ETV Bharat / city

ਪੰਜਾਬ ਬੰਦ ਦਾ ਵਿਖ ਰਿਹੈ ਅਸਰ, ਕਈ ਜ਼ਿਲ੍ਹਿਆਂ 'ਚ ਰੋਸ ਪ੍ਰਦਰਸ਼ਨ - ਰਵਿਦਾਸ ਭਾਈਚਾਰੇ

ਦਿੱਲੀ ਦੇ ਤੁਗਲਕਾਬਾਦ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਿਰ ਨੂੰ ਤੋੜਨ ਦੇ ਖਿਲਾਫ਼ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਹੋਰ ਵੀ ਜ਼ਿਆਦਾ ਤੇਜ਼ ਹੋ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10 ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀ ਗਈ ਹੈ।

ਫ਼ੋਟੋ
author img

By

Published : Aug 13, 2019, 8:41 AM IST

Updated : Aug 13, 2019, 11:21 AM IST

ਚੰਡੀਗੜ੍ਹ: ਦਿੱਲੀ ਦੇ ਤੁਗਲਕਾਬਾਦ 'ਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਰ ਢਾਹੇ ਜਾਣ ਤੋਂ ਬਾਅਦ ਰਵਿਦਾਸ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 15 ਅਗਸਤ ਨੂੰ ਕਾਲਾ ਦਿਨ ਮਨਾਉਣ ਦੀ ਵੀ ਅਪੀਲ ਕੀਤੀ ਹੈ ਜਿਸ ਨੂੰ ਲੈ ਕੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਹਾਈ ਅਲਰਟ 'ਤੇ ਪੰਜਾਬ

ਪੰਜਾਬ ਬੰਦ ਅਤੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 5 ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮ ਵੱਖ-ਵੱਖ ਬਟਾਲੀਅਨਾਂ ਅਤੇ ਵਿੰਗਾਂ ਵਿੱਚੋਂ ਬੁਲਾ ਕੇ ਫੀਲਡ ਵਿੱਚ ਤਾਇਨਾਤ ਕਰ ਦਿੱਤੇ ਗਏ ਹਨ। ਬੰਦ ਦੇ ਮੱਦੇਨਜ਼ਰ ਜਲੰਧਰ, ਕਪੂਰਥਲਾ, ਫਗਵਾੜਾ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹਿਆਂ 'ਚ ਵਿਸ਼ੇਸ਼ ਤੌਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਿਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਸਬੰਧੀ ਅਲਰਟ ਕਰ ਦਿੱਤਾ ਗਿਆ ਹੈ।

ਭੀਮ ਆਰਮੀ ਪੰਜਾਬ ਵੱਲੋਂ ਸਵੇਰ ਦੇ 9 ਵਜੇ ਤੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਵੀ ਬੰਦ ਦੀ ਹਮਾਇਤ ਕੀਤੀ ਗਈ ਹੈ। ਲੋਕਾਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਦਾ ਦਾਅਵਾ ਕੀਤਾ ਗਿਆ ਹੈ। ਡੇਰਾ ਬਲਾਂ ਦੇ ਮੁਖੀ ਵੱਲੋਂ ਵੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਦਿੱਲੀ ਦੇ ਰਾਜਪਾਲ ਨਾਲ ਮੁਲਾਕਾਤ ਕਰਣਗੇ।

10 ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਐਲਾਨ ਕੀਤਾ ਗਿਆ ਹੈ ਕਿ 13 ਅਗਸਤ ਨੂੰ 10 ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਮਨ ਅਤੇ ਕਾਨੂੰਨ ਦੇ ਖਦਸ਼ਿਆਂ ਕਾਰਨ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਰਾਹੀਂ ਜਾਰੀ ਬਿਆਨ ਅਨੁਸਾਰ ਮੁਲਤਵੀ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਜਲਦ ਕੀਤਾ ਜਾਵੇਗਾ।

ਕੈਪਟਨ ਨੇ ਮੋਦੀ ਨੂੰ ਦਖ਼ਲਅੰਦਾਜ਼ੀ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਦਖ਼ਲਅੰਦਾਜ਼ੀ ਕਰਨ ਦੀ ਅਪੀਲ ਕੀਤੀ ਹੈ। ਇਸ ਮਾਮਲੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਮੈਂਬਰੀ ਕਮੇਟੀ ਬਣਾਈ ਗਈ ਹੈ

ਦਰਅਸਲ ਦਿੱਲੀ ਦੇ ਤੁਗਲਕਾਬਾਦ ਪਿੰਡ ਵਿੱਚ ਸੁਪਰੀਮ ਕੋਰਟ ਦੇ ਹੁਕਮ ਤਹਿਤ ਗੁਰੂ ਰਵੀਦਾਸ ਦੇ ਮੰਦਿਰ ਨੂੰ ਤੋੜਿਆ ਗਿਆ ਹੈ, ਜਿਸ ਤੋਂ ਬਾਅਦ ਪੰਜਾਬ 'ਚ ਲੋਕ ਰੋਸ ਵਜੋਂ ਸੜਕਾਂ ਦੇ ਉਤਰ ਆਏ ਹਨ ਅਤੇ ਮੰਦਿਰ ਦੀ ਮੁੜ ਉਸਾਰੀ ਕਰਵਾਉਣ ਦੀ ਮੰਗ ਕਰ ਰਹੇ ਹਨ

Intro:Body:

shutdown in punjab

Conclusion:
Last Updated : Aug 13, 2019, 11:21 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.