ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਠੰਡੀ ਜੰਗ ਸ਼ੁਰੂ ਹੋ ਗਈ ਹੈ। ਕਾਂਗਰਸ ਹਾਈ ਕਮਾਂਡ ਨੇ ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਸਨ। ਜਦੋਂ ਕਿ ਨਵਜੋਤ ਸਿੰਘ ਸਿੱਧੂ ਵਲੋਂ ਵੀ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ।
- — Navjot Singh Sidhu (@sherryontopp) August 18, 2021 " class="align-text-top noRightClick twitterSection" data="
— Navjot Singh Sidhu (@sherryontopp) August 18, 2021
">— Navjot Singh Sidhu (@sherryontopp) August 18, 2021
ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਨਿਯੁਕਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਉੱਥੇ ਹੀ ਉਨ੍ਹਾਂ ਵੱਲੋਂ ਹੁਣ 2 ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਸਿੱਧੂ ਨੇ ਮੀਡੀਆ ਸਲਾਹਕਾਰ ਵਜੋਂ ਜਗਤਾਰ ਸਿੱਧੂ ਤੇ ਸੁਰਿੰਦਰ ਡੱਲਾ ਨੂੰ ਨਿਯੁਕਤ ਕੀਤਾ ਹੈ।
ਇਸ ਦੇ ਨਾਲ ਹੀ ਪਿਛਲੇ ਦਿਨੀਂ ਨਵਜੋਤ ਸਿੱਧੂ ਵੱਲੋਂ ਪ੍ਰਗਟ ਸਿੰਘ ਨੂੰ ਜਨਰਲ ਸਕੱਤਰ ਲਗਾਇਆ ਗਿਆ ਸੀ। ਜਿਸ ਦਾ ਕਾਰਜਭਾਰ ਪ੍ਰਗਟ ਸਿੰਘ ਵਲੋਂ ਬੀਤੇ ਦਿਨੀਂ ਸੰਭਾਲਿਆ ਗਿਆ ਸੀ।
ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ। ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫ਼ਾ, ਰਾਜ ਸਭਾ ਮੈਂਬਰ ਡਾ. ਅਮਰ ਸਿੰਘ, ਸੀਨੀਅਰ ਪੱਤਰਕਾਰ ਮਾਲਵਿੰਦਰ ਸਿੰਘ ਅਤੇ ਬੁੱਧੀਜੀਵੀ ਡਾਕਟਰ ਪਿਆਰੇਲਾਲ ਗਰਗ ਸ਼ਾਮਲ ਸਨ।
ਇਹ ਵੀ ਪੜ੍ਹੋ:ਕੀ ਸਿੱਧੂ ਕਾਰਜਕਾਰੀ ਪ੍ਰਧਾਨ ਦੀ ਨਿਯੁਕਤੀ ਨਹੀਂ ਕਰਨਾ ਚਾਹੁੰਦੇ, ਸਲਾਹਕਾਰ ਨਿਯੁਕਤ ਕਰਨ 'ਤੇ ਵੱਡਾ ਸਵਾਲ