ETV Bharat / city

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਵੱਡੀ ਕਾਰਵਾਈ, ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ’ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (Shiromani Akali Dal Samyukt) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ’ਚੋਂ ਕੱਢਿਆ

author img

By

Published : Dec 23, 2021, 11:30 AM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (Shiromani Akali Dal Samyukt) ਨੇ ਕਾਰਵਾਈ ਕਰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਦੱਸਿਆ ਹੈ ਕੇ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

ਇਹ ਵੀ ਪੜੋ: ਸਾਂਸਦ ਮਨੀਸ਼ ਤਿਵਾੜੀ ਨੇ ਮੁੜ ਘੇਰੀ ਕਾਂਗਰਸ, ਕਿਹਾ-'ਪੰਜਾਬ, ਅਸਮ ਤੋਂ ਬਾਅਦ ਉਤਰਾਖੰਡ ਦੀ ਵਾਰੀ'

ਉਨ੍ਹਾਂ ਕਿਹਾ ਕੇ ਪੀਰ ਮੁਹੰਮਦ ਵੱਲੋਂ ਬੀਤੇ ਲੰਮੇ ਸਮੇਂ ਤੋਂ ਆਪ-ਹੁਦਰੀਆਂ ਕੀਤੀਆਂ ਆ ਰਹੀਆਂ ਸਨ ਅਤੇ ਪਾਰਟੀ ਦੇ ਪ੍ਰਧਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਭਰੋਸੇ ਵਿੱਚ ਲਏ ਬਿਨਾਂ ਬੇਲੋੜੀ ਅਤੇ ਬੇਬੁਨਿਆਦ ਬਿਆਨਬਾਜ਼ੀ ਕੀਤੀ ਜਾ ਰਹੀ ਸੀ | ਇਸ ਕਰਕੇ ਢੀਂਡਸਾ ਨੇ ਇਸ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ ਦੱਸਦੇ ਹੋਏ ਸ: ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਖਾਰਜ ਕਰ ਦਿੱਤਾ ਹੈ |

ਇਹ ਵੀ ਪੜੋ: ਰੇਲ ਰੋਕੋ ਅੰਦੋਲਨ: ਦਿੱਲੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਖ਼ਿਲਾਫ਼ ਡਟੇ ਕਿਸਾਨ, ਪੰਜਾਬ ’ਚ ਰੇਲ ਸੇਵਾ ਠੱਪ...

ਉਨ੍ਹਾਂ ਦੋਸ਼ ਲਾਇਆ ਕਿ ਕਰਨੈਲ ਸਿੰਘ ਪੀਰ ਮੁਹੰਮਦ ਬਾਦਲ ਦਲ ਦਾ ਇਹ ਏਜੰਟ ਹੈ ਜੋ ਕੇ ਮਿਥ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) (Shiromani Akali Dal Samyukt) ਵਿਰੁੱਧ ਸਮੇਂ-ਸਮੇਂ ਤੇ ਕਾਰਵਾਈਆਂ ਕਰਦਾ ਰਿਹਾ ਹੈ। ਪਾਰਟੀ ਪ੍ਰਧਾਨ ਵੱਲੋਂ ਸਮੇ-ਸਮੇਂ ਤੇ ਕੀਤੇ ਗਏ ਫੈਸਲਿਆਂ ਵਿਰੁੱਧ ਗਤੀਵਿਧੀਆਂ ਕਰਦਾ ਰਿਹਾ ਹੈ। ਜਿਸ ਤੇ ਪਾਰਟੀ ਪ੍ਰਧਾਨ ਵੱਲੋਂ ਇਸ ਨੂੰ ਕਈ ਵਾਰ ਰੋਕਿਆ ਅਤੇ ਟੋਕਿਆ ਗਿਆ ਹੈ। ਇਸ ਸਬੰਧੀ ਕਰਨੈਲ ਸਿੰਘ ਪੀਰ ਮੁਹੰਮਦ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇੱਕ ਵਾਰ ਮੁਆਫ਼ੀ ਵੀ ਮੰਗ ਚੁੱਕਾ ਹੈ ਅਤੇ ਹੁਣ ਇਹ ਪਾਰਟੀ ਵਿੱਚ ਫੁੱਟ ਪਵਾ ਕੇ ਆਪਣੇ ਮਿਸ਼ਨ ਵਿੱਚ ਕਾਮਯਾਬ ਹੋਣਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਪੀਰ ਮੁਹੰਮਦ ਰੰਗ ਬਦਲਣ ਵਿੱਚ ਗਿਰਗਿਟ ਤੋਂ ਵੀ ਦੋ ਕਦਮ ਅੱਗੇ ਹੈ। ਉਨ੍ਹਾਂ ਕਿਹਾ ਕੇ ਪੰਜਾਬ ਦੇ ਲੋਕ ਜਾਗਰੂਕ ਅਤੇ ਚੇਤੰਨ ਹਨ ਉਹ ਅਜਿਹੇ ਮੌਕਾਪ੍ਰਸਤਾਂ ਅਤੇ ਦਲ ਬਦਲੂਆਂ ਨੂੰ ਮੂੰਹ ਨਹੀਂ ਲਾਉਣਗੇ।

ਇਹ ਵੀ ਪੜੋ: ਰਣਜੀਤ ਸਿੰਘ ਬ੍ਰਹਮਪੁਰਾ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਣਗੇ ਸ਼ਾਮਲ !

ETV Bharat Logo

Copyright © 2024 Ushodaya Enterprises Pvt. Ltd., All Rights Reserved.