ETV Bharat / city

ਸਿੱਧੂ ਮੂਸੇਵਾਲਾ ਕਤਲ ਮਾਮਲਾ: ਸ਼ਾਰਪ ਸ਼ੂਟਰ ਫ਼ੌਜੀ ਸਮੇਤ 8 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਮੁਲਜ਼ਮ

ਸਿੱਧੂ ਮੂਸੇਵਾਲਾ ਕਤਲ ਮਾਮਲੇ (Sidhu Musewala murder case) ਵਿੱਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਆਵ੍ਰਤ ਉਰਫ਼ ਫ਼ੌਜੀ, ਕਸ਼ਿਸ਼ ਉਰਫ਼ ਕੁਲਦੀਪ, ਦੀਪਕ ਉਰਫ਼ ਟੀਨੂੰ ਅਤੇ ਕੇਸ਼ਵ ਕੁਮਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਸ਼ਾਰਪ ਸ਼ੂਟਰ ਨੂੰ ਮਾਨਸਾ ਲੈ ਕੇ ਪਹੁੰਚੀ ਪੰਜਾਬ ਪੁਲਿਸ

author img

By

Published : Jul 5, 2022, 7:48 AM IST

Updated : Jul 5, 2022, 11:41 AM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਤੀਜੇ ਸ਼ਾਰਪ ਸ਼ੂਟਰ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਤੀਜੇ ਸ਼ਾਰਪ ਸ਼ੂਟਰ ਦੀ ਪਛਾਣ ਅੰਕਿਤ ਸੇਰਸਾ ਵੱਜੋਂ ਹੋਈ ਹੈ ਜੋ ਹਰਿਆਣਾ ਦਾ ਰਹਿਣ ਵਾਲਾ ਹੈ। ਦਿੱਲੀ ਪੁਲਿਸ ਨੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਨੂੰ ਕਸ਼ਮੀਰੀ ਗੇਟ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜੋ: Weather Report: ਸੂਬੇ ’ਚ ਪੈ ਸਕਦੈ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

8 ਦਿਨਾਂ ਪੁਲਿਸ ਰਿਮਾਂਡ ’ਤੇ ਮੂਸੇਵਾਲਾ ਦੇ ਮੁਲਜ਼ਮ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਸ਼ੂਟਰ ਪ੍ਰਿਆਵ੍ਰਤ ਉਰਫ਼ ਫ਼ੌਜੀ, ਕਸ਼ਿਸ਼ ਉਰਫ਼ ਕੁਲਦੀਪ, ਦੀਪਕ ਉਰਫ਼ ਟੀਨੂੰ ਅਤੇ ਕੇਸ਼ਵ ਕੁਮਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਨ੍ਹਾਂ ਚਾਰਾਂ ਨੂੰ ਮਾਨਸਾ ਦੇ ਸੀਆਈਏ ਸਟਾਫ ਵਿਖੇ ਲੈ ਕੇ ਜਾਇਆ ਗਿਆ ਹੈ ਜਿੱਥੇ ਇਨ੍ਹਾਂ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਸ਼ਾਰਪ ਸ਼ੂਟਰ ਫ਼ੌਜੀ ਸਮੇਤ 8 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਮੁਲਜ਼ਮ

ਮੁਲਜ਼ਮਾਂ ਦਾ ਕਰਵਾਇਆ ਗਿਆ ਮੈਡੀਕਲ: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਮਾਨਸਾ ਪੁਲਿਸ ਵੱਲੋਂ ਦਿੱਲੀ ਤੋਂ ਲਿਆਂਦੇ ਗਏ ਸ਼ੂਟਰ ਪ੍ਰਿਆਵ੍ਰਤ ਉਰਫ਼ ਫ਼ੌਜੀ, ਕਸ਼ਿਸ਼ ਉਰਫ਼ ਕੁਲਦੀਪ, ਦੀਪਕ ਉਰਫ਼ ਟੀਨੂੰ ਅਤੇ ਕੇਸ਼ਵ ਕੁਮਾਰ ਦਾ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ ਹੈ।

ਤੜਕੇ ਚਾਰ ਵਜੇ ਮਾਨਸਾ ਪੁਲਿਸ ਪੰਜਾਬ ਲੈ ਪਹੁੰਚੀ 4 ਮੁਲਜ਼ਮ: ਦੱਸ ਦਈਏ ਕਿ ਪੰਜਾਬ ਪੁਲਿਸ ਨੇ ਬੀਤੇ ਦਿਨ ਯਾਨੀ ਸੋਮਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਚਾਰ ਵਿਅਕਤੀਆਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਤੋਂ ਬਾਅਦ ਮਾਨਸਾ ਪੁਲਿਸ ਤੜਕੇ 4 ਵਜੇ ਮੁਲਜ਼ਮਾਂ ਨੂੰ ਮਾਨਸਾ ਲੈ ਕੇ ਪਹੁੰਚੀ ਹੈ। ਮੁਲਜ਼ਮਾਂ ਵਿੱਚ ਪ੍ਰਿਆਵ੍ਰਤ ਉਰਫ਼ ਫ਼ੌਜੀ (ਮੁੱਖ ਸ਼ੂਟਰ), ਕਸ਼ਿਸ਼ ਉਰਫ਼ ਕੁਲਦੀਪ (ਸ਼ੂਟਰ), ਦੀਪਕ ਉਰਫ਼ ਟੀਨੂੰ (ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕਰੀਬੀ) ਅਤੇ ਕੇਸ਼ਵ ਕੁਮਾਰ (ਜਿਸ ਨੇ ਮੁੱਖ ਸ਼ੂਟਰਾਂ ਨੂੰ ਕਾਰਾਂ ਦਿੱਤੀਆਂ ਤੇ ਭੱਜਣ ਵਿੱਚ ਮਦਦ ਕੀਤੀ) ਸ਼ਾਮਲ ਹਨ।

