ETV Bharat / city

SIDHU MOOSEWALA MURDER CASE: 3 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ, ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੌਂਪੀ ਜਾਂਚ

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ 3 ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਪੁਲਿਸ ਦੇ ਹੱਥ ਖਾਲੀ ਹਨ, ਜਿਸ ਤੋਂ ਬਾਅਦ ਜਾਂਚ ਨੂੰ ਹੋਰ ਤੇਜ਼ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਇਸ ਮਾਮਲੇ ਦੀ ਜਾਂਚ ਸੌਂਪ ਦਿੱਤੀ ਹੈ।

ਮੂਸੇਵਾਲਾ ਕਤਲ ਮਾਮਲੇ 'ਚ SIT ਦਾ ਪੁਨਰਗਠਨ
ਮੂਸੇਵਾਲਾ ਕਤਲ ਮਾਮਲੇ 'ਚ SIT ਦਾ ਪੁਨਰਗਠਨ
author img

By

Published : Jun 1, 2022, 9:32 PM IST

Updated : Jun 2, 2022, 9:21 AM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ। 3 ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਪੰਜਾਬ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ ਤਾਂ ਪੰਜਾਬ ਸਰਕਾਰ ਵਲੋਂ ਇਸ ਮਾਮਲੇ 'ਚ SIT ਦਾ ਪੁਨਰਗਠਨ ਕੀਤਾ ਗਿਆ ਹੈ। ਆਈ.ਜੀ ਜਸਕਰਨ ਸਿੰਘ ਦੀ ਅਗਵਾਈ 'ਚ ਬਣਾਈ ਗਈ SIT ਵਿੱਚ ਏ.ਜੀ.ਟੀ.ਐਫ (AGTF) ਦੇ ਏ.ਆਈ.ਜੀ (AIG) ਗੁਰਮੀਤ ਸਿੰਘ ਚੌਹਾਨ ਸਮੇਤ ਮਾਨਸਾ ਦੇ ਐਸ.ਐਸ.ਪੀ, ਐਸ.ਪੀ, ਐਸ.ਡੀ.ਪੀ ਬਠਿੰਡਾ, ਸਮੇਤ ਸੀ.ਆਈ.ਏ ਸਟਾਫ ਮਾਨਸਾ ਨੂੰ ਵੀ ਐਸ.ਆਈ.ਟੀ ਵਿਚ ਸ਼ਾਮਲ ਕੀਤਾ ਗਿਆ ਹੈ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਬੁੱਧਵਾਰ ਨੂੰ ਏ.ਡੀ.ਜੀ.ਪੀ. ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਮਜ਼ਬੂਤ ਅਤੇ ਪੁਨਰਗਠਨ ਕੀਤਾ ਹੈ।

ਹੁਣ, ਛੇ ਮੈਂਬਰੀ ਐਸ.ਆਈ.ਟੀ. ਵਿੱਚ ਨਵਾਂ ਚੇਅਰਮੈਨ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਪੀ.ਏ.ਪੀ. ਜਸਕਰਨ ਸਿੰਘ ਅਤੇ ਦੋ ਨਵੇਂ ਮੈਂਬਰਾਂ ਵਿੱਚ ਏ.ਆਈ.ਜੀ. ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਅਤੇ ਐਸ.ਐਸ.ਪੀ. ਮਾਨਸਾ ਗੌਰਵ ਤੂਰਾ ਸ਼ਾਮਲ ਹੋਣਗੇ। ਜਦਕਿ ਐਸ.ਪੀ. ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, ਡੀ.ਐਸ.ਪੀ. ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ. ਮਾਨਸਾ ਪ੍ਰਿਥੀਪਾਲ ਸਿੰਘ ਮੌਜੂਦਾ ਤਿੰਨ ਮੈਂਬਰ ਹਨ।

ਆਪਣੇ ਤਾਜ਼ਾ ਹੁਕਮਾਂ ਵਿੱਚ ਡੀ.ਜੀ.ਪੀ. ਨੇ ਕਿਹਾ ਕਿ ਐਸ.ਆਈ.ਟੀ. ਰੋਜ਼ਾਨਾ ਅਧਾਰ ‘ਤੇ ਜਾਂਚ ਕਰੇਗੀ, ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ ਅਤੇ ਜਾਂਚ ਪੂਰੀ ਹੋਣ ‘ਤੇ, ਸੀ.ਆਰ.ਪੀ.ਸੀ. ਦੀ ਧਾਰਾ 173 ਦੇ ਤਹਿਤ ਪੁਲਿਸ ਰਿਪੋਰਟ ਅਧਿਕਾਰ ਖੇਤਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਲੋੜ ਪੈਣ ਤੇ ਐਸ.ਆਈ.ਟੀ. ਕਿਸੇ ਹੋਰ ਪੁਲਿਸ ਅਧਿਕਾਰੀ ਦੀ ਚੋਣ ਕਰ ਸਕਦੀ ਹੈ ਅਤੇ ਡੀਜੀਪੀ ਦੀ ਪ੍ਰਵਾਨਗੀ ਨਾਲ ਕਿਸੇ ਵੀ ਮਾਹਰ/ਅਧਿਕਾਰੀ ਦੀ ਸਹਾਇਤਾ ਲੈ ਸਕਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਜੋ ਕਿ ਐਤਵਾਰ ਸਾਮ 4:30 ਵਜੇ ਦੇ ਕਰੀਬ ਆਪਣੇ ਦੋ ਸਾਥੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਇਸ ਨੂੰ ਲੈਕੇ ਭਾਰਤੀ ਦੰਡਾਵਲੀ ਆਈ.ਪੀ.ਸੀ. ਦੀਆਂ ਧਾਰਾਵਾਂ 302, 307, 341, 148, 149 ਅਤੇ 120-ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25,27/54/59 ਤਹਿਤ ਐਫ.ਆਈ.ਆਰ ਨੰ.103 ਮਿਤੀ 29-05-2022 ਨੂੰ ਥਾਣਾ ਸਿਟੀ-1 ਮਾਨਸਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੁੱਤ ਦੀਆਂ ਅਸਥੀਆਂ ਲੈ ਕੇ ਕੀਰਤਪੁਰ ਸਾਹਿਬ ਪੁੱਜੀ ਮਾਂ ਦੀ ਤਬੀਅਤ ਹੋਈ ਖਰਾਬ, ਕਿਹਾ- 'ਸਵਾਹ ਕੀਤਾ ਮੇਰਾ ਪੁੱਤ'

Last Updated : Jun 2, 2022, 9:21 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.