ETV Bharat / city

ਸੇਵਾ ਸਿੰਘ ਸੇਖਵਾਂ ਨੇ ਫੜਿਆ ਆਪ ਦਾ ਹੱਥ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਰਾਘਵ ਚੱਡਾ, ਭਗਵੰਤਮਾਨ, ਹਰਪਾਲ ਚੀਮਾ, ਕੁਵਰ ਵਿਜੇ ਪ੍ਰਤਾਪ ,ਸਮੇਤ ਸਮੁੱਚੀ ਲੀਡਰਸ਼ਿਪ ਗੁਰਦਾਸਪੁਰ ਪਹੁੰਚੀ। ਪਿੰਡ ਸੇਖਵਾਂ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮੀਟਿੰਗ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਅਤੇ ਉਸਦੇ ਪਰਿਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ।

ਸੇਵਾ ਸਿੰਘ ਸੇਖਵਾਂ ਨੇ ਫੜਿਆ ਆਪ ਦਾ ਹੱਥ
ਸੇਵਾ ਸਿੰਘ ਸੇਖਵਾਂ ਨੇ ਫੜਿਆ ਆਪ ਦਾ ਹੱਥ
author img

By

Published : Aug 26, 2021, 5:14 PM IST

ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਵਿੱਚ ਕੈਬਿਨੇਟ ਮੰਤਰੀ ਰਹੇ ਸੇਵਾ ਸਿੰਘ ਸੇਖਵਾਂ ਨੇ ਵੀਰਵਾਰ ਆਮ ਆਦਮੀ ਪਾਰਟੀ ਦਾ ਹੱਥ ਫੜ ਲਿਆ ਹੈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਿੰਡ ਸੇਖਵਾਂ ਪੁੱਜ ਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।

ਸੇਵਾ ਸਿੰਘ ਸੇਖਵਾਂ ਨੇ ਫੜਿਆ ਆਪ ਦਾ ਹੱਥ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਰਾਘਵ ਚੱਡਾ, ਭਗਵੰਤਮਾਨ, ਹਰਪਾਲ ਚੀਮਾ, ਕੁਵਰ ਵਿਜੇ ਪ੍ਰਤਾਪ ,ਸਮੇਤ ਸਮੁੱਚੀ ਲੀਡਰਸ਼ਿਪ ਗੁਰਦਾਸਪੁਰ ਪਹੁੰਚੀ। ਪਿੰਡ ਸੇਖਵਾਂ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮੀਟਿੰਗ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਅਤੇ ਉਸਦੇ ਪਰਿਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ।

ਉਨ੍ਹਾਂ ਕਿਹਾ ਕਿ ਉਹ ਪਿਛਲੇ 7-8 ਮਹੀਨਿਆਂ ਤੋਂ ਠੀਕ ਨਹੀਂ ਸੀ। ਇਹ ਮੇਰਾ ਪਤਾ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦਰ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਦੇਸ਼ ਦਾ ਭਵਿੱਖ ਹਨ, ਉਹ ਅੱਜ ਮੇਰਾ ਪਤਾ ਲੈਣ ਆਏ ਹਨ, ਇਹ ਬਹੁਤ ਵੱਡੀ ਗੱਲ ਹੈ। ਪਾਰਟੀ ਤੌਰ 'ਤੇ ਵਖਰੇਵੇਂ ਹੋਣ ਦੇ ਬਾਵਜੂਦ ਵੀ ਇਨ੍ਹਾਂ ਨੇ ਮੈਨੂੰ ਮਾਣ ਬਖਸ਼ਿਆ।

ਉਨ੍ਹਾਂ ਕਿਹਾ ਕਿ ਮੇਰਾ ਪਿਤਾ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਫਾਊਂਡਰ ਰਹੇ ਹਨ, ਅਕਾਲੀ ਦਲ ਦੇ ਪ੍ਰਧਾਨ ਰਹੇ ਹਨ। ਸਾਡੀਆਂ ਤਿੰਨ ਪੀੜ੍ਹੀਆਂ ਨੇ ਅਕਾਲੀ ਦਲ ਦੀ ਸੇਵਾ ਕਰਦੀਆਂ ਰਹੀਆਂ ਹਨ ਪਰੰਤੂ ਅਫਸੋਸ ਦੀ ਗੱਲ ਹੈ ਕਿ ਇੰਨਾ ਸਭ ਕੁੱਝ ਕਰਨ ਦੇ ਬਾਵਜੂਦ ਅਕਾਲੀ ਦਲ ਵੱਲੋਂ ਮੇਰਾ ਕੋਈ ਹਾਲ ਪੁੱਛਣ ਨਹੀਂ ਆਇਆ। ਉਨ੍ਹਾਂ ਨੇ ਭਾਵੂਕ ਹੁੰਦੇ ਹੋਏ ਕਿਹਾ ਕਿ ਕੇਜਰੀਵਾਲ ਜਿਹਾ ਕੋਈ ਇਨਸਾਨ ਨਹੀਂ ਹੈ।

ਇਹ ਵੀ ਪੜ੍ਹੋ:ਕਾਟੋ ਕਲੇਸ਼ ਵਿੱਚ ਉਲਝੀ ਕਾਂਗਰਸ ਨੂੰ ਲੋਕ ਦੇਣਗੇ 2022 ਦੀਆਂ ਚੋਣਾਂ ਵਿੱਚ ਜਵਾਬ

ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਉਹ ਤਾਂ ਸਿਆਸਤ ਵਿੱਚ ਨਵੇਂ ਹਨ ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਸੇਵਾ ਸਿੰਘ ਸੇਖਵਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਲਈ ਕੀ ਯੋਗਦਾਨ ਪਾਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.