ETV Bharat / city

ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਪੂਰਾ ਖ਼ਰਚਾ ਚੁੱਕੇਗੀ: ਲੌਂਗੋਵਾਲ - ਐਸ.ਜੀ.ਪੀ.ਸੀ.

ਸਿੱਖਾਂ ਦੀ ਸਿਰਮੋਹਰ ਸੰਸਥਾ ਐਸ.ਜੀ.ਪੀ.ਸੀ. (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਫ਼ੈਸਲਾ ਕੀਤਾ ਹੈ ਕੇ ਅਫ਼ਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਂਦਾ ਜਾਵੇਗਾ ਜਿਸ ਲਈ ਸਾਰਾ ਖ਼ਰਚਾ ਸ਼੍ਰੋਮਣੀ ਕਮੇਟੀ ਕਰੇਗੀ ਤੇ ਪੰਜਾਬ 'ਚ ਪੁਲਿਸ ਵੱਲੋਂ ਪ੍ਰੇਸ਼ਾਨ ਕੀਤੇ ਜਾ ਰਹੇ ਸਿੱਖ ਨੌਜਵਾਨਾਂ ਦੀ ਵੀ ਕਾਨੂੰਨੀ ਮਦਦ ਕਰੇਗੀ।

ਤਸਵੀਰ
ਤਸਵੀਰ
author img

By

Published : Aug 6, 2020, 6:54 PM IST

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਦੇ ਸਿੱਖਾਂ ਲਈ ਇੱਕ ਵੱਡਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ 'ਚ ਪ੍ਰਵਾਨ ਕੀਤਾ ਗਿਆ ਕਿ ਅਫ਼ਗਾਨਿਸਤਾਨ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸਾਰਾ ਖ਼ਰਚਾ ਸ਼੍ਰੋਮਣੀ ਕਮੇਟੀ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ’ਤੇ ਲਗਾਤਾਰ ਹਮਲੇ ਹੋ ਰਹੇ ਹਨ, ਉਨ੍ਹਾਂ ਦਾ ਜੀਵਨ ਅਤੇ ਇੱਜ਼ਤ ਮਹਿਫੂਜ ਨਹੀਂ ਹੈ। ਇਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨੀ ਸਿੱਖਾਂ ਨੂੰ ਭਾਰਤ ਵਸਾਉਣ ਲਈ ਮਦਦ ਕੀਤੀ ਜਾਵੇਗੀ। ਇਥੇ ਆਉਣ ਮਗਰੋਂ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਲਈ ਵੀ ਸਹਿਯੋਗ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਅੰਤਰਿਮ ਕਮੇਟੀ ਦੀ ਇਕੱਤਰਤਾ ਦੌਰਾਨ ਯੂ.ਏ.ਪੀ.ਏ. ਤਹਿਤ ਸਿੱਖ ਨੌਜਵਾਨਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਪਾਸੋਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਇਸ ਕਾਨੂੰਨ ਦੀ ਆੜ ਹੇਠ ਜਾਣ-ਬੁੱਝ ਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੀ ਹੈ ਅਤੇ ਇਸ ਮਾਮਲੇ 'ਚ ਕਾਨੂੰਨੀ ਮਦਦ ਵੀ ਕਰੇਗੀ।

ਪ੍ਰਧਾਨ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ 'ਤੇ ਮਨਘੜਤ ਬਿਆਨਬਾਜ਼ੀ ਦੀ ਵੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਤਰਿਮ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਅੱਜ ਹੀ ਦੀਪ ਸਿੱਧੂ ਨਾਂ ਦੇ ਵਿਅਕਤੀ ਵੱਲੋਂ ਇਕ ਵੀਡਿਓ ਰਾਹੀਂ ਪਾਵਨ ਸਰੂਪ ਨਾਗਪੁਰ ਭੇਜਣ ਦਾ ਸ਼੍ਰੋਮਣੀ ਕਮੇਟੀ 'ਤੇ ਬੇ-ਬੁਨਿਆਦ ਇਲਜਾਮ ਲਗਾਇਆ ਗਿਆ ਹੈ। ਇਸ ਵਿਅਕਤੀ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕਰੇਗੀ।

ਇਸ ਦੌਰਾਨ ਭਾਈ ਲੌਂਗੋਵਾਲ ਪਟਿਆਲਾ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚੋਂ ਛੋਟੇ ਅਕਾਰ ਦਾ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਤਿੱਖੇ ਨਿਸ਼ਾਨੇ 'ਤੇ ਲਿਆ।

ਉਨ੍ਹਾਂ ਆਖਿਆ ਕਿ ਕਈ ਹਫ਼ਤੇ ਬੀਤਣ ਮਗਰੋਂ ਵੀ ਇਹ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਲਕੇ 7 ਅਗਸਤ ਤੋਂ ਲਗਾਏ ਜਾ ਰਹੇ ਧਰਨੇ ਦੀ ਉਹ 8 ਅਗਸਤ ਨੂੰ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਸਾਹਿਬਾਨ ਨੂੰ ਲਵ ਕੁਛ ਦੀ ਵੰਸ਼ ਵਿੱਚੋਂ ਕਹਿਣ ਦੀ ਵੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਵਗਾੜਨਾ ਸਾਬਕਾ ਜਥੇਦਾਰ ਨੂੰ ਸ਼ੋਭਾ ਨਹੀਂ ਦਿੰਦਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.