ETV Bharat / city

ਸਿੱਧੂ ਤੇ ਉਨ੍ਹਾਂ ਦੀ ਟੀਮ ਉੱਤੇ ਦੇਸ਼ ਧਰੋਹ ਦਾ ਮੁਕੱਦਮਾ ਹੋਵੇ ਦਰਜ਼ : ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਲੋਕਾਂ ਨੁੰ ਦੱਸਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਭਾਰਤ ਵਿਰੋਧੀ ਪ੍ਰਚਾਰ ਦੇ ਨਾਲ ਸਹਿਮਤ ਹਨ ?

'ਸਿੱਧੂ ਤੇ ਉਨ੍ਹਾਂ ਦੀ ਟੀਮ ਖਿਲਾਫ ਦੇਸ਼ ਧਰੋਹ ਦਾ ਮੁਕੱਦਮਾ ਕੀਤਾ ਜਾਵੇ'

author img

By

Published : Aug 23, 2021, 9:37 PM IST

ਚੰਡੀਗੜ੍ਹ : ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ, ਜਿਸ ਦਿਨ ਭਾਰਤ ਨੇ ਆਜ਼ਾਦੀ ਦਿਹਾੜਾ ਮਨਾਇਆ, ਉਸ ਦਿਨ ਦੇਸ਼ ਦੇ ਖਿਲਾਫ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਦਫਤਰ ਤੋਂ ਬਿਆਨ ਜਾਰੀ ਕਰ ਕਹਿ ਰਿਹਾ ਹੈ ਕਿ ਕਸ਼ਮੀਰ ਕਸ਼ਮੀਰੀਆਂ ਦਾ ਦੇਸ਼ ਹੈ ਅਤੇ ਭਾਰਤ ਨੇ ਇਸਦੇ ਇਕ ਹਿੱਸੇ ’ਤੇ ਧੱਕੇ ਨਾਲ ਕਬਜ਼ਾ ਕਰ ਲਿਆ ਹੈ ਤੇ ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਹਨ।

'ਸਿੱਧੂ ਤੇ ਉਨ੍ਹਾਂ ਦੀ ਟੀਮ ਖਿਲਾਫ ਦੇਸ਼ ਧਰੋਹ ਦਾ ਮੁਕੱਦਮਾ ਕੀਤਾ ਜਾਵੇ'

ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਦਫਤਰ ਤੋਂ ਅਜਿਹੇ ਬਿਆਨ ਪੀ.ਪੀ.ਸੀ.ਸੀ ਪ੍ਰਧਾਨ ਦੀ ਪਾਕਿਸਤਾਨ ਫੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨਾਲ ਨੇੜਤਾ ਕਾਰਨ ਜਾਰੀ ਕੀਤੇ ਜਾ ਰਹੇ ਹਨ। ਅਜਿਹਾ ਜਾਪਦਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਦਫਤਰ ਜਨਰਲ ਬਾਜਵਾ ਦੇ ਕਸ਼ਮੀਰ ਪ੍ਰਤੀ ਏਜੰਡੇ ਨੂੰ ਲਾਗੂ ਕਰ ਰਿਹਾ ਹੈ। ਕਾਂਗਰਸ ਪ੍ਰਧਾਨ ਦੇ ਦਫਤਰ ਨੇ ਕਿਹਾ ਹੈ ਕਿ ਭਾਰਤ ਨੇ ਸੰਯਕੁਤ ਰਾਸ਼ਟਰ ਦੇ ਮਤੇ ਦੀ ਉਲੰਘਣਾ ਕੀਤੀ ਤੇ ਕਸ਼ਮੀਰ ਨੂੰ ਵੰਡ ਦਿੱਤਾ ਤੇ ਇਸ ਬਿਆਨ ਦਾ ਮਤਲਬ ਭਾਰਤ ਦੀ ਹੋਂਦ ਤੇ ਸਰਹੱਦ ’ਤੇ ਹੀ ਸਵਾਲ ਚੁੱਕਣਾ ਹੈ।

ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਕ ਪਾਸੇ ਭਾਰਤ ਕਹਿ ਰਿਹਾ ਹੈ ਕਿ ਪਾਕਿਸਤਾਨ ਦੇ ਗੈਰ ਕਾਨੂੰਨੀ ਕਬਜ਼ੇ ਹੇਠਲਾ ਕਸ਼ਮੀਰ ਦਾ ਹਿੱਸਾ ਸਾਡਾ ਹੈ ਪਰ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਦਫਤਰ ਹੋਰ ਹੀ ਦਾਅਵੇ ਕਰ ਰਿਹਾ ਹੈ।

ਇਹ ਵੀ ਪੜ੍ਹੋ:ਗੰਨਾ ਕਿਸਾਨਾਂ ਦੇ ਮਸਲੇ ਨੂੰ ਲੈਕੇ ਹੁਣ ਤੱਕ ਦੀ ਵੱਡੀ ਖ਼ਬਰ

ETV Bharat Logo

Copyright © 2024 Ushodaya Enterprises Pvt. Ltd., All Rights Reserved.