ETV Bharat / city

ਸਿੱਧੂ ਮੂਸੇਵਾਲਾ ਕਤਲ ਮਾਮਲਾ: 8 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

author img

By

Published : Jun 7, 2022, 4:46 PM IST

Updated : Jun 7, 2022, 5:18 PM IST

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਏਡੀਜੀਪੀ ਪਰਮੋਦ ਬਾਨ ਨੇ ਦੱਸਿਆ ਕਿ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਿਰਦੇਸ਼ਾਂ 'ਤੇ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਮੂਸੇਵਾਲਾ ਦੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਉਸ 'ਤੇ ਨਜ਼ਰ ਰੱਖੀ ਹੋਈ ਸੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਪੁਲਿਸ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ’ਚ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ’ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਵਾਲੇ ਸ਼ਾਮਲ ਹਨ।

ਇਨ੍ਹਾਂ ਵਿਅਕਤੀਆਂ ਨੂੰ ਕੀਤਾ ਗਿਆ ਕਾਬੂ: ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ, ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ, ਪ੍ਰਭਦੀਪ ਸਿੱਧੂ ਉਰਫ਼ ਪੱਬੀ ਵਾਸੀ ਤਖ਼ਤ-ਮੱਲ ਹਰਿਆਣਾ, ਮੋਨੂੰ ਡਾਗਰ ਵਾਸੀ ਪਿੰਡ ਰੇਵਲੀ, ਸੋਨੀਪਤ, ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ।

ਇਸ ਤਰ੍ਹਾਂ ਦਿੱਤਾ ਗਿਆ ਸੀ ਮਾਮਲੇ ਨੂੰ ਅੰਜਾਮ: ਗ੍ਰਿਫਤਾਰ ਕੀਤੇ ਵਿਅਕਤੀਆਂ ਦੀਆਂ ਭੂਮਿਕਾਵਾਂ ਦਾ ਖੁਲਾਸਾ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪਰਮੋਦ ਬਾਨ ਨੇ ਦੱਸਿਆ ਕਿ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਿਰਦੇਸ਼ਾਂ 'ਤੇ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਮੂਸੇਵਾਲਾ ਦੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਉਸ 'ਤੇ ਨਜ਼ਰ ਰੱਖੀ ਹੋਈ ਸੀ। ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਜਦੋਂ ਗਾਇਕ ਸਿੱਧੂ ਮੂਸੇਵਾਲਾ ਆਪਣੇ ਘਰ ਤੋਂ ਜਾ ਰਿਹਾ ਸੀ, ਉਸ ਸਮੇਂ ਕੇਕੜਾ ਨੇ ਗਾਇਕ ਨਾਲ ਸੈਲਫੀ ਵੀ ਖਿੱਚੀ ਸੀ।

ਸਿੱਧੂ ਮੂਸੇਵਾਲਾ ਦੀ ਹਰ ਇੱਕ ਸਾਂਝੀ ਕੀਤੀ ਗਈ ਸੀ ਜਾਣਕਾਰੀ: ਇਸ ਤੋਂ ਇਲਾਵਾ ਏਡੀਜੀਪੀ ਨੇ ਕਿਹਾ ਕਿ ਕੇਕੜਾ ਨੇ ਸ਼ੂਟਰਾਂ ਅਤੇ ਵਿਦੇਸ਼ੀ ਸੰਚਾਲਕਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ ਜਿਸ ’ਚ ਗਾਇਕ ਨਾਲ ਉਸ ਦੇ ਸੁਰੱਖਿਆ ਕਰਮੀ ਨਹੀਂ ਸਨ, ਵਾਹਨ ਵਿੱਚ ਸਵਾਰਾਂ ਦੀ ਗਿਣਤੀ, ਵਾਹਨ ਸਬੰਧੀ ਵੇਰਵੇ ਅਤੇ ਉਹ ਗੈਰ-ਬੁਲਟ-ਪਰੂਫ ਵਾਹਨ ਮਹਿੰਦਰਾ ਥਾਰ ਵਿੱਚ ਸਫ਼ਰ ਕਰ ਰਿਹਾ ਸੀ ਵਰਗੀਆਂ ਗੱਲ੍ਹਾਂ ਸਾਂਝੀਆਂ ਕੀਤੀਆਂ ਸੀ।

ਕਤਲ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਦੀ ਟੀਮ ਬਣਾਈ ਗਈ: ਉਨ੍ਹਾਂ ਅੱਗੇ ਦੱਸਿਆ ਕਿ ਮਨਪ੍ਰੀਤ ਮੰਨਾ ਨੇ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਜ਼ਦੀਕੀ ਸਾਥੀ ਸਾਰਜ ਮਿੰਟੂ ਦੇ ਨਿਰਦੇਸ਼ਾਂ 'ਤੇ ਮਨਪ੍ਰੀਤ ਭਾਊ ਨੂੰ ਟੋਇਟਾ ਕੋਰੋਲਾ ਕਾਰ ਮੁਹੱਈਆ ਕਰਵਾਈ ਸੀ, ਜਿਸ ਨੇ ਅੱਗੇ ਇਹ ਕਾਰ ਦੋ ਵਿਅਕਤੀਆਂ, ਜੋ ਸ਼ੱਕੀ ਸ਼ੂਟਰ ਹਨ, ਨੂੰ ਸੌਂਪੀ ਸੀ। ਏਡੀਜੀਪੀ ਨੇ ਦੱਸਿਆ ਕਿ ਪੰਜਵੇਂ ਮੁਲਜ਼ਮ ਪ੍ਰਭਦੀਪ ਸਿੱਧੂ ਉਰਫ਼ ਪੱਬੀ ਨੇ ਜਨਵਰੀ 2022 ਵਿੱਚ ਹਰਿਆਣਾ ਤੋਂ ਆਏ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਰਾਹੀਂ ਸਿੱਧੂ ਮੂਸੇਵਾਲਾ ਦੇ ਘਰ ਅਤੇ ਆਸਪਾਸ ਦੇ ਇਲਾਕਿਆਂ ਦੀ ਰੇਕੀ ਵੀ ਕਰਵਾਈ ਸੀ, ਜਦਕਿ ਮੋਨੂੰ ਡਾਗਰ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਦੀ ਟੀਮ ਬਣਾਉਣ ਵਾਸਤੇ ਦੋ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।

ਏਡੀਜੀਪੀ ਪਰਮੋਦ ਬਾਨ ਕਿਹਾ ਕਿ ਪਵਨ ਬਿਸ਼ਨੋਈ ਅਤੇ ਨਸੀਬ ਨੇ ਬਲੇਰੋ ਗੱਡੀ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਨ੍ਹਾਂ ਨੂੰ ਛੁਪਣਗਾਹ ਵੀ ਦਿੱਤੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਆਈਜੀਪੀ ਪੀਏਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਰਣਨੀਤਕ ਤੌਰ 'ਤੇ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਪਛਾਣੇ ਗਏ ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਠੋਸ ਯਤਨ ਕਰ ਰਹੀ ਹੈ।

ਇਹ ਵੀ ਪੜੋ: ਮੂਸੇਵਾਲਾ ਕਤਲਕਾਂਡ: ਕੇਕੜਾ ਤੇ ਮੰਨਾ ਅਦਾਲਤ ’ਚ ਪੇਸ਼, ਮਿਲਿਆ ਰਿਮਾਂਡ

Last Updated : Jun 7, 2022, 5:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.