ETV Bharat / city

ਚੰਡੀਗੜ੍ਹ 'ਚ ਕਰਵਾਏ ਜਾਣਗੇ ਬਰਮਿੰਘਮ ਰਾਸ਼ਟਰ ਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰ ਅੰਦਾਜ਼ੀ ਮੁਕਾਬਲੇ - ਰਾਣਾ ਗੁਰਮੀਤ ਸਿੰਘ ਸੋਢੀ

ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰ ਅੰਦਾਜ਼ੀ ਦੇ ਮੁਕਾਬਲੇ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ। ਇਸ ਦੀ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦਿੱਤੀ ਹੈ।

ਫੋਟੋ
ਫੋਟੋ
author img

By

Published : Feb 25, 2020, 9:09 PM IST

ਚੰਡੀਗੜ੍ਹ: ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰ ਅੰਦਾਜ਼ੀ ਦੇ ਮੁਕਾਬਲੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਸਿਫ਼ਰ ਕਾਲ ਦੌਰਾਨ ਇਹ ਸੂਚਨਾ ਦਿੱਤੀ।

ਇਸ ਬਾਰੇ ਦੱਸਦੇ ਹੋਏ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਲ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਦੇ ਮੁਕਾਬਲੇ ਚੰਡੀਗੜ੍ਹ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਿਸ਼ਾਨੇਬਾਜ਼ੀ ਅਤੇ ਤੀਰਅੰਦਾਜ਼ੀ ਨੂੰ ਰਾਸ਼ਟਰਮੰਡਲ ਖੇਡਾਂ ਤੋਂ ਬਾਹਰ ਰੱਖੀਆ ਗਿਆ ਸੀ।

ਹੋਰ ਪੜ੍ਹੋ: ਡੀਜੀਪੀ ਗੁਪਤਾ ਅਰੂਸਾ ਆਲਮ ਦਾ ਦਿੱਤਾ ਹੋਇਆ ਗਿਫ਼ਟ: ਸਿਮਰਜੀਤ ਸਿੰਘ ਬੈਂਸ

ਖੇਡ ਮੰਤਰੀ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਾਸਕਰ ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਰਣਇੰਦਰ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਰਣਇੰਦਰ ਸਿੰਘ ਰਾਸ਼ਟਰਮੰਡਲ ਖੇਡਾਂ ਵਿੱਚ ਇਨ੍ਹਾਂ ਦੋਵਾਂ ਖੇਡਾਂ ਨੂੰ ਸ਼ਾਮਲ ਕਰਾਉਣ ਲਈ ਲੰਡਨ 'ਚ ਰਾਸ਼ਟਰਮੰਡਲ ਖੇਡਾਂ ਦੀ ਫੈਡਰੇਸ਼ਨ (ਸੀਜੀਐਫ) ਦੇ ਕਾਰਜਕਾਰੀ ਬੋਰਡ ਦੀਆਂ ਮੀਟਿੰਗਾਂ 'ਚ ਲਗਾਤਾਰ ਸ਼ਾਮਲ ਹੁੰਦੇ ਰਹੇ ਅਤੇ ਬੋਰਡ 'ਤੇ ਦਬਾਅ ਪਾਉਂਦੇ ਰਹੇ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਹੁਣ ਨਿਸ਼ਾਨੇਬਾਜ਼ੀ ਅਤੇ ਤੀਰਅੰਦਾਜ਼ੀ ਖੇਡਾਂ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.