ETV Bharat / city

ਮਜੀਠੀਆ ਦੇ ਰਿਹਾਇਸ਼ ’ਤੇ ਛਾਪੇਮਾਰੀ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ - ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਅਪੀਲ

ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਛਾਪੇਮਾਰੀ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ (complaint against raid on Bikram Majithia ) ਕੀਤੀ ਹੈ। ਇਸ ਸਬੰਧੀ ਸ਼ਿਕਾਇਤ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਚੀਫ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਨਾਂ ’ਤੇ ਸੂਬਾਈ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੂੰ ਸੌਂਪੀ।

ਮਜੀਠੀਆ ਦੇ ਰਿਹਾਇਸ਼ ’ਤੇ ਛਾਪੇਮਾਰੀ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ

author img

By

Published : Jan 27, 2022, 10:45 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇਸਦੇ ਹਲਕਾ ਅੰਮ੍ਰਿਤਸਰ ਪੂਰਬੀ ਤੇ ਹਲਕਾ ਮਜੀਠਾ ਤੋਂ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਛਾਪਿਆਂ ਤੇ ਗੈਰ ਕਾਨੂੰਨੀ ਤਲਾਸ਼ੀ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਹੈ।

ਇਸ ਬਾਬਤ ਸ਼ਿਕਾਇਤ ਪਾਰਟੀ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਚੀਫ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਨਾਂ ’ਤੇ ਸੂਬਾਈ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੂੰ ਸੌਂਪੀ।

ਮਜੀਠੀਆ ਦੇ ਰਿਹਾਇਸ਼ ’ਤੇ ਛਾਪੇਮਾਰੀ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ
ਮਜੀਠੀਆ ਦੇ ਰਿਹਾਇਸ਼ ’ਤੇ ਛਾਪੇਮਾਰੀ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ

ਸ਼ਿਕਾਇਤ ਵਿੱਚ ਡਾ. ਚੀਮਾ ਨੇ ਦੱਸਿਆ ਕਿ 24 ਜਨਵਰੀ 2022 ਨੂੰ ਡਾਇਰੈਕਟਰ ਬੀ ਓ ਆਈ ਬੀ ਚੰਦਰ ਸ਼ੇਖਰ ਦੇ ਹੁਕਮਾਂ ’ਤੇ ਪੰਜਾਬ ਪੁਲਿਸ ਨੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਕਈ ਵਾਰ ਗੈਰ ਕਾਨੂੰਨੀ ਛਾਪੇਮਾਰੀ ਕੀਤੀ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਅਤੇ ਕੋਰੋਨਾ ਪੀੜਤ ਉਨ੍ਹਾਂ ਦੀ ਪਤਨੀ ਤੇ 8 ਸਾਲਾ ਪੁੱਤਰ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ। ਇਸ ਛਾਪੇਮਾਰੀ ਦੀ ਵੀਡੀਓ ਵੀ ਸ਼ਿਕਾਇਤ ਦੇ ਨਾਲ ਨੱਥੀ ਕੀਤੀ ਗਈ ਹੈ।

ਡਾ. ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਕਾਰਵਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 10 ਜਨਵਰੀ 2022 ਨੂੰ ਬਿਕਰਮ ਸਿੰਘ ਮਜੀਠੀਆ ਨੂੰ ਦਿੱਤੀ ਅੰਤਰਿਮ ਰਾਹਤ ਅਤੇ 24.1.22 ਦੇ ਹੁਕਮਾਂ ਜਦੋਂ ਜ਼ਮਾਨਤ ਅਰਜ਼ੀ ਦਾ ਨਿਪਟਾਰਾ ਕੀਤਾ ਗਿਆ ਤੇ ਦਿੱਤੇ ਅਦਾਲਤੀ ਹੁਕਮਾਂ ਦੀ ਘੋਰ ਉਲੰਘਣਾ ਹੈ। 24 ਜਨਵਰੀ ਨੂੰ ਅਦਾਲਤ ਨੇ ਮਜੀਠੀਆ ਨੂੰ ਸੁਪਰੀਮ ਕੋਰਟ ਪਹੁੰਚ ਕਰਨ ਵਾਸਤੇ ਸਮਾਂ ਦੇ ਕੇ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਵੱਲੋਂ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਨ ਲਈ ਸਮਾਂ ਦੇ ਕੇ ਗ੍ਰਿਫਤਾਰੀ ’ਤੇ ਰੋਕ ਜਾਰੀ ਰੱਖਣ ਦਾ ਹੁਕਮ ਪੰਜਾਬ ਵੱਲੋਂ ਪੇਸ ਹੋਏ ਸੀਨੀਅਰ ਵਕੀਲ ਸ੍ਰੀ ਪੀ ਚਿਦੰਬਰਮ, ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਡੀ ਐਸ ਪਟਵਾਲੀਆ ਤੇ ਸੀਨੀਅਰ ਡੀ ਏ ਜੀ ਸ੍ਰ ਗੌਰਵ ਗਰਗ ਧੂਰੀਵਾਲਾ ਦੀ ਹਾਜ਼ਰੀ ਵਿਚ ਜਾਰੀ ਕੀਤਾ ਗਿਆ ਸੀ। ਇਹ ਗੱਲ ਅਖ਼ਬਾਰਾਂ ਵਿਚ ਪ੍ਰਮੁੱਖ ਤੌਰ ’ਤੇ ਛਾਪੀ ਵੀ ਗਈ ਸੀ।

