ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨੀਂ ਦੋ ਨਵੇਂ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਸੀ। ਪਰ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਕਾਰਜਭਾਰ ਸਾਂਭਦੇ ਹੀ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸੀ। ਜਿਸ ’ਚ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਵੀ ਨਾਂਅ ਸ਼ਾਮਲ ਸੀ।
ਦੱਸ ਦਈਏ ਕਿ ਹੁਣ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਜਿਸ ਚ ਉਹ ਮੁਹੰਮਦ ਮੁਸਤਫਾ ਨੂੰ ਪੱਤਰ ਸੌਂਪਦੇ ਹੋਏ ਨਜਰ ਆ ਰਹੇ ਹਨ। ਜਿਸ ਚ ਲਿਖਿਆ ਗਿਆ ਹੈ ਕਿ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਪੀਸੀਸੀ ਦੇ ਨਾਲ ਏਆਈਸੀਸੀ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ।
ਇਹ ਵੀ ਪੜੋ: ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਝਟਕਾ
-
Love to be associated with Razia Ji and Mustafa sahib pic.twitter.com/kq2GbCmbcF
— Navjot Singh Sidhu (@sherryontopp) August 19, 2021 " class="align-text-top noRightClick twitterSection" data="
">Love to be associated with Razia Ji and Mustafa sahib pic.twitter.com/kq2GbCmbcF
— Navjot Singh Sidhu (@sherryontopp) August 19, 2021Love to be associated with Razia Ji and Mustafa sahib pic.twitter.com/kq2GbCmbcF
— Navjot Singh Sidhu (@sherryontopp) August 19, 2021
ਮੁਹੰਮਦ ਮੁਸਤਫ਼ਾ ਨੇ ਕੀਤਾ ਸੀ ਇਨਕਾਰ
ਕਾਬਿਲੇਗੌਰ ਹੈ ਕਿ ਮੁਹੰਮਦ ਮੁਸਤਫ਼ਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ ਕਰ ਦਿੱਤਾ ਸੀ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਚਾਰ ਨਵੇਂ ਸਿਆਸੀ ਸਲਾਹਕਾਰ ਲਗਾਏ ਗਏ ਸੀ।