ਮੁਲਜ਼ਮਾਂ ਦਾ ਕਰਵਾਇਆ ਗਿਆ ਮੈਡੀਕਲ

ਸਭ ਤੋਂ ਛੋਟੀ ਉਮਰ ਦਾ ਹੈ ਅੰਕਿਤ ਸੇਰਸਾ: ਦੱਸ ਦਈਏ ਕਿ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਵਿੱਚੋਂ ਸਭ ਤੋਂ ਛੋਟੀ ਉਮਰ ਦਾ ਸ਼ੂਟਰ ਹੈ, ਜਿਸ ਦੀ ਉਮਰ 19 ਸਾਲ ਹੈ। ਬੀਤੇ ਦਿਨ ਦਿੱਲੀ ਪੁਲਿਸ ਨੇ ਇਸ ਸਬੰਧੀ ਖੁਲਾਸੇ ਕਰਦੇ ਹੋਏ ਦੱਸਿਆ ਕਿ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਦੋਵੇਂ ਹੱਥਾਂ ਵਿੱਚ ਬੰਦੂਕ ਫੜ ਗੋਲੀਆਂ ਮਰੀਆਂ ਸਨ ਤੇ ਇਹ ਉਸਦਾ ਪਹਿਲਾ ਕਤਲ ਸੀ।

ਕਤਲ ਤੋਂ ਬਾਅਦ ਬਦਲੇ ਕਈ ਠਿਕਾਣੇ: ਦਿੱਲੀ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ੂਟਰ ਇੱਕ ਦਿਨ ਤੋਂ ਵੱਧ ਕਿਤੇ ਨਹੀਂ ਰੁਕੇ ਤੇ ਉਹ ਸਮੇਂ ਸਮੇਂ ’ਤੇ ਠਿਕਾਣੇ ਬਦਲਦੇ ਰਹੇ। ਪੁਲਿਸ ਨੇ ਦੱਸਿਆ ਕਿ ਉਹ 5 ਸੂਬਿਆਂ ਵਿੱਚ ਘੁੰਮਦੇ ਰਹੇ। ਉਥੇ ਹੀ ਪੁਲਿਸ ਨੇ ਖੁਲਾਸਾ ਕੀਤਾ ਸੀ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੌਰਾਨ ਵਰਤੀ ਗਈ ਏਕੇ 47 ਬੁਲੰਦਸ਼ਹਿਰ ਤੋਂ ਖਰੀਦੀ ਗਈ ਸੀ। ਇਸ ਤੋਂ ਇਲਾਵਾ ਪੁਲਿਸ ਨੂੰ ਪੰਜਾਬ ਪੁਲਿਸ ਦੀਆਂ ਵਰਦੀਆਂ ਵੀ ਮਿਲੀਆਂ ਹਨ। ਦਿੱਲੀ ਪੁਲਿਸ ਦੇ ਗ੍ਰਿਫ਼ਤਾਰ ਕੀਤੇ ਗਏ ਪ੍ਰਿਆਵਰਤ ਫ਼ੌਜੀ ਤੋਂ ਪੁੱਛਗਿੱਛ 'ਚ ਵੱਡਾ ਖ਼ੁਲਾਸਾ ਹੋਇਆ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ਾਰਪ ਸ਼ੂਟਰ 9 ਦਿਨਾਂ ਤੋਂ ਮਾਨਸਾ ਦੀ ਕਿਸੇ ਅਣਪਛਾਤੀ ਥਾਂ 'ਤੇ ਲੁਕੇ ਹੋਏ ਸਨ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਗ੍ਰਿਫ਼ਤਾਰ ਅੰਕਿਤ ਤੇ ਸਚਿਨ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਸ਼ਾਰਪ ਸ਼ੂਟਰ ਨੂੰ ਮਾਨਸਾ ਲੈ ਕੇ ਪਹੁੰਚੀ ਪੰਜਾਬ ਪੁਲਿਸ

ਹੁਣ ਤਕ 3 ਸ਼ੂਟਰ ਗ੍ਰਿਫ਼ਤਾਰ: ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਹੁਣ ਤਕ ਪੁਲਿਸ ਸਿਰਫ਼ ਤਿੰਨ ਸ਼ਾਰਪ ਸ਼ੂਟਰ ਗ੍ਰਿਫਤਾਰ ਕਰ ਸਕਦੀ ਹੈ। ਦਿੱਲੀ ਪੁਲਿਸ ਨੇ ਸਭ ਤੋਂ ਪਹਿਲਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਗੁਜਰਾਤ ਦੇ ਕੱਛ ਦੇ ਮੁੰਦਰਾ ਤੋਂ ਗ੍ਰਿਫਤਾਰ ਕੀਤਾ ਸੀ। ਫਿਰ ਕੱਲ੍ਹ ਦਿੱਲੀ ਪੁਲਿਸ ਨੇ ਸਾਢੇ 19 ਸਾਲਾ ਸ਼ੂਟਰ ਅੰਕਿਤ ਸੇਰਸਾ ਨੂੰ ਵੀ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਗ੍ਰਿਫ਼ਤਾਰ ਕੀਤਾ ਹੈ।

ਦੱਸ ਦਈਏ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਲਗਾਤਾਰ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਹੁਣ ਤੱਕ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ 14 ਲੋਕਾਂ ਦੀਆਂ ਗ੍ਰਿਫ਼ਤਾਰੀਆਂ ਕਰ ਚੁੱਕੀ ਹੈ।

Last Updated : Jul 5, 2022, 11:41 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.