ETV Bharat / city

ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ - shiromani-akali-dal

ਸ਼੍ਰੋਮਣੀ ਅਕਾਲੀ ਦਲ (Shiromani Akali Dal (Badal) ਨੇ ਆਪਣੇ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਬੀਬੀ ਜਗੀਰ ਕੌਰ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜਦੋਂ ਕਿ ਮਜੀਠਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਮੀਦਵਾਰ ਬਣਾਇਆ ਗਿਆ ਸੀ।

ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ
ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ
author img

By

Published : Nov 29, 2021, 3:51 PM IST

ਚੰਡੀਗੜ੍ਹ: ਸੂਬੇ ਦੇ ਵਿੱਚ 2022 ਦੀਆਂ ਚੋਣਾਂ (2022 Assembly Elections) ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਦਲ ਬਦਲਣ ਦੀ ਰਾਜਨੀਤੀ ਗਰਮਾਉਣ ਲੱਗੀ ਹੈ ਉੱਥੇ ਹੀ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਵੀ ਜ਼ੋਰ ਫੜ੍ਹਨ ਲੱਗਾ ਹੈ।

ਜਿਸ ਇੱਕ ਪਾਸੇ ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦਾ ਪ੍ਰਧਾਨ ਬਣਾਇਆ ਗਿਆ ਹੈ ਤੇ ਦੂਜੇ ਪਾਸੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਆਪਣੇ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਬੀਬੀ ਜਗੀਰ ਕੌਰ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜਦੋਂ ਕਿ ਮਜੀਠਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਮੀਦਵਾਰ ਬਣਾਇਆ ਗਿਆ ਸੀ।

ਅੱਜ ਮੰਗਲਵਾਰ ਨੂੰ ਐਲਾਨੇ ਗਏ 2 ਨਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ ਆਪਣੇ 89 ਉਮੀਦਵਾਰ ਮੈਦਾਨ ਵਿੱਚ ਉਤਾਰ ਚੁੱਕਾ ਹੈ। ਪਾਰਟੀ ਉਂਜ ਕੁਲ 97 ਸੀਟਾਂ ’ਤੇ ਚੋਣ ਲੜੇਗੀ ਤੇ ਬਸਪਾ ਨਾਲ ਸਮਝੌਤੇ ਵਿੱਚ ਬਸਪਾ ਨੂੰ 20 ਸੀਟਾਂ ਛੱਡੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਦੀਆਂ ਕੁਝ ਸੀਟਾਂ ’ਤੇ ਬਸਪਾ ਨਾਲ ਅਦਲਾ ਬਦਲੀ ਵੀ ਕਰ ਚੁੱਕਿਆ ਹੈ ਤੇ ਬਾਕੀ ਸੀਟਾਂ ਵਿੱਚੋਂ ਵੀ ਅਦਲਾ-ਬਦਲੀ ਦੀ ਸੰਭਾਵਨਾ ਬਣੀ ਹੋਈ ਹੈ।

  • SAD President S Sukhbir S Badal announced two more party candidates. Bibi Jagir Kaur former President SGPC will contest from Bholath & S. Bikram Singh Majitha former Cabinet Minister will contest from Majitha assembly constituency. Total announced 89. pic.twitter.com/248mQGsHDW

    — Dr Daljit S Cheema (@drcheemasad) November 29, 2021 " class="align-text-top noRightClick twitterSection" data=" ">

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਦੀ ਚੋਣ

ਦੱਸ ਦਈਏ ਕਿ ਇੱਕ ਪਾਸੇ ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦਾ ਪ੍ਰਧਾਨ ਬਣਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਤੇ ਮਿੱਠੂ ਸਿੰਘ ਕਾਹਨੇਕੇ ਦੇ ਨਾਮ ਮੁਕਾਬਲੇ ਵਿੱਚ ਪੇਸ਼ ਕੀਤੇ ਗਏ ਸਨ।

ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਨਾਲ ਸਬੰਧਤ ਹਨ। ਬਾਕੀ ਮਿੱਠੂ ਸਿੰਘ ਕਾਹਨੇਕੇ ਬਲਵਿੰਦਰ ਬੈਂਸ, ਸੁਖਦੇਵ ਢੀਂਡਸਾ ਅਤੇ ਹੋਰ ਦਲਾਂ ਨਾਲ ਸਬੰਧਤ ਸਨ, ਜਦਕਿ ਇਸ ਪਿੱਛੋਂ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋਈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਵੱਧ ਵੋਟਾਂ ਪਈਆਂ ਅਤੇ ਉਹ ਚੋਣ ਜਿੱਤ ਗਏ।

ਦਲਜੀਤ ਚੀਮਾ ਨੇ ਵਧਾਈਆਂ ਦਿੱਤੀਆਂ

ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਇੱਕ ਟਵਿੱਟ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਬਹੁਤ ਬਹੁਤ ਵਧਾਈਆਂ ਦਿੱਤੀਆਂ ਹਨ। ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 142 ਵੋਟਾਂ ਵਿੱਚੋਂ 122 ਵੋਟਾਂ ਮਿਲੀਆਂ। SGPC ਦੇ ਸਮੂਹ ਮੈਂਬਰਾਂ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ।

ਇਹ ਵੀ ਪੜੋ:- ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.