ETV Bharat / city

ਬੇਅਦਬੀ ਮਾਮਲੇ ’ਚ ਸਿੱਧੂ ਨੇ ਸਰਕਾਰ ਵੱਲੋਂ ਬਣਾਈ ਨਵੀਂ SIT ’ਤੇ ਚੁੱਕੇ ਸਵਾਲ - ਪੰਜਾਬ ’ਚ ਸਿਆਸਤ

ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਮੁੜ ਪੰਜਾਬ ਸਰਕਾਰ ਵੱਲੋਂ ਨਵੀਂ ਬਣਾਈ ਐੱਸ.ਆਈ.ਟੀ. ’ਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਭੜਾਸ ਕੱਢੀ ਹੈ। ਉਹਨਾਂ ਨੇ ਇੱਕ ਹੋਰ ਟਵੀਟ ਕਰਦੇ ਲਿਖਿਆ ‘ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸਘਾਤ ਹੈ।

ਬੇਅਦਬੀ ਮਾਮਲੇ ’ਚ ਸਿੱਧੂ ਨੇ ਸਰਕਾਰ ਵੱਲੋਂ ਬਣਾਈ ਨਵੀਂ SIT ’ਤੇ ਚੁੱਕੇ ਸਵਾਲ

author img

By

Published : May 8, 2021, 4:12 PM IST

ਚੰਡੀਗੜ੍ਹ: ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ’ਚ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਇਸ ਮਾਮਲੇ ਨੂੰ ਲੈ ਕੇ ਆਪਣੇ ਹੀ ਸਰਕਾਰ ’ਤੇ ਲਗਾਤਾਰ ਵੱਡੇ ਸਵਾਲ ਖੜੇ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਮੁੜ ਪੰਜਾਬ ਸਰਕਾਰ ਵੱਲੋਂ ਨਵੀਂ ਬਣਾਈ ਐੱਸ.ਆਈ.ਟੀ. ’ਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਭੜਾਸ ਕੱਢੀ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਲਿਖਿਆ ਕਿ ‘ਅਫ਼ਸੋਸ ! ਗ੍ਰਹਿ ਮੰਤਰੀ ਦੀ ਅਯੋਗਤਾ ਕਾਰਨ ਸਰਕਾਰ ਹਾਈ ਕੋਰਟ ਦੇ ਉਨ੍ਹਾਂ ਆਦੇਸ਼ਾਂ ਨੂੰ ਮੰਨਣ ਲਈ ਮਜਬੂਰ ਹੈ, ਜਿਸ ਦੇ ਖਿਲਾਫ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਐਸ.ਆਈ.ਟੀ. ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੇ ਚੋਣ ਜ਼ਾਬਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ।’

ਬੇਅਦਬੀ ਮਾਮਲੇ ’ਚ ਸਿੱਧੂ ਨੇ ਸਰਕਾਰ ਵੱਲੋਂ ਬਣਾਈ ਨਵੀਂ SIT ’ਤੇ ਚੁੱਕੇ ਸਵਾਲ
ਬੇਅਦਬੀ ਮਾਮਲੇ ’ਚ ਸਿੱਧੂ ਨੇ ਸਰਕਾਰ ਵੱਲੋਂ ਬਣਾਈ ਨਵੀਂ SIT ’ਤੇ ਚੁੱਕੇ ਸਵਾਲ

ਇਹ ਵੀ ਪੜੋ: ਕੋਰੋਨਾ ਦੀ ਪਿੰਡਾਂ ’ਚ ਵੀ ਦਹਿਸ਼ਤ, ਘਰਾਂ ’ਚ ਕੈਦ ਹੋਏ ਲੋਕ

ਉਹਨਾਂ ਨੇ ਇੱਕ ਹੋ ਟਵੀਟ ਕਰਦੇ ਲਿਖਿਆ ‘ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਐਸਆਈਟੀਜ਼ (SITs) ਬਨਣ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।’

ਸੋ ਸਿੱਧੂ ਦਾ ਇੱਕ ਤੋਂ ਬਾਅਦ ਇੱਕ ਟਵੀਟ ਸਰਕਾਰ ’ਤੇ ਵੱਡੇ ਸਵਾਲ ਖੜੇ ਕਰ ਰਿਹਾ ਹੈ। ਉਥੇ ਹੀ ਹੁਣ ਸਵਾਲ ਵੱਡਾ ਖੜਾ ਹੁੰਦਾ ਹੈ ਕਿ ਆਖਿਰਕਾਰ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਕਦੋਂ ਤੱਕ ਮਿਲੇਗੀ ?

ਇਹ ਵੀ ਪੜੋ: ਮੁਕੰਮਲ ਲੌਕਡਾਊਨ ਲਗਾਉਣ ਲਈ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.