ਗਿਆ ਹੈ। ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਮਲੇ ਤੋਂ ਸਬਕ ਲੈਂਦੇ ਹੋਏ ਪੰਜਾਬ ਸਰਕਾਰ ਨੇ ਇਸ ਸਬੰਧੀ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਗਿਆ ਹੈ।

40 ਵੀਵੀਆਈਪੀ ਦੀ ਸੁਰੱਖਿਆ ਨੂੰ ਮੁੜ ਤੋਂ ਬਹਾਲ
40 ਵੀਵੀਆਈਪੀ ਦੀ ਸੁਰੱਖਿਆ ਨੂੰ ਮੁੜ ਤੋਂ ਬਹਾਲ
author img

By

Published : Jun 2, 2022, 5:08 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀਆਈਪੀ ਲੋਕਾਂ ਕੋਲੋਂ ਲਈ ਗਈ ਸੁਰੱਖਿਆ ਦਾ ਮਸਲਾ ਭਖਿਆ ਹੋਇਆ ਹੈ। ਵਿਰੋਧੀਆਂ ਵੱਲੋਂ ਲਗਾਤਾਰ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਮਾਨ ਸਰਕਾਰ ਵੱਲੋਂ ਵੀਵੀਆਈਪੀ ਦੀ ਸੁਰੱਖਿਆ ਨੂੰ ਲੈ ਕੇ ਯੂ ਟਰਨ ਲਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਮਾਨ ਸਰਕਾਰ ਵੱਲੋਂ 40 ਵੀਵੀਆਈਪੀ ਦੀ ਸੁਰੱਖਿਆ ਨੂੰ ਮੁੜ ਤੋਂ ਬਹਾਲ ਕੀਤਾ ਗਿਆ ਹੈ। ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਮਲੇ ਤੋਂ ਸਬਕ ਲੈਂਦੇ ਹੋਏ ਪੰਜਾਬ ਸਰਕਾਰ ਨੇ ਇਸ ਸਬੰਧੀ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਗਿਆ ਹੈ।

ਇਨ੍ਹਾਂ ਦੀ ਕੀਤੀ ਗਈ ਸੁਰੱਖਿਆ ਨੂੰ ਮੁੜ ਬਹਾਲ: ਪੰਜਾਬ ਦੀ ਮਾਨ ਸਰਕਾਰ ਵੱਲੋਂ ਜਿਨ੍ਹਾਂ 40 ਵੀਵੀਆਈਪੀ ਦੀਆਂ ਸੁਰੱਖਿਆ ਨੂੰ ਬਹਾਲ ਕੀਤਾ ਗਿਆ ਹੈ ਉਸ ’ਚ ਕਈ ਧਾਰਮਿਕ ਆਗੂ ਵੀ ਸ਼ਾਮਲ ਹਨ। ਉਨ੍ਹਾਂ ਦੀ ਸੁਰੱਖਿਆ ਨੂੰ ਵੀ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਧਾਰਮਿਕ ਆਗੂਆਂ ਨੂੰ ਪਹਿਲਾਂ ਤੋਂ ਦਿੱਤੇ ਗਏ ਸੁਰੱਖਿਆ ਕਵਰ ਚ ਹੋਰ ਵਾਹਨ ਅਤੇ ਸੁਰੱਖਿਆ ਕਰਮੀਆਂ ਨੂੰ ਜੋੜਿਆ ਜਾਵੇਗਾ।

ਸੁਰੱਖਿਆ ਕਵਰ ਦੀ ਕੀਤੀ ਜਾਵੇਗੀ ਸਮੀਖਿਆ: ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰ ਹਰ ਮਹੀਨੇ ਉਨ੍ਹਾਂ ਸਾਰੇ ਵੀਵੀਆਈਪੀ ਦੀਆਂ ਸੁਰੱਖਿਆ ਦੀ ਸਮੀਖਿਆ ਕਰੇਗੀ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇਗੀ।

ਸੁੁਰੱਖਿਆ ’ਚ ਕੀਤੀ ਗਈ ਸੀ ਕਟੌਤੀ: ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ 424 ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲਈ ਗਈ ਸੀ ਜਿਸ ਚ ਕਈ ਸਾਬਕਾ ਵਿਧਾਇਕ, ਕਈ ਧਾਰਮਿਕ ਆਗੂ ਅਤੇ ਕਈ ਕਲਾਕਾਰ ਵੀ ਸ਼ਾਮਲ ਸੀ। ਸੁਰੱਖਿਆ ਵਾਪਸ ਦੇ ਕੁਝ ਦਿਨਾਂ ਬਾਅਦ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਜਿਸਦਾ ਮੁੱਖ ਕਾਰਨ ਸੁਰੱਖਿਆ ਚ ਕਟੌਤੀ ਕਰਨਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜੋ: ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ETV Bharat Logo

Copyright © 2025 Ushodaya Enterprises Pvt. Ltd., All Rights Reserved.