ਚੰਡੀਗੜ੍ਹ: ਪਾਕਿਸਤਾਨ ਸਥਿਤ ਲਾਹੋਰ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਸਥਾਨ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਦੀ ਸਿੱਖ ਭਾਈਚਾਰੇ ਵੱਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ।
ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕਰ ਪਾਕਿਸਤਾਨ ਵਿਖੇ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੀ ਰਾਖੀ ਲਈ ਅਪੀਲ ਕੀਤੀ ਹੈ, ਉੱਥੇ ਹੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਮਸਲੇ ਦਾ ਹੱਲ ਕੱਢਵਾਉਣ ਦੀ ਗੱਲ ਆਖੀ ਹੈ।
ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਲਗਾਤਾਰ ਘੱਟਗਿਣਤੀਆਂ ਨਾਲ ਅੱਤਿਆਚਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਕਿ ਬੇਹੱਦ ਨਿੰਦਣਯੋਗ ਹੈ।