ਉਨ੍ਹਾੰ ਕਿਹਾ ਕਿ ਇਸਦੇ ਬਾਵਜੂਦ ਪੰਜਾਬ ਪੁਲਿਸ ਨੇ ਅਦਾਲਤ ਦੇ ਅੰਤਿਮ ਹੁਕਮਾਂ ਦੀ ਉਡੀਕ ਕੀਤੇ ਬਗੈਰ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜੋ ਆਪਣੇ ਚਹੇਤੇ ਅਫਸਰ ਬੀ ਚੰਦਰ ਸ਼ੇਖਰ ਰਾਹੀਂ ਗੈਰ ਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਹਨ, ਦੇ ਸਿਆਸੀ ਦਬਾਅ ਹੇਠ ਗੈਰ ਕਾਨੂੰਨੀ ਛਾਪੇਮਾਰੀ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਬੀ ਚੰਦਰਸ਼ੇਖਰ ਨੂੰ ਮੌਜੂਦਾ ਤਾਇਨਾਤੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਐਨ ਪਹਿਲਾਂ ਦਿੱਤੀ ਗਈ ਸੀ। ਸ਼ਿਕਾਇਤ ਵਿਚ ਦੱਸਿਆ ਗਿਆ ਕਿ ਪੰਜਾਬ ਪੁਲਿਸ ਨੇ ਸੱਤਾਧਾਰੀ ਪਾਰਟੀ ਦੀ ਸਿਆਸੀ ਬਦਲਾਖੋਰੀ ਦੀ ਨੀਤੀ ਮੁਤਾਬਕ ਬਿਕਰਮ ਮਜੀਠੀਆ ਦੇ ਘਰ ’ਤੇ ਛਾਪਾ ਮਾਰਿਆ ਜਿਸਦਾ ਇਕਲੌਤਾ ਮਕਸਦ ਉਹਨਾਂ ਨੂੰ ਪੰਜਾਬ ਵਿਧਾਨ ਸਭਾ 2022 ਲਈ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣਾ ਸੀ।

ਡਾ. ਚੀਮਾ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਮਜੀਠੀਆ ਇਸ ਵਾਰ ਆਪਣੇ ਹਲਕੇ ਮਜੀਠਾ ਤੋਂ ਇਲਾਵਾ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ਼ ਵੀ ਚੋਣ ਲੜ ਰਹੇ ਹਨ। ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਚੋਣ ਜ਼ਾਬਤੇ ਦੀ ਉਲੰਘਣਾ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਮਾਣਹਾਨੀ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਅਪੀਲ ਹੈ ਕੀਤੀ ਕਿ ਪੰਜਾਬ ਪੁਲਿਸ, ਬੀ ਓ ਆਈ ਵੱਲੋਂ ਆਪਣੇ ਸਿਆਸੀ ਆਕਾਵਾਂ ਦੀ ਪੁਸ਼ਤਪਨਾਹੀ ਹੇਠ ਇਕ ਵਿਅਕਤੀ ਦੇ ਮੌਲਿਕ ਅਧਿਾਰਾਂ ’ਤੇ ਡਾਕਾ ਮਾਰਨ ਦੀ ਗੰਭੀਰ ਕੁਤਾਹੀ ਨੂੰ ਵੇਖਦਿਆਂ ਇਸ ਮਾਮਲੇ ਵਿਚ ਸ਼ਖਤ ਕਾਰਵਾਈ ਕੀਤੀ ਜਾਵੇ। ਇਹ ਸੂਬੇ ਵਿਚ ਚਲ ਰਹੀਆਂ ਚੋਣਾਂ ਆਜ਼ਾਦ ਤੇ ਨਿਰਪੱਖ ਕਰਵਾਉਣ ਲਈ ਵੀ ਗੰਭੀਰ ਖ਼ਤਰਾ ਹਨ। ਪਾਰਟੀ ਨੇ ਦੋਸ਼ੀ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਮਾਈਨਿੰਗ ਨੂੰ ਲੈਕੇ ਹੰਸ ਦਾ ਚੰਨੀ ’ਤੇ ਤੰਜ਼, ਕਿਹਾ ਮੱਕੀ ਦੀਆਂ ਰੋਟੀਆਂ ਤੇ ਸਾਗ ਖਾਓ ਰੇਤਾ ਫੱਕੀ ਜਾਂਦੇ ਹੋ

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.