ETV Bharat / city

SGPC ਪ੍ਰਧਾਨ ਨੇ ਪ੍ਰਧਾਨ ਮੰਤਰੀ ਸਮੇਤ ਇਨ੍ਹਾਂ ਲੀਡਰਾਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ।

SGPC ਪ੍ਰਧਾਨ ਨੇ ਪ੍ਰਧਾਨ ਮੰਤਰੀ ਸਮੇਤ ਇਨ੍ਹਾਂ ਲੀਡਰਾਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ
SGPC ਪ੍ਰਧਾਨ ਨੇ ਪ੍ਰਧਾਨ ਮੰਤਰੀ ਸਮੇਤ ਇਨ੍ਹਾਂ ਲੀਡਰਾਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ
author img

By

Published : May 25, 2022, 1:01 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।

ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫੈਸਲਾ 11 ਮੈਂਬਰੀ ਕਮੇਟੀ ਦੀ ਬੀਤੇ ਦਿਨੀ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫੈਸਲੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਾਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਸਮਾਂ ਮਿਲਣ ’ਤੇ 11 ਮੈਂਬਰੀ ਕਮੇਟੀ ਦੇ ਸਾਰੇ ਮੈਂਬਰ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨੂੰ ਵੀ ਮਿਲਣਗੇ।

ਪ੍ਰਧਾਨ ਧਾਮੀ ਨੇ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਸ਼ਾਹ ਤੋਂ 15 ਦਿਨਾਂ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ, ਜਦਕਿ ਦਿੱਲੀ ਤੇ ਕਰਨਾਟਕ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ: ਕ੍ਰਿਕਟਰ ਤੋਂ ਸਿਆਸਤਦਾਨ, ਹੁਣ ਸਿਆਸਤਦਾਨ ਤੋਂ ਜੇਲ੍ਹ ’ਚ ਕਲਰਕ ਬਣੇ ਨਵਜੋਤ ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.