ETV Bharat / city

ਵਿਧਾਨਸਭਾ ਚੋਣਾਂ ’ਚ ਹੀ ਸੀ ਮੂਸੇਵਾਲਾ ਦੇ ਕਤਲ ਦੀ ਯੋਜਨਾ ! - ਚੋਣਾਂ ਦੌਰਾਨ ਹੀ ਮੂਸੇਵਾਲੇ ਦੇ ਕਤਲ ਦੀ ਯੋਜਨਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਕਈ ਵੱਡੇ-ਵੱਡੇ ਖੁਲਾਸੇ ਵੀ ਹੋ ਰਹੇ ਹਨ। ਇਸੇ ਦੇ ਚੱਲਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੂਸੇਵਾਲਾ ਦੇ ਕਤਲ ਦੀ ਤਿਆਰੀ ਵਿਧਾਨਸਭਾ ਚੋਣਾਂ ਚ ਹੀ ਕਰ ਦਿੱਤੀ ਗਈ ਸੀ ਪਰ ਸੁਰੱਖਿਆ ਹੋਣ ਕਾਰਨ ਮੁਲਜ਼ਮਾਂ ਨੂੰ ਕਤਲ ਕਰਨ ਦਾ ਮੌਕਾ ਨਹੀਂ ਮਿਲਿਆ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ
author img

By

Published : Jun 20, 2022, 11:27 AM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਆਏ ਦਿਨ ਵੱਡੇ ਵੱਡੇ ਖੁਲਾਸੇ ਹੋ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੂਸੇਵਾਲਾ ਦੇ ਕਤਲ ਦੀ ਤਿਆਰੀ ਪੰਜਾਬ ਵਿਧਾਨਸਭਾ ਚੋਣਾਂ ਚ ਹੀ ਕੀਤੀ ਜਾ ਰਹੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਵਿਧਾਨਸਭਾ ਚੋਣਾਂ ਚ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਜਾ ਰਹੀ ਸੀ। ਉਸ ਸਮੇਂ ਮਾਨਸਾ ਚ ਚਾਰ ਲੋਕ ਪਿੰਡ ਰੱਲਾ ਵਿਖੇ ਰੁਕੇ ਸੀ।

'ਚੋਣਾਂ ਦੌਰਾਨ ਹੀ ਮੂਸੇਵਾਲੇ ਦੇ ਕਤਲ ਦੀ ਯੋਜਨਾ': ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਰੁਕਣ ਦੇ ਲਈ ਥਾਂ ਦੇਣ ਵਾਲੇ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੋਇਆ ਹੈ। ਪੁੱਛਗਿੱਛ ਦੇ ਲਈ ਪੁਲਿਸ ਉਸ ਨੂੰ ਮੁਹਾਲੀ ਵਿਖੇ ਲੈ ਕੇ ਆਈ ਸੀ। ਇਸ ਦੌਰਾਨ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਮੋਹਣਾ ਨੇ ਜਨਵਰੀ ਫਰਵਰੀ ਮਹੀਨਿਆਂ ’ਚ ਮੂਸੇਵਾਲਾ ਦੀ ਰੇਕੀ ਕਰਵਾਈ ਸੀ। ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਹੀ ਮੂਸੇਵਾਲੇ ਦੇ ਕਤਲ ਦੀ ਯੋਜਨਾ ਸੀ।

'ਮੋਹਣਾ ਵੀ ਕਾਂਗਰਸ ਚ ਹੋਇਆ ਸੀ ਸ਼ਾਮਲ': ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਖੁਦ ਕਾਂਗਰਸ ਵੱਲੋਂ ਚੋਣ ਲੜ ਰਹੇ ਸੀ ਜਿਸ ਕਾਰਨ ਪੁਲਿਸ ਦੀ ਸੁਰੱਖਿਆ ਵੀ ਸੀ ਜਿਸ ਕਾਰਨ ਮੁਲਜ਼ਮਾਂ ਨੂੰ ਕਤਲ ਕਰਨ ਦਾ ਮੌਕਾ ਨਹੀਂ ਮਿਲਿਆ। ਹੈਰਾਨੀ ਦੀ ਗੱਲ ਇਹ ਹੈ ਕਿ ਮੋਹਣਾ ਖੁਦ ਵੀ ਕਾਂਗਰਸ ’ਚ ਸ਼ਾਮਲ ਹੋਇਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ’ਚ ਉਹ ਕਾਂਗਰਸ ਚ ਸ਼ਾਮਲ ਹੋਇਆ ਸੀ।

ਮੋਹਣਾ ’ਤੇ ਦਰਜਨ ਦੇ ਕਰੀਬ ਮਾਮਲੇ ਦਰਜ: ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੁਲਿਸ ਨੇ ਮਾਨਸਾ ਜ਼ਿਲ੍ਹੇ ਦੇ ਸਬ ਡਵੀਜਨ ਬੁਢਲਾਡਾ ਦੇ ਨਜਦੀਕੀ ਇੱਕ ਪਿੰਡ ਦੇ ਨੌਜਵਾਨ ਮਨਮੋਹਨ ਸਿੰਘ ਮੋਹਣਾ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ’ਤੇ ਇੱਕ ਦਰਜਨ ਦੇ ਕਰੀਬ ਮਾਮਲੇ ਦਰਜ ਹਨ।

ਇਹ ਵੀ ਪੜੋ: ਲਾਰੈਂਸ ਦੇ ਗੈਂਗ ਨਾਲ ਜੁੜੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ !

ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਜ਼ਿਕਰ-ਏ-ਖਾਸ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.