ਚੰਡੀਗੜ੍ਹ: ਸ਼ਹੀਦ ਫ਼ੀਰੋਮੈਨ ਅਕਾਲੀ ਦਲ ਇੰਡੀਆ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਪੂਰੀ ਤਰ੍ਹਾਂ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਆਮ ਜਨਤਾ ਤੇ ਦੇਸ਼ ਦੇ ਹਰ ਇਨਸਾਨ ਨੂੰ ਨੈਤਿਕ ਸਮਰਥਨ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਕਿਸਾਨ ਅਤੇ ਕਿਸਾਨੀ ਹੀ ਨਹੀਂ ਰਹੇਗੀ ਤੇ ਅੰਨ ਕਿੱਥੋਂ ਆਵੇਗਾ।
ਇਸ ਮੌਕੇ ਸ਼ਹੀਦ ਫ਼ੀਰੋਮੈਨ ਅਕਾਲੀ ਦਲ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਮਹੰਤ ਜਸਬੀਰ ਦਾਸਤਾ ਗੱਲਬਾਤ ਦੱਸਿਆ ਕਿ ਦੇਸ਼ ਦੇ ਲੱਖਾਂ ਕਿਸਾਨ ਅੱਜ ਆਪਣੇ ਹੱਕ ਦੇ ਲਈ ਸੜਕਾਂ 'ਤੇ ਅੰਦੋਲਨ ਕਰ ਰਹੇ ਹਨ ਪਰ ਦੇਸ਼ ਦੀ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਹੈ, ਸਰਕਾਰ ਇਸ ਅੰਦੋਲਨ ਨੂੰ ਖ਼ਤਮ ਕਰਵਾਉਣਾ ਚਾਹੁੰਦੀ ਹੈ ਪਰ ਦੇਸ਼ ਦਾ ਅੰਨਦਾਤਾ ਡਰਿਆ ਨਹੀਂ ਅਤੇ ਆਪਣੇ ਹੱਕਾਂ ਨੂੰ ਹਾਸਲ ਕਰਨ ਵਿੱਚ ਡਟਿਆ ਹੋਇਆ ਹੈ।
ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ ਉੱਤੇ ਦਰਜ ਐਫਆਈਆਰ ਤੁਰੰਤ ਵਾਪਸ ਲਈ ਜਾਵੇ ਅਤੇ ਗ੍ਰਿਫ਼ਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ।
ਉਨ੍ਹਾਂ ਨੇ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਸਮੇਂ ਦੇ ਦੌਰਾਨ ਕਿਸਾਨਾਂ ਦੀ ਮੰਗਾਂ ਨਹੀਂ ਮੰਨਦੀ ਤਾਂ ਉਨ੍ਹਾਂ ਦੀ ਪਾਰਟੀ ਦਿੱਲੀ ਦੇ ਜਾ ਕੇ ਕਿਸਾਨਾਂ ਦੇ ਨਾਲ ਧਰਨੇ ਵਿੱਚ ਭੁੱਖ ਹੜ਼ਤਾਲ ਕਰਨਗੇ ਅਤੇ ਜੇਕਰ ਫਿਰ ਵੀ ਸਰਕਾਰ ਨਹੀਂ ਮੰਨਦੀ ਤਾਂ ਉਹ ਮਰਨਵਰਤ ਰੱਖਣਗੇ।
ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਨੂੰ ਨਿੱਜੀ ਮੁਫ਼ਾਦਾਂ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਹੱਕ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜਣ ਦੀ ਅਪੀਲ ਕੀਤੀ।