ਚੰਡੀਗੜ੍ਹ; ਪੰਜਾਬ ਮੰਤਰੀ ਮੰਡਲ ਦੀ ਇੱਕ ਮੀਟਿੰਗ ਵਿੱਚ ਪੰਜਾਬ ਵਿੱਧਾਨ ਦਾ ਵਿਸ਼ੇਸ਼ ਇਜਲਾਸ ਤਿੰਨ ਸਤੰਬਰ ਨੂੰ ਬੁਲਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਇਜਲਾਸ ਵਿੱਚ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਬਾਰੇ ਚਰਚਾ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ ਹੈ।
ਇਸ ਵਿਧਾਨ ਸਭਾ ਦਾ ਇਹ 15ਵਾਂ ਇਜਲਾਸ ਇੱਕ ਦਿਨ ਦਾ ਹੋਵੇਗਾ ਤੇ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਨੌਵੀਂ ਪਾਤਸ਼ਾਹੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਇਸ ਸੈਸ਼ਨ ਵਿੱਚ ਉਪ ਰਾਸ਼ਟਰਪਤੀ ਵੈੰਕਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਤੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਵੀ ਸੱਦਾ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ:ਗੁਰਦਾਸ ਮਾਨ ਵਿਵਾਦ ‘ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